ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਰੋਧੀ ਧਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਲੈ ਕੇ ਬਹੁਤ ਵੱਡਾ ਬਿਆਨ ਦਿੱਤਾ ਗਿਆ ਸੀ। ਜਿਸ ਵਿੱਚ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ਨੂੰ ਦੇਖਦੇ ਹੋਏ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਵਿੱਚ 50 ਦੇ ਕਰੀਬ ਬੰਬ ਹੋਣ ਦੀ ਗੱਲ ਕੀਤੀ ਗਈ ਸੀ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਉਨ੍ਹਾਂ 'ਤੇ ਕਾਰਵਾਈ ਕੀਤੀ ਗਈ ਹੈ।
ਸਿਰਫ ਬਦਲੇ ਦੀ ਰਾਜਨੀਤੀ
ਕਾਂਗਰਸ ਪਾਰਟੀ ਦੇ ਬੁਲਾਰੇ ਪਵਨ ਖੇੜਾ ਨੇ ਮੁੱਖ ਮੰਤਰੀ ਪੰਜਾਬ ਨੂੰ ਉਨ੍ਹਾਂ ਦੀ ਹੀ ਭਾਸ਼ਾ ਵਿੱਚ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿਰਫ ਅਤੇ ਸਿਰਫ ਪੰਜਾਬ ਦੇ ਮੁੱਖ ਮੰਤਰੀ ਬਦਲੇ ਦੀ ਰਾਜਨੀਤੀ ਕਰ ਰਹੇ ਹਨ ਹੋਰ ਕੁਝ ਨਹੀਂ। ਜਿੱਥੇ ਇੱਕ ਪਾਸੇ ਪੂਰੇ ਦੇਸ਼ ਵਿੱਚ ਬਾਬਾ ਸਾਹਿਬ ਅੰਬੇਦਕਰ ਦਾ ਜਨਮ ਦਿਹਾੜਾ ਬੜੀ ਸ਼ਰਧਾ ਦੇ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਪੰਜਾਬ ਦੇ ਵਿੱਚ ਕਾਂਗਰਸ ਪਾਰਟੀ ਵੱਲੋਂ ਸੰਵਿਧਾਨ ਬਚਾਓ ਰੈਲੀਆਂ ਕੀਤੀਆਂ ਜਾ ਰਹੀਆਂ।
ਪੰਜਾਬ ਵਿੱਚ ਲਗਾਤਾਰ ਕਾਨੂੰਨੀ ਸਥਿਤੀ ਪੂਰੀ ਤਰ੍ਹਾਂ ਹਾਸ਼ੀਏ ਉੱਤੇ ਨਜ਼ਰ ਆ ਰਹੀ ਹੈ,ਪੰਜਾਬ ਦੇ ਮੁੱਖ ਮੰਤਰੀ ਸਿਰਫ ਅਤੇ ਸਿਰਫ ਬਦਲੇ ਦੀ ਰਾਜਨੀਤੀ ਕਰ ਰਹੇ ਹਨ। ਦੋਵਾਂ ਸਰਕਾਰਾਂ ਨੇ ਦੇਸ਼ ਦਾ ਬੁਰਾ ਹਾਲ ਕਰ ਦਿੱਤਾ ਹੈ, ਚਾਹੇ ਉਹ ਕੇਂਦਰ ਸਰਕਾਰ ਹੋਵੇ ਅਤੇ ਚਾਹੇ ਪੰਜਾਬ ਸਰਕਾਰ। ਪ੍ਰਤਾਪ ਸਿੰਘ ਬਾਜਵਾ ਦਾ ਜੋ ਮਾਮਲਾ ਸਾਹਮਣੇ ਆਇਆ ਹੈ, ਉਸ ਬਾਬਤ ਉਨ੍ਹਾਂ ਨਾਲ ਕੋਈ ਵੀ ਗੱਲਬਾਤ ਫੋਨ ਉੱਤੇ ਨਹੀਂ ਹੋ ਪਾਈ, ਜਿਸ ਕਰਕੇ ਉਹ ਇਸ ਦਾ ਸਹੀ ਜਵਾਬ ਨਹੀਂ ਦੇ ਪਾਉਣਗੇ। ਪੰਜਾਬ ਵਿੱਚ ਲਗਾਤਾਰ ਹੀ ਬਲਾਸਟ ਹੋ ਰਹੇ ਹਨ ਅਤੇ ਇੱਥੋਂ ਤੱਕ ਕੀ ਥਾਣੇ ਵੀ ਸੁਰੱਖਿਅਤ ਨਹੀਂ ਹਨ।..ਪਵਨ ਖੇੜਾ,ਬਲਾਰਾ,ਕਾਂਗਰਸ
ਇਥੋਂ ਦੱਸਣ ਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਲੈ ਕੇ ਲਗਾਤਾਰ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਕਸ਼ਨ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਅਤੇ ਹੁਣ ਕਾਂਗਰਸ ਪਾਰਟੀ ਦੇ ਨੁਮਾਇੰਦੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਹਾਲਾਂਕਿ ਪਵਨ ਖੇੜਾ ਵੱਲੋਂ ਇੱਕ ਵਾਰ ਫਿਰ ਤੋਂ ਪੰਜਾਬ ਸਰਕਾਰ ਉੱਤੇ ਸਵਾਲ ਖੜੇ ਕਰਦੇ ਹੋਏ ਕਿਹਾ ਗਿਆ ਕਿ ਪੰਜਾਬ ਦੇ ਵਿੱਚ ਕਾਨੂੰਨ ਪੂਰੀ ਤਰ੍ਹਾਂ ਨਾਲ ਖ਼ਤਮ ਹੋ ਚੁੱਕਾ ਹੈ ਅਤੇ ਥਾਣਿਆਂ ਦੇ ਨਾਲ-ਨਾਲ ਲੋਕਾਂ ਦੇ ਘਰਾਂ ਤੱਕ ਵੀ ਬਲਾਸਟ ਦਾ ਸੇਕ ਪਹੁੰਚ ਰਿਹਾ ਹੈ।