ETV Bharat / state

ਫਰੀਦਕੋਟ ਤੋਂ ਕਾਂਗਰਸ ਦੀ ਉਮੀਦਵਾਰ ਅਮਰਜੀਤ ਕੌਰ ਨੇ ਦਾਖਿਲ ਕੀਤੀ ਨਾਮਜ਼ਦਗੀ, ਆਪਣੀ ਜਿੱਤ ਦਾ ਕਾਂਗਰਸੀ ਉਮੀਦਵਾਰ ਨੇ ਕੀਤਾ ਦਾਅਵਾ - Amarjit Kaur filed nomination

author img

By ETV Bharat Punjabi Team

Published : May 14, 2024, 9:21 AM IST

Congress Candidate Amarjit Kaur : ਫਰੀਦਕੋਟ ਵਿੱਚ ਕਾਂਗਰਸੀ ਉਮੀਦਵਾਰ ਅਮਰਜੀਤ ਕੌਰ ਨੇ ਕਾਂਗਰਸ ਦੇ ਦੋ ਸਾਬਕਾ ਵਿਧਾਇਕਾਂ ਨਾਲ ਆਪਣਾ ਨਾਮਜ਼ਦਗੀ ਪੱਤਰ ਦਾਖਿਲ ਕੀਤਾ। ਇਸ ਦੌਰਾਨ ਉਨ੍ਹਾਂ ਵੱਡੇ ਫਰਕ ਨਾਲ ਆਪਣੀ ਜਿੱਤ ਦਾ ਦਾਅਵਾ ਕੀਤਾ।

Congress candidate Amarjit Kaur filed nomination from Faridkot
ਕਾਂਗਰਸ ਦੀ ਉਮੀਦਵਾਰ ਅਮਰਜੀਤ ਕੌਰ ਨੇ ਦਾਖਿਲ ਕੀਤੀ ਨਾਮਜ਼ਦਗੀ (ਈਟੀਵੀ ਭਾਰਤ)

ਆਪਣੀ ਜਿੱਤ ਦਾ ਕਾਂਗਰਸੀ ਉਮੀਦਵਾਰ ਨੇ ਕੀਤਾ ਦਾਅਵਾ (ਈਟੀਵੀ ਭਾਰਤ)

ਫਰੀਦਕੋਟ: ਹਲਕਾ ਫਰੀਦਕੋਟ ਲੋਕ ਸਭਾ ਸੀਟ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਅਮਰਜੀਤ ਕੌਰ ਸਾਹੋਕੇ ਵੱਲੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖਿਲ ਕਰਵਾਏ ਗਏ।ਨਾਮਜ਼ਦਗੀ ਪੱਤਰ ਦਾਖਿਲ ਕਰਨ ਤੋਂ ਪਹਿਲਾਂ ਜ਼ਿਲ੍ਹੇ ਦੀ ਕਾਂਗਰਸ ਕਮੇਟੀ ਵੱਲੋਂ ਵਰਕਰਾਂ ਦਾ ਇੱਕ ਵੱਡਾ ਇਕੱਠ ਇੱਕ ਨਿਜੀ ਪੈਲਸ ਵਿੱਚ ਕੀਤਾ ਗਿਆ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸ਼ਮੂਲੀਅਤ ਕੀਤੀ ਜਾਣੀ ਸੀ ਪਰ ਮੌਕੇ ਉੱਤੇ ਉਨ੍ਹਾਂ ਦਾ ਪ੍ਰੋਗਰਾਮ ਕੈਂਸਲ ਹੋ ਗਿਆ।

