ETV Bharat / state

ਚੋਣਾਂ ਦੇ ਮੱਦੇਨਜ਼ਰ ਹੁਣ ਡੇਰਾ ਬਿਆਸ ਵਿਖੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਸਣੇ ਇਨ੍ਹਾਂ ਪਾਰਟੀਆਂ ਦੇ ਉਮੀਦਵਾਰਾਂ ਨੇ ਲਗਵਾਈ ਹਾਜ਼ਰੀ - Hans Raj Hans met Gurinder Dhillon

author img

By ETV Bharat Punjabi Team

Published : May 16, 2024, 2:28 PM IST

ਪੰਜਾਬ ਵਿੱਚ ਲੋਕ ਸਭਾ ਚੋਣਾਂ ਇੱਕ ਜੂਨ ਨੂੰ ਸ਼ੁਰੂ ਹੋਣ ਜਾ ਰਹੀਆਂ ਹਨ ਅਤੇ ਇਸ ਵਿਚਾਲੇ ਵੱਡੇ ਵੋਟ ਬੈਂਕ ਡੇਰਾ ਬਿਆਸ ਵੱਲ ਵੀ ਸੂਬੇ ਦੇ ਸਾਰੇ ਉਮੀਦਵਾਰ ਅਤੇ ਲੀਡਰ ਆਪਣੀ ਹਾਜ਼ਰੀ ਲਵਾਉਣ ਲਈ ਪਹੁੰਚ ਰਹੇ ਹਨ। ਹੁਣ ਡੇਰੇ ਉੱਤੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਪਹੁੰਚ ਕੇ ਡੇਰਾ ਮੁਖੀ ਗੁਰਿੰਦਰ ਢਿੱਲੋਂ ਨਾਲ ਮੁਲਾਕਾਤ ਕੀਤੀ ਹੈ।

HANS RAJ HANS MET GURINDER DHILLON
ਬਿਆਸ ਵਿਖੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਲਗਾਈ ਹਾਜ਼ਰੀ (ਅੰਮ੍ਰਿਤਸਰ ਰਿਪੋਟਰ)

ਬਿਆਸ (ਅੰਮ੍ਰਿਤਸਰ): ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਇੱਕ-ਇੱਕ ਕਰਕੇ ਹਾਜ਼ਰੀ ਲਗਵਾਈ ਜਾ ਰਹੀ ਹੈ ਅਤੇ ਡੇਰਾ ਬਿਆਸ ਮੁਖੀ ਕੋਲੋਂ ਆਸ਼ੀਰਵਾਦ ਪ੍ਰਾਪਤ ਕੀਤਾ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਲੋਕ ਸਭਾ ਹਲਕਾ ਫਰੀਦਕੋਟ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹੰਸ ਰਾਜ ਹੰਸ ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਵਿਖੇ ਪੁੱਜੇ ਜਿੱਥੇ ਉਹਨਾਂ ਵੱਲੋਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿਲੋਂ ਦੇ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ।।

ਡੇਰਾ ਬਿਆਸ ਨਾਲ ਪੁਰਾਣਾ ਸਬੰਧ: ਇਸ ਦੌਰਾਨ ਈਟੀਵੀ ਭਾਰਤ ਦੇ ਨਾਲ ਫੋਨ ਦੇ ਉੱਤੇ ਗੱਲਬਾਤ ਕਰਦਿਆਂ ਹੰਸਰਾਜ ਹੰਸ ਨੇ ਕਿਹਾ ਕਿ ਉਹ ਤਾਂ ਰਹਿੰਦੇ ਹੀ ਡੇਰਾ ਬਿਆਸ ਵਿੱਚ ਹਨ ਅਤੇ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੇ ਦਰਸ਼ਨ ਕਰਕੇ ਮਨ ਅਤੇ ਰੂਹ ਨੂੰ ਬੇਹੱਦ ਸਕੂਨ ਮਿਲਦਾ ਹੈ, ਜਿਸ ਨੂੰ ਸ਼ਬਦਾਂ ਦੇ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਅਧਿਆਤਮ ਨਾਲ ਜੁੜ ਕੇ ਰੂਹ ਨੂੰ ਬੇਹੱਦ ਸਕੂਨ ਮਿਲਦਾ ਹੈ ਅਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਬਚਨਾਂ ਨਾਲ ਜਿੰਦਗੀ ਨੂੰ ਇੱਕ ਨਵੀਂ ਸੇਧ ਮਿਲਦੀ ਹੈ।

