ਬਰਨਾਲਾ: ਮਾਰਕੀਟ ਕਮੇਟੀ ਦਫ਼ਤਰ ਵਿਖੇ ਪਰਮਿੰਦਰ ਸਿੰਘ ਭੰਗੂ ਵਲੋ ਬਤੌਰ ਚੇਅਰਮੈਨ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਭਦੌੜ ਲਾਭ ਸਿੰਘ ਉੱਗੋਕੇ ਅਤੇ ਮੰਡੀ ਬੋਰਡ ਦੀ ਚੇਅਰਮੈਨ ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ।
ਇਸ ਮੌਕੇ ਪਰਮਿੰਦਰ ਭੰਗੂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਫ਼ਸਲੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਰਨਾਲਾ ਵਿੱਚ ਲੋਕ ਸਭਾ ਮੈਂਬਰ ਮੀਤ ਹੇਅਰ ਨੇ ਅਗਵਾਈ ਹੇਠ ਕਰੋੜਾਂ ਦੇ ਵਿਕਾਸ ਕਾਰਜ ਕਰਾਏ ਜਾ ਰਹੇ ਹਨ ਅਤੇ ਮਾਰਕੀਟ ਕਮੇਟੀ ਰਾਹੀਂ ਮੁੱਖ ਮੰਡੀ ਵਿੱਚ ਵੱਖ ਵੱਖ ਕੰਮਾਂ ਲਈ ਫੰਡਾਂ ਦੇ ਗੱਫ਼ੇ ਸਰਕਾਰ ਵਲੋਂ ਆਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਸੁਚੱਜੀ ਵਰਤੋਂ ਕਰਕੇ ਮਿਆਰੀ ਕਾਰਜ ਕਰਵਾਏ ਜਾਣਗੇ ਅਤੇ ਕਿਸਾਨਾਂ ਨੂੰ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਭੰਗੂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਿਭਾਉਣਗੇ
ਇਸ ਮੌਕੇ ਸੰਸਦ ਮੈਂਬਰ ਮੀਤ ਹੇਅਰ ਨੇ ਨਵ ਨਿਯੁਕਤ ਚੇਅਰਮੈਨ ਪਰਮਿੰਦਰ ਭੰਗੂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਪਰਮਿੰਦਰ ਭੰਗੂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਸ਼ਿੱਦਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਰਮਿੰਦਰ ਭੰਗੂ ਵਲੋਂ ਨਿਯੁਕਤੀ ਤੋਂ ਮਗਰੋਂ ਕਰੋੜਾਂ ਦੇ ਕੰਮ ਮੰਡੀ ਬੋਰਡ ਰਾਹੀਂ ਸ਼ੁਰੂ ਕੀਤੇ ਗਏ ਹਨ ਜੋ ਕਿ ਬਹੁਤ ਸ਼ਲਾਘਾਯੋਗ ਹੈ। ਇਸ ਮੌਕੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਪਰਮਿੰਦਰ ਭੰਗੂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਹਰਿੰਦਰ ਸਿੰਘ ਧਾਲੀਵਾਲ, ਹੋਰ ਚੇਅਰਮੈਨ, ਹੋਰ ਆਗੂ ਅਤੇ ਪਤਵੰਤੇ ਹਾਜ਼ਰ ਸਨ।