ETV Bharat / state

ਪਰਮਾਤਮਾ ਦੀ ਰਹਿਮਤ ਨਾਲ ਲੋਕਾਂ ਦੀ ਆਵਾਜ਼ ਬਣ ਕੇ ਸੰਸਦ ਵਿਚ ਗੂੰਜਾਂਗਾ: ਐਨ ਕੇ ਸ਼ਰਮਾ - Lok Sabha Elections 2024

author img

By ETV Bharat Punjabi Team

Published : Apr 14, 2024, 9:18 PM IST

LOK SABHA ELECTIONS 2024
ਲੋਕਾਂ ਦੀ ਆਵਾਜ਼ ਬਣ ਕੇ ਸੰਸਦ ਵਿਚ ਗੂੰਜਾਂਗਾ: ਐਨ ਕੇ ਸ਼ਰਮਾ

Lok Sabha Elections 2024: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਅੱਜ ਜ਼ਿਲ੍ਹੇ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਦੇ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ।

ਲੋਕਾਂ ਦੀ ਆਵਾਜ਼ ਬਣ ਕੇ ਸੰਸਦ ਵਿਚ ਗੂੰਜਾਂਗਾ: ਐਨ ਕੇ ਸ਼ਰਮਾ

ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਅੱਜ ਜ਼ਿਲ੍ਹੇ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਦੇ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਅਤੇ ਮੰਦਿਰ ਮਾਤਾ ਕਾਲੀ ਦੇਵ ਜੀ ਵਿਖੇ ਨਤਮਸਤਕ ਹੋਏ ਅਤੇ ਪਰਮਾਤਮਾ ਦਾ ਆਸ਼ੀਰਵਾਦ ਲਿਆ।ਇਸ ਤੋਂ ਪਹਿਲਾਂ ਸ੍ਰੀ ਐਨ ਕੇ ਸ਼ਰਮਾ ਨੇ ਜ਼ੀਰਕਪੁਰ ਦੇ ਗੁਰਦੁਆਰਾ ਨਾਭਾ ਸਾਹਿਬ ਵਿਖੇ ਮੱਥਾ ਟੇਕ ਦੇ ਪਟਿਆਲਾ ਵੱਲ ਨੂੰ ਚਾਲੇ ਪਾਏ ਬਹਾਦਰਗੜ੍ਹ ਵਿਖੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਨਤਮਸਤਕ ਹੋਏ।

ਇਸ ਮੌਕੇ ਉਹਨਾਂ ਦੇ ਨਾਲ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਐਮ ਐਲ ਏ ਸ੍ਰੀ ਹਰਿੰਦਰਪਾਲ ਸਿੰਘ ਚੰਦੂਮਾਜਰਾ, ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ, ਸ੍ਰੀ ਜਸਪਾਲ ਸਿੰਘ ਬਿੱਟੂ ਚੱਠਾ ਇੰਚਾਰਜ ਪਟਿਆਲਾ ਦਿਹਾਤੀ, ਸ੍ਰੀ ਚਰਨਜੀਤ ਸਿੰਘ ਬਰਾੜ ਇੰਚਾਰਜ ਰਾਜਪੁਰਾ, ਸ੍ਰੀ ਭੁਪਿੰਦਰ ਸਿੰਘ ਸ਼ੇਖੂਪੁਰ ਇੰਚਾਰਜ ਘਨੌਰ, ਸ੍ਰੀ ਕਬੀਰ ਦਾਸ ਇੰਚਾਰਜ ਸ਼ੁਤਰਾਣਾ, ਮੱਖਣ ਸਿੰਘ ਲਾਲਕਾ ਇੰਚਾਰਜ ਨਾਭਾ, ਪਟਿਆਲਾ ਸ਼ਹਿਰੀ ਦੇ ਇੰਚਾਰਜ ਅਮਰਿੰਦਰ ਸਿੰਘ ਬਜਾਜ, ਸ਼ਹਿਰੀ ਪ੍ਰਧਾਨ ਸ੍ਰੀ ਅਮਿਤ ਰਾਠੀ, ਸ਼੍ਰੋਮਣੀ ਕਮੇਟੀ ਮੈਂਬਰ ਸਰਦਾਰ ਜਰਨੈਲ ਸਿੰਘ ਕਰਤਾਰਪੁਰ ਤੇ ਸਰਦਾਰ ਜਸਮੇਰ ਸਿੰਘ ਲਾਛੜੂ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਵੀ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਈ।

ਲੋਕਾਂ ਦੀ ਆਵਾਜ਼ ਬਣ ਕੇ ਸੰਸਦ ਵਿਚ ਗੂੰਜਣਗੇ: ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਪਰਮਾਤਮਾ ਦੀ ਰਹਿਮਤ ਨਾਲ ਉਹ ਲੋਕਾਂ ਦੀ ਆਵਾਜ਼ ਬਣ ਕੇ ਸੰਸਦ ਵਿਚ ਗੂੰਜਣਗੇ ਅਤੇ ਬੰਦੀ ਸਿੰਘਾਂ ਦੀ ਰਿਹਾਈ, 22 ਫਸਲਾਂ ’ਤੇ ਐਮ ਐਸ ਪੀ ਦੀ ਗਰੰਟੀ ਸਮੇਤ ਪੰਜਾਬ ਨੂੰ ਦਰਪੇਸ਼ ਸਾਰੇ ਭੱਖਦੇ ਮਸਲੇ ਚੁੱਕਣਗੇ। ਇਸ ਮੌਕੇ ਸਰਦਾਰ ਸੁਰਜੀਤ ਸਿੰਘ ਰੱਖੜਾ, ਸਰਦਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਹੋਰ ਲੀਡਰਸ਼ਿਪ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਤੋਂ ਐਤਕੀਂ ਅਕਾਲੀ ਦਲ ਵੱਡੀ ਲੀਡ ਨਾਲ ਜਿੱਤੇਗਾ। ਉਹਨਾਂ ਕਿਹਾ ਕਿ ਲੋਕਾਂ ਵਿਚ ਅਕਾਲੀ ਦਲ ਨੂੰ ਲੈ ਕੇ ਪੂਰਾ ਉਤਸ਼ਾਹ ਹੈ। ਉਹਨਾਂ ਕਿਹਾ ਕਿ ਭਾਜਪਾ ਕਿਸਾਨ ਵਿਰੋਧੀ ਪਾਰਟੀ ਹੈ ਤੇ ਕਾਂਗਰਸ ਆਪਸ ਵਿਚ ਹੀ ਬਿਖਰੀ ਹੋਈ ਹੈ ਜਦੋਂ ਆਪ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਤੇ ਉਹ ਇਸਨੂੰ ਸਬਕ ਸਿਖਾਉਣ ਲਈ ਵੋਟਾਂ ਦੇ ਦਿਨ ਦੀ ਉਡੀਕ ਕਰ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.