ETV Bharat / state

ਪੰਜਾਬ ਦੇ ਵਿੱਚ ਮੌਸਮ ਦਾ ਬਦਲਿਆ ਮਿਜ਼ਾਜ, ਮੌਸਮ ਵਿਭਾਗ ਨੇ ਜਾਰੀ ਕੀਤਾ ਓਰੇਂਜ ਅਲਰਟ, ਯੈਲੋ ਅਲਰਟ ਦੀ ਵੀ ਦਿੱਤੀ ਚਿਤਾਵਨੀ - Punjab Weather Update

author img

By ETV Bharat Punjabi Team

Published : Apr 29, 2024, 5:06 PM IST

Changed weather in Punjab, Meteorological department issued orange alert, yellow alert also warned
ਪੰਜਾਬ ਦੇ ਵਿੱਚ ਮੌਸਮ ਦਾ ਬਦਲਿਆ ਮਿਜ਼ਾਜ, ਮੌਸਮ ਵਿਭਾਗ ਨੇ ਜਾਰੀ ਕੀਤਾ ਓਰੇਂਜ ਅਲਰਟ,ਯੈਲੋ ਅਲਰਟ ਦੀ ਵੀ ਦਿੱਤੀ ਚਿਤਾਵਨੀ

ਪੰਜਾਬ ਵਿੱਚ ਮੌਸਮ ਨੇ ਮੁੜ ਕਰਵਟ ਲਈ ਹੈ। ਵੈਸਟਰਨ ਡਿਸਟਰਬੈਂਸ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਹੋਏ ਹਨ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿੱਚ ਬਾਰਸ਼ ਵੀ ਸ਼ੁਰੂ ਹੋ ਗਈ ਹੈ।

ਪੰਜਾਬ ਦੇ ਵਿੱਚ ਮੌਸਮ ਦਾ ਬਦਲਿਆ ਮਿਜ਼ਾਜ, ਮੌਸਮ ਵਿਭਾਗ ਨੇ ਜਾਰੀ ਕੀਤਾ ਓਰੇਂਜ ਅਲਰਟ

ਲੁਧਿਆਣਾ : ਪੰਜਾਬ 'ਚ ਅੱਜ ਸਵੇਰ ਤੋਂ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ। ਅੱਜ ਰੁਕ-ਰੁਕ ਕੇ ਸਵੇਰ ਤੋਂ ਹੀ ਬਾਰਿਸ਼ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਹੋ ਰਹੀ ਹੈ। ਇਹ ਬਾਰਿਸ਼ ਕੱਲ੍ਹ ਤੱਕ ਪੈਣ ਦੀ ਸੰਭਾਵਨਾ ਹੈ ਜਿਸ ਤੋਂ ਬਾਅਦ 1 ਮਈ ਤੋਂ ਮੌਸਮ ਸਾਫ ਹੋ ਜਾਵੇਗਾ। ਪੀ ਏ ਯੂ ਮੌਸਮ ਵਿਗਿਆਨੀਆਂ ਨੇ ਕਿਹਾ ਕਿ ਅੱਜ ਦੇ ਲਈ ਆਈ ਐਮ ਡੀ ਵੱਲੋਂ ਓਰੇਂਜ ਅਲਰਟ ਅਤੇ ਕੱਲ੍ਹ ਯਾਨੀ 30 ਅਪ੍ਰੈਲ ਦੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਨ੍ਹਾ ਕਿਹਾ ਕਿ ਬਾਰਿਸ਼ ਪੈਣ ਕਰਕੇ ਪਾਰਾ ਵੀ ਹੇਠਾਂ ਆਇਆ ਹੈ। ਉਨ੍ਹਾ ਕਿਸਾਨਾਂ ਨੂੰ ਵੀ ਵਿਸ਼ੇਸ਼ ਤੌਰ ਤੇ ਕਣਕ ਦੀ ਸਾਂਭ ਸੰਭਾਲ ਕਰਨ ਲਈ ਕਿਹਾ ਹੈ। ਉਨ੍ਹਾ ਦੱਸਿਆ ਕਿ ਕੱਲ੍ਹ ਤੋਂ ਬਾਅਦ ਮੌਸਮ ਸਾਫ ਹੋ ਜਾਵੇਗਾ ਅਤੇ ਮੁੜ ਤੋਂ ਗਰਮੀ ਪੈਣੀ ਸ਼ੁਰੂ ਹੋ ਜਾਵੇਗੀ।


