ਅੰਮ੍ਰਿਤਸਰ: ਅੰਮ੍ਰਿਤਸਰ ਦੀ ਰਹਿਣ ਵਾਲੀ ਇੱਕ ਔਰਤ ਵੱਲੋਂ ਆਪਣੇ ਪ੍ਰੇਮੀ ਦੇ ਨਾਲ ਮਿਲ ਕੇ ਪਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇਹ ਮਾਮਲਾ ਪੁਲਿਸ ਵੱਲੋਂ ਸੁਲਝਾਇਆ ਗਿਆ ਹੈ ਜਿੱਥੇ ਪੁਲਿਸ ਨੇ ਕੁਝ ਦਿਨ ਪਹਿਲਾਂ ਬਿਆਸ ਨੇੜੇ ਮਿਲੀ ਇੱਕ ਵਿਅਕਤੀ ਦੀ ਲਾਸ਼ ਦੇ ਮਾਮਲੇ ਵਿੱਚ ਜਾਂਚ ਕੀਤੀ ਤਾਂ ਹੈਰਾਨੀਜਨਕ ਖੁਲਾਸੇ ਹੋਏ। ਜਾਂਚ ਤੋਂ ਬਾਅਦ ਪਤਾ ਚੱਲਿਆ ਕਿ ਇਸ ਵਿਅਕਤੀ ਦਾ ਕਤਲ ਉਸ ਦੀ ਪਤਨੀ ਨੇ ਆਪਣੇ ਪ੍ਰੇਮੀ ਦੇ ਨਾਲ ਮਿਲ ਕੇ ਕੀਤਾ ਸੀ।
ਉਥੇ ਪੁਲਿਸ ਵੱਲੋਂ ਜਾਂਚ ਤੋਂ ਬਾਅਦ ਮੁਲਜ਼ਮ ਪਤਨੀ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਪ੍ਰੈਸ ਕਾਨਫਰੰਸ ਕਰਕੇ ਪੁਲਿਸ ਨੇ ਜਾਣਕਾਰੀ ਸਾਂਝੀ ਕੀਤੀ ਅਤੇ ਪੁਲਿਸ ਨੇ ਦੱਸਿਆ ਕਿ ਵਾਰਦਾਤ ਵੇਲੇ ਵਰਤੇ ਗਏ ਹਥਿਆਰ ਅਤੇ ਇੱਕ ਮੋਟਰਸਾਈਕਲ ਵੀ ਮੁਲਜ਼ਮਾਂ ਤੋਂ ਬਰਾਮਦ ਕਰ ਲਿਆ ਗਿਆ ਹੈ। ਪੁਲਿਸ ਇਸ ਮਾਮਲੇ ਦੇ ਵਿੱਚ ਜਾਂਚ ਕਰ ਰਹੀ ਹੈ ਤੇ ਇਨ੍ਹਾਂ ਦੋਵਾਂ ਨੂੰ ਰਿਮਾਂਡ 'ਤੇ ਲੈ ਕੇ ਹੋਰ ਪੁੱਛ ਪੜਤਾਲ ਕੀਤੀ ਜਾਵੇਗੀ ਅਤੇ ਬਣਦੀ ਕਾਨੂੰਨੀ ਕਾਰਵਾਈ ਇਨ੍ਹਾਂ ਖਿਲਾਫ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪਹਿਲਾਂ ਬਿਆਸ ਨੇੜੇ ਇੱਕ ਵਿਅਕਤੀ ਕਸ਼ਮੀਰ ਸਿੰਘ ਦੀ ਖੂਨ ਦੇ ਨਾਲ ਲੱਥ ਪੱਥ ਲਾਸ਼ ਮਿਲੀ ਸੀ ਜਿਸ ਤੋਂ ਬਾਅਦ ਪੁਲਿਸ ਲਗਾਤਾਰ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਸੀ।
- ਬਲਵਿੰਦਰ ਸਿੰਘ ਭੂੰਦੜ ਹੋਣਗੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ, ਸੁਖਬੀਰ ਸਿੰਘ ਬਾਦਲ ਨੇ ਕੀਤਾ ਐਲਾਨ - Bhunder working president SAD
- ਪਰਦੀਪ ਕਲੇਰ ਦੇ ਇਲਜ਼ਾਮਾਂ 'ਤੇ ਸੁਖਬੀਰ ਬਾਦਲ ਦਾ ਆਇਆ ਵੱਡਾ ਬਿਆਨ, ਦਿੱਤੀ ਇਹ ਚਿਤਾਵਨੀ - sukhbir singh badal
- ਸ਼੍ਰੋ੍ਮਣੀ ਅਕਾਲੀ ਦਲ ਦਾ ਬਾਗੀ ਧੜੇ 'ਤੇ ਵੱਡਾ ਐਕਸ਼ਨ, ਇੰਨ੍ਹਾਂ ਅੱਠ ਲੀਡਰਾਂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ - Akali Dal
ਬਲਵਿੰਦਰ ਕੌਰ ਉਰਫ ਬਿੰਦਰੋ ਦੇ ਆਪਣੇ ਆਸ਼ਿਕ ਅਮਰ ਸਿੰਘ ਦੇ ਨਾਲ ਪਿਛਲੇ ਕਾਫੀ ਸਮੇਂ ਤੋਂ ਨਜਾਇਜ਼ ਸੰਬੰਧ ਚਲਦੇ ਆ ਰਹੇ ਸਨ ਤੇ ਉਸਦਾ ਪਤੀ ਕਸ਼ਮੀਰ ਸਿੰਘ ਇਹਨਾਂ ਨੂੰ ਕਾਫੀ ਖੜਕਦਾ ਸੀ ਜਿਸ ਦੇ ਚਲਦੇ ਇਹਨਾਂ ਨੇ ਇੱਕ ਪਲੈਨ ਬਣਾਇਆ ਤੇ ਉਸ ਨੂੰ ਤੇਜ਼ਦਾਰ ਹਥਿਆਰਾਂ ਦੇ ਨਾਲ ਕਤਲ ਕਰ ਦਿੱਤਾ ਗਿਆ ਤੇ ਉਸ ਦੀ ਲਾਸ਼ ਨੂੰ ਮੋਟਰਸਾਈਕਲ ਤੇ ਬੰਨ ਕੇ ਬਿਆਸ ਅਤੇ ਬੁੱਟਰ ਦੇ ਕੋਲ ਰੇਲਵੇ ਲਾਈਨਾਂ ਦੇ ਕੋਲ ਸੁੱਟ ਦਿੱਤਾ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਸੀਂ ਜਦੋਂ ਆਲੇ ਦੁਆਲੇ ਦੇ ਸੀਸੀ ਟੀਵੀ ਕੈਮਰੇ ਖੰਗਾਲੇ ਗਏ ਤਾਂ ਕਤਲ ਦੀ ਵਾਰਦਾਤ ਤੋਂ ਪਰਦਾ ਹਟਿਆ।