ਬਰਨਾਲਾ: ਬਰਨਾਲਾ ਵਿਖੇ ਇੱਕ ਛੋਟੀ ਬੱਚੀ ਇੱਕ ਬਜ਼ੁਰਗ ਵਿਅਕਤੀ ਦੀ ਹੈਵਾਨੀਅਤ ਦਾ ਸ਼ਿਕਾਰ ਹੋਣ ਤੋਂ ਬਚਾਅ ਰਹਿ ਗਿਆ। 74 ਸਾਲਾਂ ਦੇ ਬਜ਼ੁਰਗ ਵਲੋਂ 9 ਸਾਲ ਦੀ ਨਬਾਲਿਗ ਬੱਚੀ ਨੂੰ ਆਪਣੀ ਹਵਸ਼ ਦਾ ਸ਼ਿਕਾਰ ਬਨਾਉਣ ਦੀ ਨਾਕਾਮ ਕੋਸ਼ਿਸ਼ ਕੀਤੀ ਗਈ। ਇਹ ਘਟਨਾ ਬਰਨਾਲਾ ਜ਼ਿਲ੍ਹੇ ਵਿੱਚ ਪੈਂਦੇ ਇੱਕ ਪਿੰਡ ਦੀ ਹੈ। ਜਿੱਥੇ ਮੁਲਜ਼ਮ ਵੱਲੋਂ ਪੀੜਤ ਬੱਚੀ ਨੂੰ ਪ੍ਰਾਇਮਰੀ ਸਕੂਲ ਦੇ ਖੇਡ ਗਰਾਊਂਡ ਤੋਂ ਸਾਈਡ ਤੇ ਲਿਜਾ ਕੇ ਕੱਪੜੇ ਉਤਾਰ ਕੇ ਰੇਪ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਮਾਮਲੇ ਵਿੱਚ ਥਾਣਾ ਧਨੌਲਾ ਦੀ ਪੁਲਿਸ ਤੁਰੰਤ ਹਰਕਤ ਵਿੱਚ ਆਈ ਅਤੇ ਪੁਲਿਸ ਵੱਲੋਂ ਪੀੜਤ ਲੜਕੀ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਮੁਲਜਮ ਵਿਰੁੱਧ ਪੋਕਸੋ ਐਕਟ ਅਧੀਨ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।
ਥਾਣਾ ਧਨੌਲਾ ਦੇ ਐਸਐਚਓ ਲਖਵੀਰ ਸਿੰਘ ਨੇ ਦਿੱਤੀ ਜਾਣਕਾਰੀ
ਇਸੇ ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਧਨੌਲਾ ਦੇ ਐਸਐਚਓ ਲਖਵੀਰ ਸਿੰਘ ਨੇ ਦੱਸਿਆ ਕਿ ਪਿੰਡ ਹਰੀਗੜ੍ਹ ਵਿਖੇ ਇੱਕ ਨਬਾਲਿਗ ਲੜਕੀ ਨਾਲ ਸਕੂਲ ਦੇ ਗਰਾਊਂਡ ਵਿੱਚ ਇੱਕ 74 ਸਾਲਾਂ ਦੇ ਵਿਅਕਤੀ ਵੱਲੋਂ ਛੇੜਛਾੜ ਕੀਤੀ ਗਈ ਹੈ। ਉਕਤ ਮੁਲਜਮ ਵੱਲੋਂ ਬੱਚੀ ਨੂੰ ਗਰਾਊਂਡ ਦੇ ਸਾਈਡ 'ਚ ਲਿਜਾ ਕੇ ਉਸਦੇ ਕੱਪੜੇ ਉਤਾਰ ਲਏ ਗਏ ਅਤੇ ਆਪਣੇ ਵੀ ਕੱਪੜੇ ਉਤਾਰ ਕੇ ਉਸ ਨਾਲ ਗਲਤ ਹਰਕਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਘਟਨਾ ਤੋਂ ਬਾਅਦ ਬੱਚੀ ਘਬਰਾ ਗਈ ਅਤੇ ਆਪਣੇ ਮਾਪਿਆਂ ਕੋਲ ਜਾ ਕੇ ਉਸ ਨੇ ਇਹ ਘਟਨਾ ਬਾਰੇ ਦੱਸਿਆ।
ਮਾਮਲੇ ਵਿੱਚ ਨਾਮਜਦ ਮੁਲਜਮ ਨੂੰ ਪੁਲਿਸ ਵੱਲੋਂ ਕੀਤਾ ਗਿਆ ਗ੍ਰਿਫਤਾਰ
ਜਿਸ ਤੋਂ ਬਾਅਦ ਪੀੜਤ ਪਰਿਵਾਰ ਵੱਲੋਂ ਇਸ ਦੀ ਸ਼ਿਕਾਇਤ ਪੁਲਿਸ ਪ੍ਰਸ਼ਾਸਨ ਕੋਲ ਕੀਤੀ ਗਈ। ਪੁਲਿਸ ਵੱਲੋਂ ਤੁਰੰਤ ਇਸ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਮੁਲਜਮ ਵਿਰੁੱਧ ਪੋਕਸੋ ਐਕਟ ਅਧੀਨ ਪਰਚਾ ਦਰਜ ਕਰ ਲਿਆ ਗਿਆ ਹੈ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਬੱਚੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਦੀ ਸਟੇਟਮੈਂਟ ਦਰਜ ਕਰਵਾਈ ਜਾਵੇਗੀ, ਜਿਸ ਉਪਰੰਤ ਅਦਾਲਤ ਦੇ ਹੁਕਮਾਂ ਤੇ ਉਸ ਦਾ ਮੈਡੀਕਲ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਨਾਮਜਦ ਮੁਲਜਮ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ।