ETV Bharat / state

ਲੁਧਿਆਣਾ 'ਚ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਆਹਮੋ-ਸਾਹਮਣੇ, ਰਵਨੀਤ ਬਿੱਟੂ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨੇ ਧੱਕੇਸ਼ਾਹੀ ਦੇ ਲਾਏ ਇਲਜ਼ਾਮ

author img

By ETV Bharat Punjabi Team

Published : Mar 12, 2024, 2:20 PM IST

ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਲੀਡਰ ਆਹਮੋ-ਸਾਹਮਣੇ ਵਿਖਾਈ ਦੇ ਰਹੇ ਨੇ। ਜਿੱਥੇ ਸੋਸ਼ਲ ਮੀਡੀਆ ਪਲੇਟ ਫਾਰਮ ਐਕਸ ਰਾਹੀਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਉਨ੍ਹਾਂ ਨੂੰ ਹਾਊਸ ਅਰੈਸਟ ਕੀਤਾ ਗਿਆ ਹੈ ਉੱਥੇ ਹੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨੂੰ ਵੀ ਡੱਕਿਆ ਗਿਆ ਹੈ।

Clash between Aam Aadmi Party and Congressmen in Ludhiana
ਲੁਧਿਆਣਾ 'ਚ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਆਹਮੋ ਸਾਹਮਣੇ

ਸੰਜੇ ਤਲਵਾਰ, ਕਾਂਗਰਸ ਆਗੂ

ਲੁਧਿਆਣਾ: ਹਲਕਾ ਪੂਰਬੀ ਦੇ ਵਿੱਚ ਬਣ ਕੇ ਤਿਆਰ ਹੋਇਆ ਕਮਿਊਨਿਟੀ ਹੈਲਥ ਸੈਂਟਰ ਦੇ ਉਦਘਾਟਨ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਇੱਕ ਵਾਰ ਮੁੜ ਤੋਂ ਆਹਮਣੇ ਸਾਹਮਣੇ ਹੋ ਗਏ ਹਨ। ਅੱਜ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਵੱਲੋਂ ਹਲਕੇ ਦੇ ਸਾਬਕਾ ਐਮਐਲਏ ਅਤੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾਰ ਦੇ ਨਾਲ ਮੌਕੇ ਦਾ ਜਾਇਜ਼ਾ ਲਿਆ ਜਾਣਾ ਸੀ ਪਰ ਉਸ ਤੋਂ ਪਹਿਲਾਂ ਹੀ ਕਾਂਗਰਸ ਦੇ ਆਗੂਆਂ ਨੂੰ ਰੋਕ ਲਿਆ ਗਿਆ। ਰਵਨੀਤ ਬਿੱਟੂ ਨੂੰ ਘਰ ਵਿੱਚ ਹੀ ਹਾਊਸ ਅਰੈਸਟ ਕੀਤਾ ਗਿਆ ਹੈ।

ਮੌਕੇ ਉੱਤੇ ਪਹੁੰਚੇ ਪੁਲਿਸ ਪ੍ਰਸ਼ਾਸਨ ਨੂੰ ਜਦੋਂ ਪੁੱਛਿਆ ਗਿਆ ਤਾਂ ਉਹਨਾਂ ਨੇ ਕਿਹਾ ਕਿ ਅਸੀਂ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਫੋਰਸ ਲਗਾਈ ਹੈ ਕਿਉਂਕਿ ਅਗਾਮੀ ਚੋਣਾਂ ਹਨ ਜਦੋਂ ਕਿ ਲੁਧਿਆਣਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਪੂਰਬੀ ਵੀ ਤੋਂ ਸਾਬਕਾ ਐਮਐਲਏ ਸੰਜੇ ਤਲਵਾਰ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਵੇਲੇ ਕਮਿਊਨਿਟੀ ਸੈਂਟਰ ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਸ਼ਹੀਦ ਉਧਮ ਸਿੰਘ ਜੀ ਦੇ ਨਾਂ ਉੱਤੇ ਦੋ ਏਕੜ ਦੇ ਵਿੱਚ ਪੰਜ ਕਰੋੜ ਰੁਪਏ ਦੀ ਲਾਗਤ ਦੇ ਨਾਲ ਚੰਡੀਗੜ੍ਹ ਰੋਡ ਉੱਤੇ ਸਥਿਤ ਡਿਵੀਜ਼ਨ ਨੰਬਰ ਸੱਤ ਦੇ ਨੇੜੇ ਕਮਿਊਨਿਟੀ ਸੈਂਟਰ ਬਣਿਆ ਹੈ, ਜਿੱਥੇ ਅੱਜ ਉਹਨਾਂ ਵੱਲੋਂ ਵਿਜਿਟ ਕੀਤਾ ਜਾਣਾ ਸੀ ਪਰ ਉਸ ਤੋਂ ਪਹਿਲਾਂ ਹੀ ਉਹਨਾਂ ਨੂੰ ਰੋਕ ਲਿਆ ਗਿਆ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੰਮ੍ਰਿਤਸਰ ਰੇਲਵੇ ਅਧਿਕਾਰੀ ਨਾਲ ਕੀਤੀ ਮੁਲਾਕਾਤ, ਕਿਹਾ- ਹਰ ਮਹੀਨੇ ਤਿੰਨ ਦਿਨ ਰੇਲਾਂ ਰਾਹੀਂ ਕਿਸਾਨ ਜਾਣਗੇ ਬਾਰਡਰਾਂ ਉੱਤੇ

