ETV Bharat / state

ਜ਼ੀਰਾ ਵਿੱਚ ਦਿਨ ਦਿਹਾੜੇ ਗੁੰਡਾਗਰਦੀ; ਨੌਜਵਾਨ ਉੱਤੇ ਹਮਲਾ ਤੇ ਲੁੱਟ ਖੋਹ, ਕਾਰ ਦੀ ਕੀਤੀ ਭੰਨਤੋੜ

author img

By ETV Bharat Punjabi Team

Published : Mar 5, 2024, 9:24 AM IST

Crime In Ferozepur: ਫਿਰੋਜ਼ਪੁਰ ਦੇ ਜੀਰਾ ਵਿੱਚ ਦਿਨ ਦਿਹਾੜੇ ਗੁੰਡਾਗਰਦੀ ਦੀਆਂ ਤਸਵੀਰਾਂ ਸੀਸੀਟੀਵੀ ਵਿੱਚ ਕੈਦ ਹੋਈਆਂ। ਇੱਥੇ ਇੱਕ ਨੌਜਵਾਨ ਨਾਲ ਕੁਝ ਹੋਰ ਨੌਜਵਾਨਾਂ ਵਲੋਂ ਕੁੱਟਮਾਰ ਕੀਤੀ ਗਈ ਅਤੇ ਲੁੱਟ ਖੋਹ ਵੀ ਕੀਤੀ। ਪੜ੍ਹੋ ਪੂਰਾ ਮਾਮਲਾ।

Crime In Ferozepur
Crime In Ferozepur

ਜ਼ੀਰਾ ਵਿੱਚ ਦਿਨ ਦਿਹਾੜੇ ਗੁੰਡਾਗਰਦੀ

ਫਿਰੋਜ਼ਪੁਰ: ਜ਼ਿਲ੍ਹੇ ਅੰਦਰ ਗੁੰਡਾਗਰਦੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇੱਥੇ ਨੌਜਵਾਨਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਸ਼ਰੇਆਮ ਗੁੰਡਾਗਰਦੀ ਕੀਤੀ ਗਈ। ਲਗਾਤਾਰ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਹਲਕਾ ਜ਼ੀਰਾ ਤੋਂ ਸਾਹਮਣੇ ਆਇਆ ਹੈ, ਜਿੱਥੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਇੱਕ ਨੌਜਵਾਨ ਉੱਤੇ ਅਚਾਨਕ ਹਮਲਾ ਕਰ ਦਿੱਤਾ ਅਤੇ ਗੱਡੀ ਦੀ ਭੰਨਤੋੜ ਕੀਤੀ ਗਈ ਜਿਸ ਦੀ ਇੱਕ ਸੀਸੀਟੀਵੀ ਵੀ ਸਾਹਮਣੇ ਆਈ ਹੈ। ਜਿਸ ਦੇ ਅਧਾਰ ਉੱਤੇ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਸੋਨੇ ਸਣੇ ਨਕਦੀ ਖੋਹੀ ਤੇ ਕੁੱਟਮਾਰ ਵੀ ਕੀਤੀ: ਫਿਰੋਜ਼ਪੁਰ ਦੇ ਹਲਕਾ ਜ਼ੀਰਾ ਵਿੱਚ ਇੱਕ ਵਾਰ ਫਿਰ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਅੰਸ਼ ਪੁੱਤਰ ਅਕਾਸ਼ ਨੇ ਦੱਸਿਆ ਕਿ ਉਹ ਘਰ ਤੋਂ ਆਪਣੀ ਦੁਕਾਨ 'ਤੇ ਪੈਸੇ ਫੜਾਉਣ ਲਈ ਜਾ ਰਿਹਾ ਸੀ ਕਿ ਜਦ ਉਹ ਪੁਰਾਣੀ ਕਚਿਹਰੀ ਕੋਲ ਪੁੱਜਾ ਤਾਂ ਕੁੱਝ ਨੌਜਵਾਨਾਂ ਨੇ ਕਿਰਪਾਨਾਂ ਨਾਲ ਉਸ ਉੱਤੇ ਹਮਲਾ ਕਰ ਦਿੱਤਾ ਅਤੇ ਗੱਡੀ ਦੀ ਭੰਨਤੋੜ ਕੀਤੀ ਗਈ।

ਸਾਰੀ ਘਟਨਾ ਸੀਸੀਟੀਵੀ 'ਚ ਕੈਦ: ਇੰਨਾ ਹੀ ਨਹੀਂ, ਬਲਕਿ ਉਸ ਨਾਲ ਵੀ ਕੁੱਟਮਾਰ ਕੀਤੀ ਗਈ ਅਤੇ ਜਾਂਦੇ ਹੋਏ ਹਮਲਾਵਰ ਉਸ ਦਾ ਆਈ ਫੋਨ, ਇੱਕ ਸੋਨੇ ਦੀ ਚੇਨ ਅਤੇ 35 ਹਜਾਰ ਰੁਪਏ ਵੀ ਖੋਹ ਕੇ ਲੈ ਗਏ। ਇਸ ਪੂਰੀ ਘਟਨਾ ਦੀ ਵਾਰਦਾਤ ਨਜਦੀਕ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਚੁੱਕੀ ਹੈ। ਪੀੜਤ ਨੌਜਵਾਨ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਕਿ ਹਮਲਾਵਰਾਂ ਉੱਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਦੂਜੇ ਪਾਸੇ, ਜਦੋਂ ਇਸ ਘਟਨਾ ਨੂੰ ਲੈਕੇ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਸੁਖਬੀਰ ਸਿੰਘ ਨੇ ਕਿਹਾ ਕਿ ਪੀੜਤ ਅੰਸ਼ ਦੇ ਬਿਆਨ ਲੈ ਲਏ ਗਏ ਹਨ। ਸੀਸੀਟੀਵੀ ਦੇ ਅਧਾਰ 'ਤੇ ਉਨ੍ਹਾਂ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਜਲਦ ਹੀ ਪਛਾਣ ਕੀਤੀ ਜਾਵੇਗੀ, ਤਾਂ ਜੋ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇ। ਗ੍ਰਿਫਤਾਰੀ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.