ਅੰਮ੍ਰਿਤਸਰ : ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਰੇਲਵੇ ਸਟੇਸ਼ਨ ਬਿਆਸ ਦੇ ਨਜ਼ਦੀਕੀ ਖੇਤਰ ਤੋਂ ਬੀਤੇ ਦਿਨੀਂ ਇੱਕ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਭੇਤ ਭਰੇ ਹਾਲਾਤਾਂ ਦੇ ਵਿੱਚ ਮ੍ਰਿਤਕ ਦੇਹ ਬਰਾਮਦ ਹੋਈ ਹੈ। ਉਕਤ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਜੀਆਰਪੀ ਪੁਲਿਸ ਚੌਂਕੀ ਬਿਆਸ ਦੇ ਏਐਸਆਈ ਜਸਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰੇਲਵੇ ਸਟੇਸ਼ਨ ਦੇ ਬਾਹਰ-ਬਾਹਰ ਖੇਤਰ ਵਿੱਚ ਇੱਕ ਅਣਪਛੱਤੇ ਵਿਅਕਤੀ ਦੀ ਲਾਸ਼ ਪਈ ਹੈ। ਜਿਸ ਦੀ ਸੂਚਨਾ ਮਿਲਣ ਤੇ ਉਹਨਾਂ ਵੱਲੋਂ ਮੌਕੇ ਉੱਤੇ ਪੁੱਜ ਕੇ ਘਟਨਾ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ, ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਉਮਰ ਕਰੀਬ 60 ਤੋਂ 65 ਸਾਲ ਹੈ।
ਮ੍ਰਿਤਕ ਦੀ ਪਛਾਣ ਹੋਣੀ ਬਾਕੀ
ਪੁਲਿਸ ਮੁਤਾਬਕ ਮ੍ਰਿਤਕ ਦੀ ਪਛਾਣ ਅਜੇ ਨਹੀ ਹੋਈ ਹੈ। ਇਸ ਲਈ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੀ ਮੋਰਚਰੀ ਘਰ ਵਿੱਚ ਲਾਸ਼ ਰਖਵਾਈ ਗਈ ਹੈ। ਲਾਸ਼ ਨੂੰ 72 ਘੰਟਿਆਂ ਲਈ ਰੱਖਿਆ ਜਾਵੇਗਾ, ਤਾਂ ਜੋ ਮ੍ਰਿਤਕ ਦੀ ਪਛਾਣ ਹੋ ਸਕੇ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਸਕੇ।
- ਸੜਕ ਹਾਦਸੇ ਦਾ ਸ਼ਿਕਾਰ ਹੋਏ ਵਿਧਾਇਕ ਗੋਲਡੀ ਕੰਬੋਜ, ਬਾਲ ਬਾਲ ਬਚੀ ਜਾਨ - Goldie Kamboj Accident News
- ਡਾਕਟਰ ਅੱਜ ਤੋਂ ਹੜਤਾਲ 'ਤੇ; ਓਪੀਡੀ ਸਣੇ ਨਹੀਂ ਮਿਲਣਗੀਆਂ ਇਹ ਸੇਵਾਵਾਂ, ਹਸਪਤਾਲ ਜਾਣ ਤੋਂ ਪਹਿਲਾਂ ਚੈਕ ਕਰੋ ਲਿਸਟ - Doctors On Strike
- ਜੇਲ੍ਹ 'ਚ ਕੈਦੀ ਦੀ ਮੌਤ 'ਤੇ ਪਰਿਵਾਰ ਨੇ ਕੀਤੇ ਵੱਡੇ ਖੁਲਾਸੇ, ਪੁਲਿਸ ਪ੍ਰਸ਼ਾਸਨ 'ਤੇ ਲਾਏ ਗੰਭੀਰ ਇਲਜ਼ਾਮ - death of the prisoner in the jail
ਸਥਾਨਕ ਲੋਕਾਂ ਤੋਂ ਕੀਤੀ ਜਾ ਰਹੀ ਪੁੱਛ ਪੜਤਾਲ
ਮ੍ਰਿਤਕ ਵਿਅਕਤੀ ਦੀ ਤਲਾਸ਼ੀ ਲੈਣ ਉੱਤੇ ਉਸ ਕੋਲੋਂ ਕੋਈ ਵੀ ਸ਼ਨਾਖਤੀ ਪੱਤਰ ਨਹੀਂ ਮਿਲਿਆ। ਉਹਨਾਂ ਦੱਸਿਆ ਕਿ ਫਿਲਹਾਲ ਉਕਤ ਵਿਅਕਤੀ ਦੇ ਸਬੰਧੀ ਨੇੜਲੇ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਦੇ ਕੋਲੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਜੀਆਰਪੀ ਪੁਲਿਸ ਚੌਂਕੀ ਬਿਆਸ ਵੱਲੋਂ ਉਕਤ ਮਾਮਲੇ ਦੇ ਵਿੱਚ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।