ਜੇਲ੍ਹ ਜਾ ਕੇ ਵੀ ਨਹੀਂ ਸੁਧਰ ਰਹੇ ਨਸ਼ਾ ਤਸਕਰ, ਲਗਾਤਾਰ ਵੱਧ ਰਹੇ ਪੰਜਾਬ 'ਚ ਨਸ਼ਾ ਤਸਕਰੀ ਦੇ ਮਾਮਲਿਆਂ 'ਤੇ ਅਦਾਲਤ ਸਖ਼ਤ

ਸਾਲੀ ਨੇ ਵਿਆਹ ਕਰਵਾਉਣ ਤੋਂ ਕੀਤਾ ਇਨਕਾਰ, ਤਾਂ ਜੀਜੇ ਨੇ ਕੀਤਾ ਕਤਲ



ਹਾਲਾਂਕਿ ਜਦੋਂ ਉਹਨਾਂ ਨੂੰ ਪੁੱਛਿਆ ਗਿਆ ਕਿ ਕੀ ਇਹ ਉਹਨਾਂ ਦੀ ਸਰਕਾਰ ਵੇਲੇ ਪ੍ਰੋਜੈਕਟ ਆਇਆ ਸੀ ਤਾਂ ਉਹਨਾਂ ਨੇ ਕਿਹਾ ਕਿ ਇਹ ਪ੍ਰੋਜੈਕਟ ਉਹਨਾਂ ਵੱਲੋਂ ਹੀ ਲਿਆਂਦਾ ਗਿਆ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇੰਨਾ ਡਰ ਹੈ ਕਿ ਅਸੀਂ ਅੱਜ ਇਸ ਪ੍ਰਾਜੈਕਟ ਦਾ ਉਦਘਾਟਨ ਕਰ ਦੇਣਾ ਹੈ। ਇਸ ਕਰਕੇ ਉਹਨਾਂ ਨੇ ਪਹਿਲਾਂ ਹੀ ਸਾਨੂੰ ਅੱਜ ਘਰ ਦੇ ਵਿੱਚ ਹੀ ਰੋਕ ਲਿਆ। ਉਹਨਾਂ ਨੇ ਕਿਹਾ ਕਿ ਹੁਣ ਅਸੀਂ ਪੁਲਿਸ ਕਮਿਸ਼ਨਰ ਦੇ ਨਾਲ ਗੱਲਬਾਤ ਕਰਨ ਲਈ ਜਾ ਰਹੇ ਹਨ ਹਾਲਾਂਕਿ ਉਹ ਪ੍ਰਾਜੈਕਟ ਪੂਰੀ ਤਰ੍ਹਾਂ ਬਣ ਕੇ ਤਿਆਰ ਨਹੀਂ ਹੋਇਆ ਹੈ। ਫਿਲਹਾਲ ਉਸ ਦਾ ਉਦਘਾਟਨ ਨਹੀਂ ਕੀਤਾ ਜਾਣਾ ਸੀ, ਜਿਸ ਨੂੰ ਲੈ ਕੇ ਇਹ ਪੂਰਾ ਵਿਵਾਦ ਛਿੜਿਆ ਹੋਇਆ ਹੈ। ਅੱਜ ਰਵਨੀਤ ਬਿੱਟੂ ਨੇ ਕਿਹਾ ਸੀ ਕਿ ਉਹ ਮੌਕੇ ਉੱਤੇ ਜਾਣਗੇ ਪਰ ਉਸ ਤੋਂ ਪਹਿਲਾਂ ਹੀ ਉਹਨਾਂ ਨੂੰ ਘਰ ਦੇ ਵਿੱਚ ਰੋਕ ਲਿਆ ਗਿਆ।




ETV Bharat Logo

Copyright © 2024 Ushodaya Enterprises Pvt. Ltd., All Rights Reserved.