ਬਰਨਾਲਾ: ਕੇਂਦਰ ਸਰਕਾਰ ਵੱਲੋਂ ਲਿਆਂਦੇ ਵਕਫ਼ ਸੋਧ ਬਿਲ ਨੂੰ ਆਪ ਸੰਸਦ ਮੈਂਬਰ ਮੀਤ ਹੇਅਰ ਵਲੋਂ ਵਿਰੋਧ ਕੀਤਾ ਗਿਆ ਹੈ। ਬਰਨਾਲਾ ਦੇ ਹੰਡਿਆਇਆ ਵਿਖੇ ਮੁਸਲਮਾਨ ਭਾਈਚਾਰੇ ਵੱਲੋਂ ਆਪ ਸੰਸਦ ਮੈਂਬਰ ਮੀਤ ਹੇਅਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਪਾਰਲੀਮੈਂਟ ਵਿੱਚ ਮੁਸਲਮਾਨਾਂ ਦੇ ਹੱਕ ਵਿੱਚ ਵਕਫ਼ ਸੋਧ ਬਿਲ ਦਾ ਵਿਰੋਧ ਕੀਤੇ ਜਾਣ ਤੇ ਧੰਨਵਾਦ ਕੀਤਾ ਗਿਆ। ਮੀਤ ਹੇਅਰ ਨੇ ਕਿਹਾ ਕਿ "ਵਕਫ ਸੋਧ ਬਿਲ ਮੁਸਲਮਾਨ ਭਾਈਚਾਰੇ ਦੇ ਹੱਕਾਂ ਅਤੇ ਸੰਵਿਧਾਨ ਉੱਪਰ ਹਮਲਾ ਹੈ। ਉੱਥੇ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਇਸ ਬਿੱਲ ਦਾ ਵਿਰੋਧ ਕਰਕੇ ਸਮੁੱਚੇ ਮੁਸਲਮਾਨ ਭਾਈਚਾਰੇ ਦੀ ਪੈਰਵਾਈ ਕੀਤੀ ਹੈ ਜਿਸ ਕਰਕੇ ਉਹਨਾਂ ਦਾ ਉਹ ਧੰਨਵਾਦ ਕਰ ਰਹੇ ਹਨ।"
ਇਸ ਮੌਕੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ "ਕੇਂਦਰ ਸਰਕਾਰ ਵੱਲੋਂ ਵਕਫ਼ ਬੋਰਡ ਵਿੱਚ ਸੋਧ ਕੀਤਾ ਗਿਆ ਹੈ। ਜਿਸ ਦਾ ਆਮ ਆਦਮੀ ਪਾਰਟੀ ਅਤੇ ਉਹਨਾਂ ਵੱਲੋਂ ਦੇਸ਼ ਦੀ ਪਾਰਲੀਮੈਂਟ ਵਿੱਚ ਡੱਟ ਕੇ ਵਿਰੋਧ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਸਿੱਧੇ ਤੌਰ 'ਤੇ ਭਾਰਤ ਦੇ ਸੰਵਿਧਾਨ ਉੱਪਰ ਹਮਲਾ ਹੈ। ਉਹਨਾਂ ਕਿਹਾ ਕਿ ਸੰਵਿਧਾਨ ਦੀ ਧਾਰਾ 26 ਦੇ ਅਨੁਸਾਰ ਹਰ ਵਿਅਕਤੀ ਆਪਣੇ ਧਰਮ ਅਨੁਸਾਰ ਕੋਈ ਵੀ ਸੰਗਠਨ ਬਣਾ ਕੇ ਉਸ ਮੁਤਾਬਿਕ ਆਪਣੀ ਇਬਾਦਤ ਕਰ ਸਕਦਾ ਹੈ ਪਰੰਤੂ ਕੇਂਦਰ ਸਰਕਾਰ ਨੇ ਵਾਕਫ ਵਿੱਚ ਸੋਧ ਕਰਕੇ ਸੰਵਿਧਾਨ ਦਾ ਹੀ ਉਲੰਘਣ ਕੀਤਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਵਕਫ਼ ਨੂੰ ਜ਼ਮੀਨ ਦਾਨ ਕਰਨ ਲਈ ਵੱਖਰੀ ਸ਼ਰਤ ਤੈਅ ਕਰ ਦਿੱਤੀ ਹੈ, ਜਿਸ ਵਿੱਚ ਵਕਫ਼ ਨੂੰ ਜ਼ਮੀਨ ਦਾਨ ਕਰਨ ਵਾਲੇ ਵਿਅਕਤੀ ਨੂੰ ਆਪਣਾ ਪੰਜ ਸਾਲ ਦਾ ਇਬਾਦਤ ਕਰਨ ਦੀ ਡਿਟੇਲ ਦੇਣੀ ਪਵੇਗੀ ਜੋ ਕਿਸੇ ਵੀ ਤਰੀਕੇ ਸੰਭਵ ਨਹੀਂ ਹੈ। ਇਸ ਕਰਕੇ ਉਹਨਾਂ ਵੱਲੋਂ ਇਸ ਬਿਲ ਦਾ ਵਿਰੋਧ ਕੀਤਾ ਜਾ ਰਿਹਾ ਹੈ। "
ਇਸ ਮੌਕੇ ਇਮਾਮ ਮੁਹੰਮਦ ਨਸੀਮ ਨੇ ਕਿਹਾ ਕਿ "ਕੇਂਦਰ ਸਰਕਾਰ ਵੱਲੋਂ ਵਕਫ਼ ਸੋਧ ਬਿਲ ਲਿਆ ਕੇ ਮੁਸਲਿਮ ਕਮਿਊਨਟੀ ਉੱਪਰ ਸਿੱਧਾ ਹਮਲਾ ਕੀਤਾ ਗਿਆ ਹੈ ਹੈ। ਜਿਸ ਦਾ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸੰਸਦ ਵਿੱਚ ਡੱਟ ਕੇ ਵਿਰੋਧ ਕੀਤਾ ਗਿਆ। ਇਹਨਾਂ ਵੱਲੋਂ ਪਾਰਲੀਮੈਂਟ ਵਿੱਚ ਭਾਰਤ ਦੇ ਸਮੁੱਚੇ ਮੁਸਲਮਾਨਾਂ ਦੀ ਪੈਰਵਾਈ ਕਰਦੇ ਹੋਏ , ਇਸ ਬਿੱਲ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ। ਜਿਸ ਕਰਕੇ ਉਹ ਸਮੁੱਚੇ ਮੁਸਲਿਮ ਭਾਈਚਾਰੇ ਵੱਲੋਂ ਅੱਜ ਉਹਨਾਂ ਦਾ ਇਥੇ ਮਸਜਿਦ ਵਿਖੇ ਪਹੁੰਚਣ 'ਤੇ ਧੰਨਵਾਦ ਅਤੇ ਸਨਮਾਨ ਕਰ ਰਹੇ ਹਨ। ਉਹਨਾਂ ਕਿਹਾ ਕਿ ਉਮੀਦ ਹੈ ਕਿ ਸੰਸਦ ਮੈਂਬਰ ਉਮੀਦ ਹੇਅਰ ਅੱਗੇ ਵੀ ਮੁਸਲਮਾਨ ਭਾਈਚਾਰੇ ਲਈ ਆਵਾਜ਼ ਬੁਲੰਦ ਕਰਦੇ ਰਹਿਣਗੇ।"