ਲੁਧਿਆਣਾ: ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਨਾਲ ਦੂਜੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਮੌਤ ਇੱਕ ਬਜ਼ੁਰਗ ਮਹਿਲਾ ਦੀ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਦੇ ਵਿੱਚ ਹੋਈ ਹੈ। ਜਿਸ ਦੀ ਉਮਰ ਲਗਭਗ 69 ਸਾਲ ਦੇ ਕਰੀਬ ਸੀ। ਮਹਿਲਾ ਲੁਧਿਆਣਾ ਦੇ ਮਾਛੀਵਾੜਾ ਦੇ ਕੂੰਮਕਲਾਂ ਇਲਾਕੇ ਦੀ ਰਹਿਣ ਵਾਲੀ ਸੀ। ਬਜ਼ੁਰਗ ਮਹਿਲਾ ਹੋਰ ਵੀ ਕਈ ਬਿਮਾਰੀਆਂ ਤੋਂ ਪੀੜਤ ਸੀ ਅਤੇ ਪਿਛਲੇ ਪੰਜ ਮਹੀਨਿਆਂ ਤੋਂ ਉਸ ਨੂੰ ਬੁਖਾਰ ਚੜ੍ਹ ਰਿਹਾ ਸੀ। ਜਿਸ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਦੇ ਵਿੱਚ ਪਿਛਲੇ ਮਹੀਨੇ ਦਖਲ ਕਰਵਾਇਆ ਗਿਆ ਅਤੇ ਉਸ ਤੋਂ ਬਾਅਦ ਜਦੋਂ ਉਸਦਾ ਕੋਰੋਨਾ ਟੈਸਟ ਕਰਵਾਇਆ ਗਿਆ ਤਾਂ ਉਹ ਪਾਜ਼ੀਟਿਵ ਆਇਆ ਅਤੇ ਉਸਦੀ ਮੌਤ ਹੋ ਗਈ।
ਪਰਿਵਾਰਿਕ ਮੈਂਬਰ ਵੀ ਹੋਏ ਕੋਰੋਨਾ ਦੇ ਸ਼ਿਕਾਰ
ਉੱਥੇ ਹੀ ਮਹਿਲਾ ਦੇ ਸੰਪਰਕ ਵਿੱਚ ਆਏ ਪਰਿਵਾਰ ਦੇ ਤਿੰਨ ਲੋਕ ਵੀ ਕੋਰੋਨਾ ਪੀੜਤ ਮਿਲੇ ਹਨ ਅਤੇ ਉਹ ਸਾਰੇ ਏਕਾਂਤਵਾਸ ਕਰ ਦਿੱਤੇ ਹਨ। ਇੱਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੋਰੋਨਾ ਪਾਜ਼ੀਟਿਵ ਲੁਧਿਆਣਾ ਦੇ ਇੱਕ ਵਿਅਕਤੀ ਦੀ ਚੰਡੀਗੜ੍ਹ ਵਿੱਚ ਮੌਤ ਹੋ ਚੁੱਕੀ ਹੈ। ਜਿਸ ਨੂੰ ਲੈਕੇ ਸਿਹਤ ਵਿਭਾਗ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ। ਜਿਸ ਵਿੱਚ ਸਿਹਤ ਵਿਭਾਗ ਨੇ ਮਾਸਕ ਪਾਉਣਾ, ਸੈਨੇਟਾਈਜ਼ਰ ਇਸਤੇਮਾਲ ਕਰਨ ਅਤੇ ਬਚਾਅ ਸਬੰਧੀ ਕਈ ਨਿਰਦੇਸ਼ ਜਾਰੀ ਕੀਤੇ ਹਨ।

18 ਲੋਕ ਕੋਰੋਨਾ ਪੀੜਤ
ਲੁਧਿਆਣਾ ਸਿਹਤ ਮਹਿਕਮੇ ਵੱਲੋਂ ਜਾਰੀ ਕੀਤੇ ਗਏ ਮੈਡੀਕਲ ਬੁਲੇਟਿਨ ਦੇ ਮੁਤਾਬਿਕ ਹੁਣ ਤੱਕ ਲੁਧਿਆਣਾ ਦੇ ਵਿੱਚ 18 ਲੋਕ ਕੋਰੋਨਾ ਪਾਜ਼ੀਟਿਵ ਹਨ, ਜਿਨ੍ਹਾਂ ਵਿੱਚੋਂ ਤਿੰਨ ਮਰੀਜ਼ਾਂ ਦਾ ਏਕਾਂਤਵਾਸ ਸਮਾਂ ਖਤਮ ਹੋ ਚੁੱਕਾ ਹੈ। ਇਨ੍ਹਾਂ ਵਿੱਚੋਂ 13 ਮਰੀਜ਼ਾਂ ਨੂੰ ਘਰ ਦੇ ਵਿੱਚ ਹੀ ਰੱਖਿਆ ਗਿਆ ਹੈ। ਇਨ੍ਹਾਂ ਦੇ ਵਿੱਚ ਇੱਕ 19 ਸਾਲ ਦੀ ਲੜਕੀ ਅਤੇ 11 ਸਾਲ ਦਾ ਉਸ ਦਾ ਭਰਾ ਵੀ ਸ਼ਾਮਲ ਹੈ। 18 ਮਰੀਜ਼ਾਂ ਦੇ ਵਿੱਚੋਂ 13 ਲੁਧਿਆਣਾ ਸ਼ਹਿਰ ਦੇ ਨਾਲ ਸਬੰਧਿਤ ਨੇ ਜਦੋਂ ਕਿ ਤਿੰਨ ਕੂੰਮਕਲਾਂ ਇਲਾਕੇ ਦੇ ਨਾਲ ਸਬੰਧਿਤ ਹਨ।
।
- ਦਿੱਲੀ 'ਚ 24 ਘੰਟਿਆਂ ਵਿੱਚ ਕੋਰੋਨਾ ਦੇ 105 ਨਵੇਂ ਮਾਮਲੇ ਆਏ ਸਾਹਮਣੇ, ਦੋ ਮਰੀਜ਼ਾਂ ਦੀ ਹੋਈ ਮੌਤ, ਇਨ੍ਹਾਂ ਲੋਕਾਂ ਨੂੰ ਸਭ ਤੋਂ ਵੱਧ ਖ਼ਤਰਾ!
- ਦਿੱਲੀ ਵਿੱਚ 22 ਸਾਲਾ ਲੜਕੀ ਦੀ ਕੋਰੋਨਾ ਨਾਲ ਮੌਤ, ਹੁਣ ਤੱਕ 4 ਲੋਕਾਂ ਦੀ ਮੌਤ, ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 4026 ਹੋਈ
- ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 30 ਨਵੇਂ ਮਾਮਲੇ ਸਾਹਮਣੇ ਆਏ, ਜਾਣੋ ਕਿੰਨੇ ਮਰੀਜ਼ ਹੋਏ ਠੀਕ