ETV Bharat / state

CIA ਸਟਾਫ਼ ਨੂੰ ਮਿਲੀ ਸਫ਼ਲਤਾ, 260 ਗ੍ਰਾਮ ਹੈਰੋਇਨ ਸਮੇਤ ਕਾਰ ਸਵਾਰ ਤਿੰਨ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਦੇਖੋ ਤਸਵੀਰਾਂ - Three drug smugglers arrested

author img

By ETV Bharat Punjabi Team

Published : May 10, 2024, 8:01 PM IST

Three drug smugglers arrested : ਕਪੂਰਥਲਾ ਸੀ.ਆਈ.ਏ ਸਟਾਫ਼ ਵੱਲੋਂ ਪਿੰਡ ਲੱਖਣ ਕਲਾਂ ਨੇੜੇ 260 ਗ੍ਰਾਮ ਹੈਰੋਇਨ ਸਮੇਤ ਕਾਰ ਵਿੱਚ ਸਵਾਰ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ।

Three drug smugglers arrested
CIA ਸਟਾਫ਼ ਨੇ ਤਿੰਨ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ (ETV Bharat Kapurthala)

CIA ਸਟਾਫ਼ ਨੇ ਤਿੰਨ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ (ETV Bharat Kapurthala)

ਕਪੂਰਥਲਾ : ਕਪੂਰਥਲਾ ਸੀ.ਆਈ.ਏ ਸਟਾਫ਼ ਦੀ ਟੀਮ ਨੂੰ ਉਸ ਮੌਕੇ ਵੱਡੀ ਸਫ਼ਲਤਾ ਹਾਸਿਲ ਹੋਈ ਜਦੋਂ ਪਿੰਡ ਲੱਖਣ ਕਲਾਂ ਨੇੜੇ ਕਾਰ ਵਿੱਚ ਸਵਾਰ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਕੋਲੋਂ 260 ਗ੍ਰਾਮ ਹੈਰੋਇਨ ਅਤੇ ਇਕ ਇਲੈਕਟ੍ਰਾਨਿਕ ਯੰਤਰ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸੀਆਈਏ ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ ਤਿੰਨ ਨਸ਼ਾ ਤਸਕਰਾਂ ਖ਼ਿਲਾਫ਼ ਥਾਣਾ ਸਦਰ ਵਿੱਚ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਨਸ਼ੀਲੇ ਪਦਾਰਥ ਕਿਸ ਪਾਸੋਂ ਲੈਂਦੇ ਸਨ ਅਤੇ ਕਿਸ ਨੂੰ ਇਹ ਨਸ਼ੀਲੇ ਪਦਾਰਥ ਸਪਲਾਈ ਕਰਨ ਜਾ ਰਹੇ ਸਨ।

ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ਼ ਦੇ ਸਬ ਇੰਸਪੈਕਟਰ ਲਾਭ ਸਿੰਘ ਪੁਲਿਸ ਪਾਰਟੀ ਨਾਲ ਪਿੰਡ ਲੱਖਣ ਕਲਾਂ ਨੇੜੇ ਅਪਰਾਧਿਕ ਅਨਸਰਾਂ ਦੀ ਭਾਲ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਉਹ ਪਿੰਡ ਤੋਂ ਪਹਿਲੇ ਟੀ ਪੁਆਇੰਟ 'ਤੇ ਪਹੁੰਚਿਆ ਤਾਂ ਇਕ ਚਿੱਟੇ ਰੰਗ ਦੀ ਐਕਸਯੂਵੀ ਕਾਰ (ਪੀਬੀ-08-ਈਪੀ-2555) ਸੜਕ ਦੇ ਕਿਨਾਰੇ ਖੜ੍ਹੀ ਸੀ। ਜਿਸ ਦਾ ਡਰਾਈਵਰ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਕਾਰ ਨੂੰ ਦੂਜੇ ਪਾਸੇ ਭਜਾ ਦਿੱਤਾ। ਉਪਰੰਤ ਪੁਲਿਸ ਟੀਮ ਨੇ ਕਾਰ ਦਾ ਪਿੱਛਾ ਕੀਤਾ, ਉਸਨੂੰ ਰੋਕਿਆ ਅਤੇ ਕਾਰ ਵਿੱਚ ਸਵਾਰ ਤਿੰਨ ਲੋਕਾਂ ਤੋਂ ਪੁੱਛਗਿੱਛ ਕੀਤੀ।

ਉਨ੍ਹਾਂ ਇਹ ਵੀ ਦੱਸਿਆ ਕਿ ਕਾਰ ਦੀ ਤਲਾਸ਼ੀ ਦੌਰਾਨ 260 ਗ੍ਰਾਮ ਹੈਰੋਇਨ ਅਤੇ ਇਕ ਇਲੈਕਟ੍ਰਾਨਿਕ ਯੰਤਰ ਬਰਾਮਦ ਹੋਇਆ। ਫੜੇ ਗਏ ਤਿੰਨਾਂ ਮੁਲਜ਼ਮਾਂ ਦੀ ਪਛਾਣ ਸਰਵਣ ਸਿੰਘ ਉਰਫ਼ ਸੋਨੀ, ਵਿਸ਼ਾਲ ਸਿੰਘ ਉਰਫ਼ ਸੋਨੂੰ ਪੁੱਤਰ ਸਰਵਣ ਸਿੰਘ ਦੋਵੇਂ ਵਾਸੀ ਪਿੰਡ ਲੱਖਣ ਖੁਰਦ ਅਤੇ ਗੁਰਪ੍ਰੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਬੁੱਢਾ ਬਾਲਾ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਮੁਲਜ਼ਮ ਸਰਵਣ ਸਿੰਘ ਉਰਫ਼ ਸੋਨੀ ਖ਼ਿਲਾਫ਼ ਪਹਿਲਾਂ ਵੀ ਨਸ਼ੇ ਦੇ ਦੋ ਕੇਸ ਦਰਜ ਹਨ।

ਸੀਆਈਏ ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ ਤਿੰਨ ਮੁਲਜ਼ਮ ਨਸ਼ਾ ਤਸਕਰਾਂ ਖ਼ਿਲਾਫ਼ ਥਾਣਾ ਸਦਰ ਕਪੂਰਥਲਾ ਵਿੱਚ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਸਮੱਗਲਰਾਂ ਕੋਲੋਂ ਸਪਲਾਈ ਚੇਨ ਦੇ ਸਬੰਧ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਦੀ ਵੀ ਮੰਗ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.