ETV Bharat / state

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨਾਲ ਇਸ ਦਿਨ ਗੱਲ ਕਰ ਸਕਣੇ ਪੰਜਾਬ ਦੇ ਵੋਟਰ, ਜਾਣੋ ਕਿਵੇਂ - Sibin C will interact with people

author img

By ETV Bharat Punjabi Team

Published : May 16, 2024, 1:27 PM IST

Updated : May 16, 2024, 1:51 PM IST

Chief Electoral Officer of Punjab : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਸਵੇਰੇ 11 ਵਜੇ ਤੋਂ ਫੇਸਬੁੱਕ ਲਾਈਵ ਰਾਹੀਂ ਸੂਬੇ ਦੇ ਵੋਟਰਾਂ ਨਾਲ ਗੱਲਬਾਤ ਕਰਨਗੇ। ਇਸ ਦਰਮਿਆਨ ਉਹ ਮੁਸ਼ਕਿਲਾਂ ਜਾਨਣ ਤੋਂ ਇਲਾਵਾ ਹੋਰ ਗੱਲਾਂ ਵੱਲ ਵੀ ਧਿਆਨ ਕੇਂਦਰਿਤ ਕਰਨਗੇ।

Sibin C will interact with people
ਸਿਬਿਨ ਸੀ 17 ਮਈ ਨੂੰ ਮੁੜ ਫੇਸਬੁੱਕ ਲਾਈਵ ਰਾਹੀਂ ਲੋਕਾਂ ਨਾਲ ਕਰਨਗੇ ਰਾਬਤਾ (PRESS NOTE)

ਚੰਡੀਗੜ੍ਹ: ਬੀਤੇ ਮਹੀਨੇ ਪਹਿਲੇ ਫੇਸਬੁੱਕ ਲਾਈਵ ਪ੍ਰੋਗਰਾਮ ਦੀ ਸਫ਼ਲਤਾ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ੁੱਕਰਵਾਰ (17 ਮਈ) ਨੂੰ ਸਵੇਰੇ 11:00 ਤੋਂ 11:30 ਵਜੇ ਤੱਕ 'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਦੇ ਬੈਨਰ ਹੇਠ ਦੂਜਾ ਫੇਸਬੁੱਕ ਲਾਈਵ ਸੈਸ਼ਨ ਕੀਤਾ ਜਾਵੇਗਾ, ਜਿਸ ਦੌਰਾਨ ਉਹ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਵੋਟਰਾਂ ਦੇ ਸਵਾਲਾਂ ਦੇ ਜਵਾਬ ਦੇਣਗੇ।

ਉਦੇਸ਼ ਵੋਟਰਾਂ ਦਰਮਿਆਨ ਜਾਗਰੂਕਤਾ ਫੈਲਾਉਣਾ: ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਇੱਕੋ ਇੱਕ ਉਦੇਸ਼ ਵੋਟਰਾਂ ਦਰਮਿਆਨ ਜਾਗਰੂਕਤਾ ਫੈਲਾਉਣਾ ਅਤੇ ਚੋਣ ਪ੍ਰਕਿਰਿਆ ਨਾਲ ਸਬੰਧਤ ਉਨ੍ਹਾਂ ਦੇ ਸ਼ੰਕਿਆਂ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ "ਇਸ ਵਾਰ 70 ਪਾਰ" ਦੇ ਟੀਚੇ ਦੀ ਪ੍ਰਾਪਤੀ ਅਤੇ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਦਫ਼ਤਰ, ਮੁੱਖ ਚੋਣ ਅਫ਼ਸਰ ਵੱਲੋਂ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਇਹ ਸੈਸ਼ਨ ਉਸੇ ਦਾ ਹੀ ਹਿੱਸਾ ਹੈ।

ਫੀਡਬੈਕ ਅਤੇ ਸੁਝਾਅ: ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਉਹ ਅਧਿਕਾਰਤ ਫੇਸਬੁੱਕ ਪੇਜ @TheCeoPunjab 'ਤੇ ਲਾਈਵ ਹੋ ਕੇ ਚੋਣ ਪ੍ਰਕਿਰਿਆ ਨਾਲ ਸਬੰਧਤ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਲਾਈਵ ਸੈਸ਼ਨ ਦੌਰਾਨ ਕੋਈ ਵੀ ਵਿਅਕਤੀ ਸਵਾਲ ਪੁੱਛ ਸਕਦਾ ਹੈ ਅਤੇ ਪੋਸਟ 'ਤੇ ਕੁਮੈਂਟ ਕਰਕੇ ਆਪਣਾ ਫੀਡਬੈਕ ਅਤੇ ਸੁਝਾਅ ਵੀ ਦੇ ਸਕਦਾ ਹੈ।

ਸਵਾਲਾਂ ਦਾ ਮੌਕੇ ‘ਤੇ ਹੀ ਜਵਾਬ: ਸਿਬਿਨ ਸੀ ਨੇ ਕਿਹਾ ਕਿ ਉਹ ਪਿਛਲੇ ਸੈਸ਼ਨ ਦੀ ਤਰ੍ਹਾਂ ਇਸ ਵਾਰ ਵੀ ਵੋਟਰਾਂ ਦੇ ਸਵਾਲਾਂ ਦਾ ਮੌਕੇ ‘ਤੇ ਹੀ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਆਪਣੇ ਸਵਾਲ ਜਾਂ ਸੁਝਾਅ 17 ਮਈ (ਸਵੇਰੇ 11 ਵਜੇ) ਤੋਂ ਪਹਿਲਾਂ ਸੀ.ਈ.ਓ. ਪੰਜਾਬ ਦੇ ਫੇਸਬੁੱਕ, ਇੰਸਟਾਗ੍ਰਾਮ ਜਾਂ ਐਕਸ ਹੈਂਡਲਾਂ ਜ਼ਰੀਏ ਵੀ ਭੇਜੇ ਜਾ ਸਕਦੇ ਹਨ।

Last Updated : May 16, 2024, 1:51 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.