ਬਦਲ ਰਿਹਾ ਹੈ ਦਿਨ ਅਤੇ ਰਾਤ ਦਾ ਟੈਂਪਰੇਚਰ: ਜੇਕਰ ਟੈਂਪਰੇਚਰ ਦੀ ਗੱਲ ਕੀਤੀ ਜਾਵੇ ਤਾਂ ਮੌਜੂਦਾ ਸਮੇਂ ਦੇ ਵਿੱਚ ਦਿਨ ਦਾ ਟੈਂਪਰੇਚਰ ਕੱਲ 36 ਡਿਗਰੀ ਦੇ ਨੇੜੇ ਸੀ ਅਤੇ ਅੱਜ ਦਾ ਘੱਟੋ ਘੱਟ ਟੈਂਪਰੇਚਰ 24 ਡਿਗਰੀ ਦੇ ਨੇੜੇ ਹੈ ਜੋ ਕਿ ਆਮ ਟੈਂਪਰੇਚਰ ਨਾਲੋਂ ਥੋੜਾ ਬਹੁਤ ਉੱਪਰ ਹੇਠ ਚੱਲ ਰਿਹਾ ਹੈ ਉਹਨਾਂ ਕਿਹਾ ਕਿ ਪੱਛਮੀ ਚੱਕਰਵਾਤ ਦੇ ਕਰਕੇ ਮੌਸਮ ਦੇ ਵਿੱਚ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ ਅਤੇ ਇਹ ਸਿਸਟਮ ਦੋ ਦਿਨ ਤੱਕ ਹੈ ਅੱਜ ਅਤੇ ਕੱਲ ਜਿਸ ਤੋਂ ਬਾਅਦ ਮੌਸਮ ਸਾਫ ਹੋ ਜਾਵੇਗਾ। ਡਾਕਟਰ ਪਵਨੀਤ ਕੌਰ ਕਿੰਗਰਾ ਨੇ ਕਿਹਾ ਕਿ ਇਸ ਸਬੰਧੀ ਬਕਾਇਦਾ ਅਲਰਟ ਵੀ ਜਾਰੀ ਕੀਤੇ ਗਏ ਹਨ ਤਾਂ ਜੋ ਸੂਬੇ ਦੇ ਲੋਕ ਇਸ ਦਾ ਤਿਆਗ ਜਰੂਰ ਰੱਖਣਾ ਹੁੰਦਾ ਕਿਹਾ ਕਿ ਇਹ ਮੀਂਹ ਜਿਆਦਾਤਰ ਪੰਜਾਬ ਦੇ ਹਿੱਸਿਆਂ ਦੇ ਵਿੱਚ ਹੈ।



ਕਣਕ ਨੂੰ ਜਰੂਰ ਸੰਭਾਲ ਲੈਣ ਕਿਸਾਨ : ਕਿਸਾਨਾਂ ਨੂੰ ਵੀ ਇਹ ਸਲਾਹ ਦਿੱਤੀ ਗਈ ਹੈ ਕਿ ਜੇਕਰ ਉਹ ਇਹਨਾਂ ਦਿਨਾਂ ਵਿੱਚ ਵਾਢੀ ਕਰ ਰਹੇ ਹਨ ਤਾਂ ਨਾ ਕਰਨ ਅਤੇ ਜੇਕਰ ਉਹਨਾਂ ਨੇ ਵਾਢੀ ਕਰ ਲਈ ਹੈ ਤਾਂ ਕਣਕ ਨੂੰ ਜਰੂਰ ਸੰਭਾਲ ਲੈਣ ਕਿਉਂਕਿ ਵੱਡੀ ਹੋਈ ਕਣਕ ਦਾ ਬਾਰਿਸ਼ ਨਾਲ ਜ਼ਿਆਦਾ ਨੁਕਸਾਨ ਹੁੰਦਾ ਹੈ। ਉਹਨਾਂ ਨੇ ਕਿਹਾ ਕਿ ਕਿਸਾਨ ਜਰੂਰ ਇਸ ਗੱਲ ਦਾ ਧਿਆਨ ਰੱਖਣ।

ਇਸ ਦੇ ਨਾਲ ਹੀ ਬਦਲਦੇ ਮੌਸਮ ਦਾ ਤਾਪਮਾਨ 'ਤੇ ਵੀ ਅਸਰ ਸਾਫ਼ ਨਜ਼ਰ ਆ ਰਿਹਾ ਹੈ। ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 35.8 ਡਿਗਰੀ ਤੇ ਘੱਟ ਤੋਂ ਘੱਟ 18.1 ਡਿਗਰੀ ਦਰਜ ਕੀਤਾ ਗਿਆ। ਇਹ ਪੂਰੇ ਪੰਜਾਬ ਵਿੱਚ ਸਭ ਤੋਂ ਘੱਟ ਰਿਹਾ। ਇਸ ਤੋਂ ਇਲਾਵਾ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 23.6 ਡਿਗਰੀ ਤੇ ਜਲੰਧਰ ਦਾ 22.2 ਡਿਗਰੀ ਦਰਜ ਕੀਤਾ ਗਿਆ ਹੈ। ਹਾਲਾਂਕਿ ਪਹਿਲਾਂ ਤਾਪਮਾਨ ਵਧ ਰਿਹਾ ਸੀ। ਇਸ ਦੇ ਨਾਲ ਹੀ ਲੋਕਾਂ ਨੂੰ ਆਪਣੇ ਘਰਾਂ ਵਿੱਚ ਏਸੀ ਤੇ ਕੂਲਰ ਆਦਿ ਚਲਾਉਣ ਲਈ ਮਜਬੂਰ ਹੋਣਾ ਪਿਆ। ਮੌਸਮ ਵਿਭਾਗ ਮੁਤਾਬਕ ਇਸ ਮੌਸਮ ਨੂੰ ਲੈ ਕੇ ਸੁਚੇਤ ਰਹਿਣ ਦੀ ਲੋੜ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.