ETV Bharat / state

ਡੀਜੀਪੀ ਪੰਜਾਬ ਨੇ ਰੇਲਵੇ ਸੁਰੱਖਿਆ ਲਈ ਤਾਲਮੇਲ ਕਮੇਟੀ ਦੀ ਕੀਤੀ ਪ੍ਰਧਾਨਗੀ, ਰੇਲਵੇ ਸੁਰੱਖਿਆ ਲਈ ਠੋਸ ਰਣਨੀਤੀ ਬਣਾਉਣ ਉੱਤੇ ਵੀ ਦਿੱਤਾ ਜ਼ੋਰ - committee for railway safety

author img

By ETV Bharat Punjabi Team

Published : Mar 27, 2024, 9:27 PM IST

At Chandigarh, DGP Punjab chaired the coordination committee for railway safety
ਡੀਜੀਪੀ ਪੰਜਾਬ ਨੇ ਰੇਲਵੇ ਸੁਰੱਖਿਆ ਲਈ ਤਾਲਮੇਲ ਕਮੇਟੀ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ ਵਿਖੇ ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਰੇਲਵੇ ਸੁਰੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ਼ ਵਿਉਂਤਬੰਦੀ ਬਣਾਈ ਗਈ।

ਚੰਡੀਗੜ੍ਹ: ਰੇਲਵੇ ਲਈ ਸੁਰੱਖਿਆ ਚੁਣੌਤੀਆਂ ਅਤੇ ਉਭਰਦੇ ਖ਼ਤਰੇ ਦੀ ਸਮੀਖਿਆ ਕਰਨ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਰੇਲਵੇ ਲਈ ਸੂਬਾ ਪੱਧਰੀ ਸੁਰੱਖਿਆ ਕਮੇਟੀ (ਐਸਐਲਐਸਸੀਆਰ) ਨਾਲ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਮੀਟਿੰਗ ਵਿੱਚ ਸਪੈਸ਼ਲ ਡੀਜੀਪੀ ਰੇਲਵੇ ਸ਼ਸ਼ੀ ਪ੍ਰਭਾ ਦਿਵੇਦੀ, ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ ਐਨ ਢੋਕੇ, ਪ੍ਰਿੰਸੀਪਲ ਚੀਫ਼ ਕਮਿਸ਼ਨਰ ਰੇਲਵੇ ਪੁਲਿਸ ਫੋਰਸ (ਆਰਪੀਐਫ) ਏਐਨ ਮਿਸ਼ਰਾ, ਸੀਨੀਅਰ ਡਿਪਟੀ ਸੁਰੱਖਿਆ ਕਮਿਸ਼ਨਰ ਨਿਤੀਸ਼ ਸ਼ਰਮਾ, ਏਆਈਜੀ ਜੀਆਰਪੀ ਏਪੀਐਸ ਘੁੰਮਣ ਅਤੇ ਸਰਕਾਰੀ ਰੇਲਵੇ ਪੁਲਿਸ (ਜੀਆਰਪੀ) ਪੰਜਾਬ ਅਤੇ ਕੇਂਦਰੀ ਏਜੰਸੀਆਂ ਸਮੇਤ ਵਿਭਾਗਾਂ ਦੇ ਹੋਰ ਭਾਈਵਾਲ ਮੌਜੂਦ ਸਨ।

ਬੁਨਿਆਦੀ ਢਾਂਚੇ ਦੀ ਸੁਰੱਖਿਆ ਲਈ ਸਾਂਝੇ ਤੌਰ ‘ਤੇ ਯਤਨ: ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਮੀਟਿੰਗ ਦਾ ਉਦੇਸ਼ ਆਰਪੀਐਫ, ਜੀਆਰਪੀ ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਅਤੇ ਰੇਲਵੇ ਦੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਲਈ ਸਾਂਝੇ ਤੌਰ ‘ਤੇ ਯਤਨ ਕੀਤੇ ਜਾ ਰਹੇ ਹਨ। ਆਰਪੀਐਫ, ਜੀਆਰਪੀ ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ਦੀ ਲੋੜ 'ਤੇ ਜ਼ੋਰ ਦਿੰਦਿਆਂ ਡੀਜੀਪੀ ਨੇ ਦਰਪੇਸ਼ ਚੁਣੌਤੀਆਂ ਬਾਰੇ ਵਿਚਾਰ ਵਟਾਂਦਰਾ ਕਰਨ ਅਤੇ ਇਹਨਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਯਮਤ ਰੂਪ ਵਿੱਚ ਤਾਲਮੇਲ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ।

ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਉਪਰਾਲੇ: ਉਨ੍ਹਾਂ ਨੇ ਆਰਪੀਐਫ ਅਤੇ ਜੀਆਰਪੀ ਪੰਜਾਬ ਨੂੰ ਆਮ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਰੇਲਵੇ ਟਰੈਕਾਂ 'ਤੇ ਗਸ਼ਤ ਕਰਨ ਅਤੇ ਰੇਲ ਗੱਡੀਆਂ ਲਈ ਇਸਕੌਰਟ ਕਰਨ ਵਾਸਤੇ ਸਾਂਝੀਆਂ ਟੀਮਾਂ ਭੇਜਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੇਲਵੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਆਰਪੀਐਫ, ਜੀਆਰਪੀ ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਅਧਿਕਾਰੀਆਂ ਨੇ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.