ETV Bharat / state

ਨਸ਼ੇ ਨੇ ਇੱਕ ਹੋਰ ਘਰ 'ਚ ਵਿਛਾਏ ਸੱਥਰ, ਦੋ ਭੈਣਾਂ ਦੇ ਇਕਲੌਤੇ ਭਰਾ ਦੀ ਓਵਰਡੋਜ ਨਾਲ ਮੌਤ

author img

By ETV Bharat Punjabi Team

Published : Feb 29, 2024, 5:44 PM IST

ਨਸ਼ੇ ਨਾਲ ਨੌਜਵਾਨ ਦੀ ਮੌਤ
ਨਸ਼ੇ ਨਾਲ ਨੌਜਵਾਨ ਦੀ ਮੌਤ

ਅੰਮ੍ਰਿਤਸਰ ਦਿਹਾਤੀ ਦੇ ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਧਾਰੀਵਾਲ ਕਲੇਰ ’ਚ ਨਸ਼ੇ ਦੀ ਓਵਰਡੋਜ ਨਾਲ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਪਿੰਡ ਵਾਸੀਆਂ ਨੇ ਪ੍ਰਸ਼ਾਸਨ 'ਤੇ ਕਈ ਸਵਾਲ ਖੜੇ ਕੀਤੇ ਹਨ।

ਪਿੰਡ ਵਾਸੀ ਜਾਣਕਾਰੀ ਦਿੰਦੇ ਹੋਏ

ਅੰਮ੍ਰਿਤਸਰ: ਇੱਕ ਪਾਸੇ ਪੰਜਾਬ ਪੁਲਿਸ ਤੇ ਸਰਕਾਰ ਨਸ਼ੇ 'ਤੇ ਲਗਾਮ ਲਾਉਣ ਦੇ ਵੱਡੇ-ਵੱਡੇ ਦਾਅਵੇ ਕਰਦੇ ਹਨ ਤਾਂ ਦੂਜੇ ਪਾਸੇ ਆਏ ਦਿਨ ਨੌਜਵਾਨ ਇਸ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਜਿਸ ਕਾਰਨ ਹੱਸਦੇ ਵੱਸਦੇ ਘਰਾਂ 'ਚ ਸੱਥਰ ਵਿਛ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਧਾਰੀਵਾਲ ਕਲੇਰ ਤੋਂ ਸਾਹਮਣੇ ਆਇਆ ਹੈ। ਜਿਥੇ ਇੱਕ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ ਨਾਲ ਹੋਈ ਦੱਸੀ ਜਾ ਰਹੀ ਹੈ।

ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ: ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਉਮਰ 25 ਸਾਲ ਦੇ ਕਰੀਬ ਸੀ, ਜਿਸ ਦਾ ਨਾਮ ਸੁਖਜਿੰਦਰ ਸਿੰਘ ਸੀ ਅਤੇ ਦੋ ਭੇਣਾਂ ਦਾ ਇਕਲੌਤਾ ਭਰਾ ਸੀ। ਉਧਰ ਜਵਾਨ ਪੁੱਤ ਦੇ ਦੁਨੀਆ ਤੋਂ ਤੁਰ ਜਾਣ ਨਾਲ ਬਜ਼ੁਰਗ ਮਾਂ ਬਾਪ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਦੇ ਨਾਲ ਹੀ ਪਿੰਡ ਵਾਸੀਆਂ ਵਲੋਂ ਪੁਲਿਸ ਪ੍ਰਸ਼ਾਸਨ 'ਤੇ ਸਵਾਲ ਚੁੱਕੇ ਗਏ ਹਨ ਅਤੇ ਨਸ਼ਿਆਂ ਖਿਲਾਫ਼ ਕੋਈ ਠੋਸ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਪੁਲਿਸ ਨੂੰ ਕਈ ਵਾਰ ਕਰ ਚੁੱਕੇ ਸ਼ਿਕਾਇਤ: ਇਸ ਮੌਕੇ ਪਿੰਡ ਵਾਸੀਆਂ ਨੇ ਪ੍ਰਸ਼ਾਸਨ 'ਤੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਪਿੰਡਾਂ ਦੇ ਵਿੱਚ ਇੰਨਾ ਜਿਆਦਾ ਨਸ਼ਾ ਵੱਧ ਚੁੱਕਾ ਹੈ ਕਿ ਘਰ-ਘਰ ਵਿੱਚੋਂ ਨਸ਼ਾ ਵੇਚਣ ਦੇ ਲਈ ਆਵਾਜ਼ਾਂ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦੇ ਕਾਰਨ ਪਿੰਡ ਵਿੱਚ ਕਈ ਮੌਤਾਂ ਹੋ ਚੁੱਕੀਆਂ ਹਨ ਤੇ ਹੁਣ ਇੱਕ ਹੋਰ ਨੌਜਵਾਨ ਨਸ਼ੇ ਦੇ ਦੈਂਤ ਨੇ ਖਾ ਲਿਆ ਹੈ। ਉੇਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਦੌ ਭੈਣਾਂ ਦਾ ਇਕਲੌਤਾ ਭਰਾ ਸੀ, ਜਿਸ ਕਾਰਨ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ।

ਪਿੰਡ ਵਾਸੀਆਂ ਦੇ ਪ੍ਰਸ਼ਾਸਨ 'ਤੇ ਇਲਜ਼ਾਮ: ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਵਲੋਂ ਕਈ ਵਾਰ ਪੁਲਿਸ ਨੂੰ ਨਸ਼ੇ ਸਬੰਧੀ ਜਾਣਕਾਰੀ ਵੀ ਦਿੱਤੀ ਗਈ ਪਰ ਉਨ੍ਹਾਂ ਵਲੋਂ ਕੋਈ ਵੀ ਠੋਸ ਕਦਮ ਨਹੀਂ ਚੁੱਕੇ ਗਏ। ਉਨ੍ਹਾਂ ਕਿਹਾ ਕਿ ਪੁਲਿਸ ਨਸ਼ਾ ਰੋਕਣ 'ਚ ਨਕਾਮ ਰਹੀ ਹੈ ਤੇ ਜੇਕਰ ਕਿਸੇ ਮੁਲਜ਼ਮ ਨੂੰ ਪੁਲਿਸ ਫੜਦੀ ਵੀ ਹੈ ਤਾਂ ਅਗਲੇ ਦਿਨ ਉਸ ਨੂੰ ਛੱਡ ਦਿੰਦੀ ਹੈ। ਉਨ੍ਹਾਂ ਕਿਹਾ ਕਿ ਜੇ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਸਮਾਂ ਰਹਿੰਦੇ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਇੱਕ ਹੋਰ ਜਵਾਨ ਪੁੱਤ ਦੀ ਮੌਤ ਨਾ ਹੁੰਦੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.