ETV Bharat / state

ਭਾਰਤੀ ਸੰਵਿਧਾਨ ਨੂੰ ਬਚਾਉਣ ਲਈ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਜਰੂਰੀ: ਰਾਣਾ ਕੇਪੀ ਸਿੰਘ - Big statement of Rana KP Singh

author img

By ETV Bharat Punjabi Team

Published : May 2, 2024, 10:24 PM IST

The need to save the Indian Constitution
ਰਾਣਾ ਕੇਪੀ ਸਿੰਘ ਦਾ ਵੱਡਾ ਬਿਆਨ (ETV Bharat Rupnagar)

The need to save the Indian Constitution: ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿੱਚ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਵਰਕਰਾਂ ਅਤੇ ਸਮਰਥਕਾਂ ਨਾਲ ਮੀਟਿੰਗ ਕੀਤੀ।

ਰਾਣਾ ਕੇਪੀ ਸਿੰਘ ਦਾ ਵੱਡਾ ਬਿਆਨ (ETV Bharat Rupnagar)

ਰੂਪਨਗਰ : ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ ਵਲੋਂ ਅੱਜ ਸ੍ਰੀ ਕੀਰਤਪੁਰ ਸਾਹਿਬ ਵਿਖੇ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿੱਚ ਕਾਂਗਰਸ ਪਾਰਟੀ ਵਰਕਰਾਂ ਅਤੇ ਸਮਰਥਕਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਨੂੰ ਵੱਖ-ਵੱਖ ਬੁਲਾਰਿਆਂ ਵੱਲੋਂ ਸੰਬੋਧਨ ਕੀਤਾ ਗਿਆ। ਅਖੀਰ ਵਿੱਚ ਰਾਣਾ ਕੇ ਪੀ ਸਿੰਘ ਨੇ ਕਾਂਗਰਸ ਪਾਰਟੀ ਵਰਕਰਾਂ ਤੇ ਸਮਰਥਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਜੇ ਇੰਦਰ ਸਿੰਗਲਾ ਬਹੁਤ ਹੀ ਮਿਲਣਸਾਰ 'ਤੇ ਮਿਹਨਤੀ ਆਗੂ ਹਨ, ਇਸ ਲਈ ਸਮੂਹ ਪਾਰਟੀ ਵਰਕਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਲਈ ਦਿਨ ਰਾਤ ਇੱਕ ਕਰ ਦੇਵਾਂਗੇ।


ਮੌਜੂਦਾ ਸਰਕਾਰ 'ਤੇ ਤਾਬੜਤੋੜ ਹਮਲਾ: ਉਹਨਾਂ ਪੰਜਾਬ ਦੀ ਮੌਜੂਦਾ ਸਰਕਾਰ 'ਤੇ ਤਾਬੜਤੋੜ ਹਮਲਾ ਕਰਦਿਆਂ ਹੋਏ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਆਪ ਪਾਰਟੀ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹਨਾਂ ਵਿੱਚੋਂ ਕੋਈ ਵੀ ਪੂਰਾ ਨਹੀਂ ਹੋਇਆ ਨਾ ਤਾਂ ਪੰਜਾਬ ਕੈਲੀਫੋਰਨੀਆ ਬਣ ਸਕਿਆ ਅਤੇ ਨਾ ਹੀ ਔਰਤਾਂ ਨੂੰ 1000 ਰੁਪਏ ਮਹੀਨਾ ਪੈਨਸ਼ਨ ਮਿਲ ਸਕੀ। ਇਸ ਤੋਂ ਇਲਾਵਾ ਨਾ ਤਾਂ ਕੀਰਤਪੁਰ ਸਾਹਿਬ ਵਿਖੇ ਇਹਨਾਂ ਤੋਂ ਸਿਹਤ ਸਹੂਲਤਾਂ ਦੇਣ ਲਈ ਟਰੋਮਾ ਸੈਂਟਰ ਬਣ ਸਕਿਆ। ਉਹਨਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਜੋ ਭਾਖੜਾ ਨਹਿਰ ਤੇ ਪੁਲ ਬਣਾਉਣ ਦਾ ਕੰਮ ਸ਼ੁਰੂ ਕੀਤਾ ਸੀ, ਉਹ ਵੀ ਇਹਨਾਂ ਤੋਂ ਦੋ ਸਾਲ ਵਿੱਚ ਪੂਰਾ ਨਹੀਂ ਹੋ ਸਕਿਆ। ਉਹਨਾਂ ਕਿਹਾ ਕਿ ਬੂੰਗਾ ਸਾਹਿਬ ਤੋਂ ਹਿਮਾਚਲ ਪ੍ਰਦੇਸ਼ ਨੂੰ ਜਾਂਦੀ ਸੜਕ ਵੀ ਇਹਨਾਂ ਤੋਂ ਬਣ ਨਹੀਂ ਸਕੀ, ਜਿਸ ਕਾਰਨ ਅਧੂਰੀ ਪਈ ਸੜਕ ਤੋਂ ਲੰਘਣ ਸਮੇਂ ਰਾਹਗੀਰ ਕਾਫੀ ਪਰੇਸ਼ਾਨ ਹੁੰਦੇ ਹਨ। ਉਹਨਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਚੰਗਰ ਇਲਾਕੇ ਵਿੱਚ ਜੋ ਲਿਫਟ ਇਰੀਗੇਸ਼ਨ ਦਾ ਕੰਮ ਸ਼ੁਰੂ ਕੀਤਾ ਗਿਆ ਸੀ, ਉਹ ਉੱਥੇ ਹੀ ਖੜਾ ਹੈ। ਜੋ ਸਾਡੀ ਸਰਕਾਰ ਨੇ ਪੰਚਾਇਤਾਂ ਨੂੰ ਵਿਕਾਸ ਲਈ ਪੈਸੇ ਦਿੱਤੇ ਸਨ, ਉਹ ਆਪ ਦੀ ਸਰਕਾਰ ਨੇ ਉਹਨਾਂ ਤੋਂ ਵਾਪਸ ਲੈ ਲਏ।

