ETV Bharat / state

ਬਠਿੰਡਾ ਪੁਲਿਸ ਨੇ ਨਸ਼ਾ ਤਸਕਰਾਂ ਦੀ 50 ਲੱਖ ਰੁਪਏ ਦੀ ਪ੍ਰਾਪਰਟੀ ਕੀਤੀ ਫ੍ਰੀਜ਼

author img

By ETV Bharat Punjabi Team

Published : Jan 30, 2024, 5:00 PM IST

Bathinda Police has frozen property worth Rs 50 lakh of drug smugglers
ਬਠਿੰਡਾ ਪੁਲਿਸ ਨੇ ਨਸ਼ਾ ਤਸਕਰਾਂ ਦੀ 50 ਲੱਖ ਰੁਪਏ ਦੀ ਪ੍ਰਾਪਰਟੀ ਕੀਤੀ ਫ੍ਰੀਜ਼

ਬਠਿੰਡਾ ਪੁਲਿਸ ਨੇ ਨਸ਼ਾ ਤਸਕਰਾਂ ਦੀ ਜ਼ਮੀਨ ਜ਼ਬਤ ਕਰਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤੁਸੀ ਇਸਦੀ ਜਾਣਕਾਰੀ ਪੁਲਿਸ ਨੂੰ ਜਰੂਰ ਦਿਓ।

ਬਠਿੰਡਾ ਪੁਲਿਸ ਨੇ ਨਸ਼ਾ ਤਸਕਰਾਂ ਦੀ 50 ਲੱਖ ਰੁਪਏ ਦੀ ਪ੍ਰਾਪਰਟੀ ਕੀਤੀ ਫ੍ਰੀਜ਼

ਬਠਿੰਡਾ : ਮੁੱਖ ਮੰਤਰੀ ਭਗਵੰਤ ਮਾਨ ਤੇ ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਬਠਿੰਡਾ ਪੁਲਿਸ ਵੱਖ-ਵੱਖ ਟੀਮਾਂ ਬਣਾ ਕੇ ਜਿੱਥੇ ਨਾਕਾਬੰਦੀ ਕਰ ਕੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆ ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਅਤੇ ਨਸ਼ਾ ਤਸਕਰਾ ਵੱਲੋ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਜਾ ਰਹੇ ਹਨ।



ਨਸ਼ਾ ਤਸਕਰਾਂ ਦੀ ਪਹਿਚਾਣ : ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ DSP ਭੁੱਚੋ, ਗੁਰਦੇਵ ਸਿੰਘ ਧਾਲੀਵਾਲ ਨੇ ਦੱਸਿਆ ਕਿ ਜਿਲ੍ਹਾ ਬਠਿੰਡਾ ਵਿਖੇ ਬਠਿੰਡਾ ਪੁਲਿਸ ਵੱਲੋਂ ਕੁੱਲ 29 ਐਨਡੀਪੀਐੱਸ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਗਏ ਸਨ। ਜਿਨਾਂ ਵਿੱਚ ਥਾਣਾ ਨਥਾਨਾ ਸਮੇਤ 18 ਕੇਸ ਕਨਫਰਮ ਹੋ ਚੁੱਕੇ ਹਨ ਬਾਕੀ 11 ਪੇਂਡਿੰਗ ਹਨ, ਜਸਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਉਰਫ ਸੀਰਾ ਵਾਸੀ ਜਗਤਾ ਪੱਤੀ ਨਥਾਨਾ, ਜਿਸ ਦੇ ਖਿਲਾਫ ਐਨ.ਡੀ.ਪੀ.ਐਸ ਐਕਟ ਥਾਣਾ ਨਥਾਣਾ ਵਿਖੇ ਦਰਜ ਹੈ। ਜਿਸ ਵਿੱਚ ਇਸ ਪਾਸੋਂ ਕਮਰਸ਼ੀਅਲ ਕੁਆਂਟਿਟੀ ਦੇ ਨਸ਼ੇ ਬਰਾਮਦ ਹੋਏ ਸਨ।

ਨਸ਼ਾ ਤਸਕਰੀ ਕਰਕੇ 32,65073/- ਰੁਪਏ ਦੀ ਕੀਮਤ ਦੀ ਪ੍ਰਾਪਰਟੀ ਬਣਾਈ ਗਈ ਹੈ ਅਤੇ ਮਨਪ੍ਰੀਤ ਸਿੰਘ ਉਰਫ ਬੁਲੜ ਪੁੱਤਰ ਬੇਅੰਤ ਸਿੰਘ ਪਿੰਡ ਘੁੰਮਣ ਕਲਾਂ ਜਿਸਦੇ ਖਿਲਾਫ ਮੁਕਦਮਾਂ ਨੰਬਰ 90 ਮਿਤੀ 3-1-2023 ਧਾਰਾ 22 ਸੀ NDPS Act ਥਾਣਾ ਮੌੜ ਵਿਖੇ ਦਰਜ ਹੈ। ਜਿਸ ਵੱਲੋਂ ਨਸ਼ਾ ਤਸਕਰੀ ਕਰਕੇ 15,75000/- ਰੁਪਏ ਦੀ ਪ੍ਰਾਪਰਟੀ ਦਾ ਕੇਸ ਅੇਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ।

ਊਹਨਾਂ ਕਿਹਾ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ,ਉਸ ਦੀ ਜਾਣਕਾਰੀ ਵੱਟਸਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹੋ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.