ETV Bharat / state

ਸਾਬਕਾ ਮੰਤਰੀ ਧਰਮਸੋਤ 'ਤੇ ED ਦਾ ਐਕਸ਼ਨ: ਜਲੰਧਰ ਯੂਨਿਟ ਨੇ ਕਰੋੜਾਂ ਦੀ ਜਾਇਦਾਦ ਕੀਤੀ ਜ਼ਬਤ ਕੀਤੀ, ਜਾਣੋ ਵੇਰਵਾ

author img

By ETV Bharat Punjabi Team

Published : Mar 15, 2024, 9:08 AM IST

ED Action Against Sadhu Singh Dharamsot
ED Action Against Sadhu Singh Dharamsot

ED Action Against Sadhu Singh Dharamsot: ED ਵਲੋਂ ਕਾਂਗਰਸ ਸਰਕਾਰ 'ਚ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ 'ਤੇ ਐਕਸ਼ਨ ਕੀਤਾ ਗਿਆ ਹੈ। ਜਿਸ ਦੇ ਚੱਲਦੇ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਾਂ ਦੀ ਕਰੋੜਾਂ ਦੀ ਜਾਇਦਾਦ ਨੂੰ ਈਡੀ ਵਲੋਂ ਜ਼ਬਤ ਕੀਤਾ ਗਿਆ ਹੈ।

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰ ਦੀ 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਇਹ ਕਾਰਵਾਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਕੀਤੀ ਹੈ। ਦੱਸ ਦੇਈਏ ਕਿ ਸਾਧੂ ਸਿੰਘ ਧਰਮਸੋਤ ਕਾਂਗਰਸ ਸਰਕਾਰ ਦੌਰਾਨ ਕੈਬਨਿਟ ਮੰਤਰੀ ਸਨ। ਈਡੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਹੀ ਹੈ।

ਕਰੋੜਾਂ ਦੀ ਜਾਇਦਾਦ ਜ਼ਬਤ: ਸਾਧੂ ਸਿੰਘ ਧਰਮਸੋਤ 1 ਮਾਰਚ 2016 ਤੋਂ 31 ਮਾਰਚ 2022 ਤੱਕ ਪੰਜਾਬ ਦੇ ਜੰਗਲਾਤ ਮੰਤਰੀ ਰਹੇ ਹਨ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਈਡੀ ਦੀ ਜਾਂਚ ਵਿੱਚ ਪਾਇਆ ਗਿਆ ਕਿ ਸਾਬਕਾ ਮੰਤਰੀ ਧਰਮਸੋਤ ਨੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕੀਤੀ। ਈਡੀ ਦਾ ਕਹਿਣਾ ਹੈ ਕਿ, ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰਾਂ ਦੀ ਆਮਦਨ ਦੱਸੇ ਗਏ ਸਰੋਤਾਂ ਨਾਲ ਮੇਲ ਨਹੀਂ ਖਾਂਦੀ ਹੈ। ਜਿਸ ਕਾਰਨ ਇਹ ਕਾਰਵਾਈ ਕੀਤੀ ਗਈ।

ਇਹ ਕੁਝ ਕੀਤਾ ਗਿਆ ਜ਼ਬਤ: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀਰਵਾਰ ਰਾਤ ਨੂੰ ਇਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ। ਈਡੀ ਜਲੰਧਰ ਨੇ ਇਹ ਕਾਰਵਾਈ ਕੀਤੀ ਹੈ। ਕੁਰਕੀ ਵਿੱਚ ਚਾਰ ਅਚੱਲ ਜਾਇਦਾਦਾਂ ਸ਼ਾਮਲ ਹਨ। ਜਿਸ ਵਿੱਚ ਪੰਜਾਬ ਵਿੱਚ ਦੋ ਰਿਹਾਇਸ਼ੀ ਪਲਾਟ, ਇੱਕ ਰਿਹਾਇਸ਼ੀ ਮਕਾਨ ਅਤੇ ਇੱਕ ਰਿਹਾਇਸ਼ੀ ਫਲੈਟ ਦੇ ਨਾਲ-ਨਾਲ ਬੈਂਕ ਬੈਲੰਸ ਅਤੇ ਮਿਉਚੁਅਲ ਫੰਡਾਂ ਵਿੱਚ ਨਿਵੇਸ਼ ਸਮੇਤ ਅਚੱਲ ਅਤੇ ਚੱਲ ਜਾਇਦਾਦ ਸ਼ਾਮਲ ਹਨ।

ਵਿਜੀਲੈਂਸ ਦੀ ਐਫਆਈਆਰ ਦੇ ਆਧਾਰ 'ਤੇ ਜਾਂਚ: ਈਡੀ ਨੇ ਭ੍ਰਿਸ਼ਟਾਚਾਰ ਰੋਕੂ ਐਕਟ, 1988 ਦੇ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੀ ਐਫਆਈਆਰ ਦੇ ਆਧਾਰ 'ਤੇ ਜਾਂਚ ਸ਼ੁਰੂ ਕੀਤੀ ਸੀ। ਜਿਸ ਵਿੱਚ ਈਡੀ ਵੱਲੋਂ ਕੀਤੀ ਗਈ ਜਾਂਚ ਦੌਰਾਨ ਪਾਇਆ ਗਿਆ ਕਿ ਧਰਮਸੋਤ ਨੇ ਅਨੁਸੂਚਿਤ ਅਪਰਾਧਾਂ ਦੇ ਸਬੰਧ ਵਿੱਚ 6.39 ਕਰੋੜ ਰੁਪਏ ਦੀ ਆਮਦਨ ਤੋਂ ਵੱਧ ਜਾਇਦਾਦ ਹਾਸਲ ਕੀਤੀ ਸੀ। ਧਰਮਸੋਤ ਤੋਂ ਵੀ ਇਸ ਜਾਇਦਾਦ ਬਾਰੇ ਪੁੱਛਗਿੱਛ ਕੀਤੀ ਗਈ ਸੀ। ਪਰ ਕੋਈ ਸਪੱਸ਼ਟ ਜਵਾਬ ਨਹੀਂ ਮਿਲਿਆ।

ਕਰੀਬ ਦੋ ਮਹੀਨੇ ਪਹਿਲਾਂ ਹੋਈ ਸੀ ਗ੍ਰਿਫ਼ਤਾਰੀ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦੋ ਮਹੀਨੇ ਪਹਿਲਾਂ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ ਨੂੰ ਈਡੀ ਦੀ ਜਲੰਧਰ ਯੂਨਿਟ ਨੇ ਜੰਗਲਾਤ ਘੁਟਾਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ। ਜਿੱਥੇ ਜਵਾਬ ਤੋਂ ਸੰਤੁਸ਼ਟ ਨਾ ਹੋਣ 'ਤੇ ਈਡੀ ਨੇ ਇਹ ਕਾਰਵਾਈ ਕੀਤੀ। ਮੰਤਰੀ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਸਿਵਲ ਹਸਪਤਾਲ ਤੋਂ ਉਸ ਦਾ ਮੈਡੀਕਲ ਕਰਵਾਇਆ ਗਿਆ ਸੀ। ਨਵੰਬਰ 2023 ਵਿਚ ਹੀ ਧਰਮਸੋਤ ਤੋਂ ਇਲਾਵਾ ਈਡੀ ਨੇ ਸੰਗਤ ਸਿੰਘ ਗਿਲਜੀਆਂ, ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.