ਮੰਗ ਮੁਤਾਬਿਕ ਪੜ੍ਹੇ ਲਿਖੇ ਉਮੀਦਵਾਰ: ਨਾਮਜ਼ਦਗੀ ਕਾਗਜ਼ ਦਾਖਲ ਕਰਨ ਸਮੇਂ ਫਰੀਦਕੋਟ ਲੋਕ ਸਭਾ ਸੀਟ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਵੀ ਹਾਜ਼ਰ ਰਹੇ। ਇਸ ਮੌਕੇ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋ ਅਤੇ ਗੁਰਪ੍ਰੀਤ ਕਾਂਗੜ ਨੇ ਕਿਹਾ ਕਿ ਪਾਰਟੀ ਵੱਲੋਂ ਮਹਿਲਾਵਾਂ ਨੂੰ ਅੱਗੇ ਲਿਆਉਣ ਲਈ ਅਤੇ ਇਲਾਕੇ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਮਹਿਲਾ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰਿਆ ਹੈ। ਉਨ੍ਹਾਂ ਆਖਿਆ ਕਿ ਇਲਾਕੇ ਦੀ ਮੰਗ ਮੁਤਾਬਿਕ ਪੜ੍ਹੇ ਲਿਖੇ ਉਮੀਦਵਾਰ ਜੋ ਅਧਿਆਪਕ ਰਹਿ ਚੁੱਕੇ ਹਨ ਉਨ੍ਹਾਂ ਨੂੰ ਕਾਂਗਰਸ ਪਾਰਟੀ ਨੇ ਚੋਣ ਮੈਦਾਨ ਵਿੱਚ ਉਤਾਰਿਆ ਹੈ। ਬੀਬੀ ਅਮਰਜੀਤ ਕੌਰ ਅਧਿਆਪਕ ਰਹਿ ਚੁੱਕੇ ਹਨ, ਫਰੀਦਕੋਟ ਦੇ ਜੰਮਪਲ ਹਨ ਅਤੇ ਮੋਗਾ ਜ਼ਿਲ੍ਹੇ ਦੀ ਨੂੰਹ ਵੀ ਹਨ। ਇਸ ਲਈ ਉਨ੍ਹਾਂ ਨੂੰ ਚੋਣ ਲੜਨ ਦਾ ਮੌਕਾ ਦਿੱਤਾ ਗਿਆ ਹੈ।

ਬਾਹਰੀ ਉਮੀਦਵਾਰਾਂ ਤੋਂ ਨਹੀਂ ਉਮੀਦ: ਉਨ੍ਹਾਂ ਅੱਗੇ ਆਖਿਆ ਕਿ ਬਾਹਰੀ ਉਮੀਦਵਾਰਾਂ ਤੋਂ ਬਾਹਲੀ ਉਮੀਦ ਨਹੀਂ ਕੀਤੀ ਜਾ ਸਕਦੀ। ਬਾਹਰੀ ਉਮਦੀਵਾਰ ਚੋਣ ਜਿੱਤਣ ਤੋਂ ਬਾਅਦ ਹਲਕੇ ਦੇ ਲੋਕਾਂ ਵਿੱਚ ਵਿਚਰਦੇ ਨਹੀਂ ਪਰ ਲੋਕਲ ਉਮੀਦਵਾਰ ਕੋਲ ਕਿਸੇ ਵੀ ਕੰਮ ਲਈ ਪੁਹੰਚ ਕੀਤੀ ਜਾ ਸਕਦੀ ਹੈ। ਉੱਧਰ ਬੀਬੀ ਅਮਰਜੀਤ ਕੌਰ ਨੇ ਕਿਹਾ ਕਿ ਲੋਕਾਂ ਦਾ ਬਹੁਤ ਸਮਰਥਨ ਅਤੇ ਪਿਆਰ ਉਨ੍ਹਾਂ ਨੂੰ ਮਿਲ ਰਿਹਾ ਹੈ ਅਤੇ ਫਰੀਦਕੋਟ ਦੀ ਇਹ ਸੀਟ ਜਿੱਤ ਕੇ ਉਹ ਪਾਰਟੀ ਦੀ ਝੋਲੀ ਵਿੱਚ ਪਾਉਣਗੇ, ਜਿਸ ਤੋਂ ਬਾਅਦ ਫਰੀਦਕੋਟ ਦੇ ਲੋਕਾਂ ਦੀ ਸੇਵਾ ਅਤੇ ਇਲਾਕੇ ਦੇ ਵਿਕਾਸ ਲਈ ਹਮੇਸ਼ਾ ਵਚਨਬੱਧ ਰਹਿਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.