ETV Bharat / state

ਬਰਬਾਦ ਹੋਈਆਂ ਫਸਲਾਂ ਤੇ ਮੁਆਵਜੇ ਨੂੰ ਲੈ ਕੇ ਘੇਰਿਆ ਗਿਆ ਡਿਪਟੀ ਕਮਿਸ਼ਨਰ ਦਫਤਰ, ਕਿਸਾਨਾਂ ਵੱਲੋਂ ਤਿੱਖਾ ਵਿਰੋਧ ਕਰਨ ਦਾ ਕੀਤਾ ਐਲਾਨ - DEPUTY COMMISSIONERS OFFICE

author img

By ETV Bharat Punjabi Team

Published : Apr 5, 2024, 5:39 PM IST

Bharatiya Kisan Union Unity Collections
ਬਰਬਾਦ ਹੋਈਆਂ ਫਸਲਾਂ ਤੇ ਮੁਆਵਜੇ ਨੂੰ ਲੈ ਕੇ ਘੇਰਿਆ ਗਿਆ ਡਿਪਟੀ ਕਮਿਸ਼ਨਰ ਦਫਤਰ

bharti kisan union ekta ugrahan: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਗੜੇਮਾਰੀ ਅਤੇ ਤੂਫਾਨ ਕਾਰਨ ਹੋਏ ਨੁਕਸਾਨ, ਬਿਮਾਰੀ ਕਾਰਨ ਪਸ਼ੂਆਂ ਦੇ ਨੁਕਸਾਨ ,ਗੈਸ ਪਾਈਪ ਲਾਈਨ ਦੇ ਮੁਆਵਜੇ ਅਤੇ ਹੋਰ ਮੰਗਾਂ ਸਬੰਧੀ ਬਠਿੰਡਾ ਦੇ ਮਿਨੀ ਡਿਪਟੀ ਕਮਿਸ਼ਨਰ ਦਫਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।

ਬਰਬਾਦ ਹੋਈਆਂ ਫਸਲਾਂ ਤੇ ਮੁਆਵਜੇ ਨੂੰ ਲੈ ਕੇ ਘੇਰਿਆ ਗਿਆ ਡਿਪਟੀ ਕਮਿਸ਼ਨਰ ਦਫਤਰ

ਬਠਿੰਡਾ: ਬਠਿੰਡਾ ਦੇ ਡਿਪਟੀ ਕਮਿਸ਼ਨਰ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਬਠਿੰਡਾ ਦੇ ਆਗੂਆਂ ਨਾਲ ਗੈਸ ਪਾਈਪ ਲਾਈਨ ਦੇ ਮੁਆਵਜੇ ਸਬੰਧੀ ਤੈਅ ਕੀਤੀ ਹੋਈ ਮੀਟਿੰਗ ਨਾ ਕਰਨ ਕਾਰਨ ਕਿਸਾਨਾਂ ਦਾ ਡਿਪਟੀ ਕਮਿਸ਼ਨਰ, ਆਮ ਆਦਮੀ ਪਾਰਟੀ ਤੋਂ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ, MLA ਤਲਵੰਡੀ ਸਾਬੋ ਬਲਜਿੰਦਰ ਕੌਰ ਅਤੇ MLA ਮੌੜ ਸੁਖਵੀਰ ਸਿੰਘ ਮਾਈਸਰਖਾਨਾ ਖਿਲਾਫ਼ ਤਿੱਖਾ ਰੋਸ ਪਾਇਆ ਗਿਆ ਹੈ।