ਡੇਰਾ ਬਿਆਸ ਵੱਡਾ ਵੋਟ ਬੈਂਕ: ਉਹਨਾਂ ਕਿਹਾ ਕਿ ਮੈਂ ਕਦੇ ਵੀ ਬਤੌਰ ਰਾਜਨੀਤਿਕ ਆਗੂ ਡੇਰਾ ਰਾਧਾ ਸੁਆਮੀ ਸਤਸੰਗ ਬਿਆਸ ਵਿਖੇ ਨਹੀਂ ਆਇਆ ਬਲਕਿ ਇੱਕ ਨਿਮਾਣੇ ਸ਼ਰਧਾਲੂ ਦੀ ਤਰ੍ਹਾਂ ਡੇਰਾ ਬਿਆਸ ਵਿਖੇ ਪੁੱਜ ਕੇ ਬਾਬਾ ਜੀ ਦੇ ਦਰਸ਼ਨ ਕਰਦਾ ਹਾਂ ਅਤੇ ਉਹਨਾਂ ਦੇ ਕੋਲੋਂ ਆਸ਼ੀਰਵਾਦ ਪ੍ਰਾਪਤ ਕਰਦਾ ਹਾਂ। ਜ਼ਿਕਰਯੋਗ ਹੈ ਕੀ ਹੰਸ ਰਾਜ ਹੰਸ ਬਤੌਰ ਸ਼ਰਧਾਲੂ ਅਕਸਰ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਆਉਂਦੇ ਰਹਿੰਦੇ ਹਨ ਅਤੇ ਬਾਬਾ ਗੁਰਿੰਦਰ ਸਿੰਘ ਢਿੱਲੋ ਦੇ ਨਾਲ ਉਹਨਾਂ ਦੀਆਂ ਮੁਲਾਕਾਤਾਂ ਹੁੰਦੀਆਂ ਰਹਿੰਦੀਆਂ ਹਨ। ਦੱਸ ਦਈਏ ਹੁਣ ਇਸ ਮੁਲਾਕਾਤ ਨੂੰ ਆਪ ਨਹੀਂ ਮੰਨਿਆ ਜਾ ਰਿਹਾ ਕਿਉਂਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡੇਰਾ ਬਿਆਸ ਨੂੰ ਵੱਡੇ ਵੋਟ ਬੈਂਕ ਦੇ ਤੌਰ ਉੱਤੇ ਵੇਖਿਆ ਜਾਂਦਾ ਹੈ।

ਦੱਸ ਦੇਈਏ ਕਿ ਬੀਤੇ ਕੱਲ ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪੁੱਜੇ ਸਨ। ਜਿਨਾਂ ਵੱਲੋਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਦੇ ਨਾਲ ਮੁਲਾਕਾਤ ਕਰਕੇ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ ਸੀ। ਉਹਨਾਂ ਤੋਂ ਇੱਕ ਦਿਨ ਪਹਿਲਾਂ ਲੋਕ ਸਭਾ ਹਲਕਾ ਲੁਧਿਆਣਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਵੀ ਡੇਰਾ ਬਿਆਸ ਪੁੱਜੇ ਸਨ ਅਤੇ ਉਹਨਾਂ ਵਲੋਂ ਵੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ ਸੀ।



ਮੁਲਕਾਤਾਾਂ ਦਾ ਸਿਲਸਿਲਾ ਜਾਰੀ: ਇਸ ਤੋਂ ਇਲਾਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਬਟਾਲਾ ਤੋਂ ਆਪ ਵਿਧਾਇਕ ਸ਼ੈਰੀ ਕਲਸੀ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪੁੱਜੇ। ਜਿੱਥੇ ਸ਼ਾਮ ਸਮੇਂ ਉਹਨਾਂ ਵੱਲੋਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਮੁਲਾਕਾਤ ਕੀਤੀ ਗਈ।। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ੈਰੀ ਕਲਸੀ ਅੱਜ ਡੇਰਾ ਬਿਆਸ ਵਿਖੇ ਪੁੱਜੇ ਸਨ ਜਿੱਥੇ ਉਹਨਾਂ ਵੱਲੋਂ ਕਰੀਬ 20 ਮਿੰਟ ਬਾਬਾ ਗੁਰਿੰਦਰ ਸਿੰਘ ਢਿੱਲੋ ਦੇ ਨਾਲ ਮੁਲਾਕਾਤ ਕੀਤੀ ਗਈ ਹੈ ਅਤੇ ਉਹਨਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.