ETV Bharat / state

ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਵਿਭਾਗ ਵਲੋਂ ਇੰਨ੍ਹਾਂ ਇਲਾਕਿਆਂ 'ਚ ਅਲਰਟ - Punjab weather update

author img

By ETV Bharat Punjabi Team

Published : Mar 24, 2024, 12:14 PM IST

Punjab weather update
Punjab weather update

ਪੰਜਾਬ 'ਚ ਹੋਲੀ ਤੋਂ ਪਹਿਲਾਂ ਮੌਸਮ 'ਚ ਤਬਦੀਲੀ ਦੇਖਣ ਨੂੰ ਮਿਲੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵਲੋਂ ਆਉਂਦੇ ਦਿਨਾਂ ਲਈ ਭਾਵ 29 ਮਾਰਚ ਤੱਕ ਦੇਸ਼ ਦੇ ਕਈ ਹਿੱਸਿਆਂ 'ਚ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਚੰਡੀਗੜ੍ਹ: ਪੰਜਾਬ 'ਚ ਇੱਕ ਵਾਰ ਫਿਰ ਤੋਂ ਮੌਸਮ 'ਚ ਤਬਦੀਲੀ ਦੇਖਣ ਨੂੰ ਮਿਲੀ ਹੈ। ਉਥੇ ਹੀ ਭਾਰਤੀ ਮੌਸਮ ਵਿਭਾਗ (IMD) ਨੇ 29 ਮਾਰਚ ਤੱਕ ਦੇਸ਼ ਦੇ ਕਈ ਹਿੱਸਿਆਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਵਿਚ ਵੀ ਬੀਤੀ ਕੱਲ੍ਹ ਰਾਤ ਤੋਂ ਮੌਸਮ ਬਦਲ ਗਿਆ ਹੈ। ਕਈ ਇਲਾਕਿਆਂ ਵਿਚ ਸੰਘਣੇ ਬੱਦਲ ਛਾਏ ਹੋਏ ਹਨ, ਇਸ ਦੇ ਨਾਲ ਹੀ ਹਲਕੀ ਬੂੰਦਾ-ਬਾਂਦੀ ਵੀ ਕਿਤੇ-ਕਿਤੇ ਦੇਖਣ ਨੂੰ ਮਿਲ ਰਹੀ ਹੈ।

ਮੌਸਮ ਖਰਾਬ ਰਹਿਣ ਦੀ ਭਵਿੱਖਬਾਣੀ: ਮੌਸਮ ਵਿਭਾਗ ਨੇ ਅਗਲੇ ਦਿਨਾਂ ਵਿਚ ਮੌਸਮ ਖਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ 24 ਤੋਂ 29 ਮਾਰਚ ਦੇ ਦੌਰਾਨ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਵੱਖ-ਵੱਖ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਉਥੇ ਹੀ 25 ਅਤੇ 26 ਮਾਰਚ ਦੌਰਾਨ ਅਰੁਣਾਚਲ ਪ੍ਰਦੇਸ਼ ਵਿਚ ਵੱਖ-ਵੱਖ ਥਾਵਾਂ ਉਤੇ ਭਾਰੀ ਮੀਂਹ ਜਾਂ ਬਰਫ਼ਬਾਰੀ ਦੀ ਸੰਭਾਵਨਾ ਹੈ। ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿਚ 25 ਮਾਰਚ ਨੂੰ ਭਾਰੀ ਮੀਂਹ ਪੈ ਸਕਦਾ ਹੈ। ਆਸਾਮ ਅਤੇ ਮੇਘਾਲਿਆ ਵਿਚ 25 ਅਤੇ 26 ਮਾਰਚ ਨੂੰ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ।

ਗਰਜ ਅਤੇ ਬਿਜਲੀ ਦੇ ਨਾਲ ਮੀਂਹ: ਮੌਸਮ ਵਿਭਾਗ ਅਨੁਸਾਰ 24 ਅਤੇ 26 ਮਾਰਚ ਦੌਰਾਨ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿਚ ਵੱਖ-ਵੱਖ ਥਾਵਾਂ ਉਤੇ ਗਰਜ ਅਤੇ ਬਿਜਲੀ ਦੇ ਨਾਲ ਹਲਕੇ ਤੋਂ ਦਰਮਿਆਨਾ ਮੀਂਹ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 25 ਅਤੇ 26 ਮਾਰਚ ਦੌਰਾਨ ਗੰਗਾ ਪੱਛਮੀ ਬੰਗਾਲ, ਬਿਹਾਰ ਅਤੇ ਝਾਰਖੰਡ ਵਿਚ 25 ਮਾਰਚ ਨੂੰ ਅਜਿਹਾ ਹੀ ਮੌਸਮ ਦੇਖਿਆ ਜਾ ਸਕਦਾ ਹੈ।

ਦਿੱਲੀ 'ਚ ਮੌਸਮ ਖੁਸ਼ਕ ਤੇ ਵਧੇਗੀ ਗਰਮੀ: ਸਕਾਈਮੈਟ ਮੁਤਾਬਕ ਇਸ ਸਾਲ ਦਿੱਲੀ-ਐੱਨਸੀਆਰ ‘ਚ ਹੋਲੀ ‘ਤੇ ਮੌਸਮ ਖੁਸ਼ਕ ਅਤੇ ਗਰਮ ਰਹਿਣ ਦੀ ਸੰਭਾਵਨਾ ਹੈ। ਸਕਾਈਮੈਟ ਨੇ ਕਿਹਾ ਕਿ ਇਸ ਹੋਲੀ ‘ਤੇ ਦਿੱਲੀ-ਐੱਨਸੀਆਰ ‘ਚ ਆਮ ਨਾਲੋਂ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਪਰ ਇਸ ਨਾਲ ਗਰਮੀ ਵਧੇਗੀ। ਮੀਂਹ ਅਤੇ ਬਰਫ਼ਬਾਰੀ ਪਹਾੜਾਂ ਤੱਕ ਸੀਮਤ ਰਹੇਗੀ। ਇਸ ਦੌਰਾਨ ਦਿੱਲੀ ਐਨਸੀਆਰ ਵਿਚ ਵੱਧ ਤੋਂ ਵੱਧ ਤਾਪਮਾਨ 33-34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 16-17 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.