ਪੰਜ ਮਾਰਚ ਨੂੰ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ : ਅੱਜ ਕਿਸਾਨਾਂ ਨੂੰ ਪਾਈਪ ਲਾਈਨ ਦੇ ਮੁਆਵਜੇ ਸਬੰਧੀ MLA ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਡਿਪਟੀ ਕਮਿਸ਼ਨਰ ਨੂੰ ਫੋਨ ਕਰਕੇ ਮਸਲਾ ਹੱਲ ਕਰਨ ਦਾ ਸਮਾਂ ਦਿੱਤਾ ਸੀ। ਹਰਜਿੰਦਰ ਸਿੰਘ ਬੱਗੀ ਨੇ ਦੱਸਿਆ ਕਿ ਗੈਸ ਪਾਈਪ ਲਾਈਨ ਦਾ 15 ਮਈ ਨੂੰ ਲਿਖਤੀ ਸਮਝੌਤਾ ਹੋ ਚੁੱਕਿਆ ਹੈ ਪਰ ਕੰਪਨੀ ਵੱਲੋਂ ਜਾਣ ਬੁਝ ਕੇ ਸਮਝੌਤੇ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਲਗਾਤਾਰ ਕਿਸਾਨਾਂ ਨਾਲ ਨਾ ਪੱਖੀ ਰਵਈਆ ਸਾਹਮਣੇ ਆ ਰਿਹਾ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਮੀਤ ਪ੍ਰਧਾਨ ਬਸੰਤ ਸਿੰਘ ਕੋਠਾ ਗੁਰੂ ਨੇ ਕਿਹਾ ਕਿ ਪਿਛਲੇ ਦਿਨੀ ਗੜੇਮਾਰੀ ਤੇ ਭਾਰੀ ਤੂਫਾਨ ਕਾਰਨ ਕਿਸਾਨਾਂ ਦੀਆਂ ਫਸਲਾਂ, ਸਬਜ਼ੀਆਂ ਅਤੇ ਪਸ਼ੂਆਂ ਦੇ ਸੈੱਡਾਂ ਦਾ ਭਾਰੀ ਨੁਕਸਾਨ ਹੋ ਗਿਆ ਸੀ ਜਿਸ ਦੇ ਮੁਆਵਜੇ ਸਬੰਧੀ ਪੰਜ ਮਾਰਚ ਨੂੰ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਜਾ ਚੁੱਕਾ ਹੈ।

ਪਸ਼ੂਆਂ ਦੇ ਹੋਏ ਨੁਕਸਾਨ ਦਾ ਮੁਆਵਜਾ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਅਜੇ ਤੱਕ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਗਈ। ਇਸ ਨੂੰ ਹੱਲ ਕਰਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਮਿੰਨੀ ਸਕੱਤਰੇਤ ਅੱਗੇ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਕਰ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਤੋਂ ਇਲਾਵਾ ਭਿਆਨਕ ਬਿਮਾਰੀ ਕਾਰਨ ਰਾਏ ਕੇ ਕਲਾ,ਅਕਲੀਆ ਕਲਾਂ ਅਤੇ ਹੋਰ ਪਿੰਡਾਂ ਦੇ ਕਿਸਾਨਾਂ ਦੇ ਪਸ਼ੂਧਨ ਦਾ ਵੱਡਾ ਨੁਕਸਾਨ ਹੋ ਗਿਆ ਹੈ। ਜਿਸ ਸਬੰਧੀ ਖੇਤੀਬਾੜੀ ਮੰਤਰੀ ਅਤੇ ਡਾਕਟਰਾਂ ਦੀਆਂ ਟੀਮਾਂ ਨੇ ਵੀ ਪਿੰਡਾਂ ਵਿੱਚ ਕਿਸਾਨਾਂ ਨੂੰ ਪਸ਼ੂਆਂ ਦੇ ਹੋਏ ਨੁਕਸਾਨ ਦਾ ਮੁਆਵਜਾ ਨਹੀਂ ਦਿੱਤਾ ਗਿਆ।

ਇਸ ਤੋਂ ਇਲਾਵਾ ਨਹਿਰੀ ਪਾਣੀ ਤੇ ਵੱਡੀ ਸਮੱਸਿਆ ਹੈ ਜੋ ਹੱਲ ਨਹੀਂ ਕਰ ਰਹੀ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਮਸਲਾ ਐਮਐਲਏ ਤੇ ਖੇਤੀਬਾੜੀ ਮੰਤਰੀ ਦੇ ਲਗਾਤਾਰ ਧਿਆਨ ਵਿੱਚ ਲਿਆਂਦਾ ਜਾ ਚੁੱਕਾ ਹੈ । ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਕਰਦੀ ਤਾਂ ਆਉਂਦੇ ਦਿਨਾਂ ਵਿੱਚ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰ ਲਈ ਤਿਆਰ ਰਹੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.