ਭਾਰਤੀ ਸੰਵਿਧਾਨ ਨੂੰ ਬਚਾਉਣ ਦੀ ਲੋੜ : ਕੇਂਦਰ ਦੀ ਭਾਜਪਾ ਸਰਕਾਰ ਤੇ ਵਿਅੰਗ ਕਸਦੇ ਹੋਏ ਰਾਣਾ ਕੇ ਪੀ ਸਿੰਘ ਨੇ ਕਿਹਾ ਕਿ ਜੋ ਗੈਸ ਸਲੰਡਰ 350 ਰੁਪਏ ਦਾ ਮਿਲਦਾ ਸੀ ਅੱਜ ਉਹ ਬੀਜੇਪੀ ਦੀ ਸਰਕਾਰ ਵਿੱਚ ਇੱਕ ਹਜ਼ਾਰ ਰੁਪਏ ਦਾ ਹੋ ਗਿਆ। ਜੋ ਡੀਜ਼ਲ ਤੇ ਪੈਟਰੋਲ 60/70 ਰੁਪਏ ਲੀਟਰ ਮਿਲਦਾ ਸੀ, ਅੱਜ ਉਹ ਵੀ 100 ਰੁਪਏ ਲੀਟਰ ਮਿਲ ਰਿਹਾ ਹੈ।
ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ 16 ਲੱਖ ਕਰੋੜ ਰੁਪਈਆ ਆਪਣੇ ਮਿੱਤਰਾਂ ਦਾ ਮਾਫ ਕਰ ਦਿੱਤਾ।ਉਹਨਾਂ ਕਿਹਾ ਕਿ ਅੱਜ ਭਾਰਤੀ ਸੰਵਿਧਾਨ ਨੂੰ ਖਤਰਾ ਹੈ, ਇਹ ਇਲੈਕਸ਼ਨ ਸੰਵਿਧਾਨ ਨੂੰ ਬਚਾਉਣ ਦਾ ਇਲੈਕਸ਼ਨ ਹੈ। ਉਹਨਾਂ ਸਮੂਹ ਪਾਰਟੀ ਵਰਕਰਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਕਾਂਗਰਸ ਪਾਰਟੀ ਨੂੰ ਵੋਟਾਂ ਪਾ ਕੇ ਕਾਮਯਾਬ ਕਰੋ ਤਾਂ ਜੋ ਕੇਂਦਰ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇ ਅਤੇ ਭਾਰਤੀ ਸੰਵਿਧਾਨ ਨੂੰ ਬਚਾਇਆ ਜਾ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.