ETV Bharat / state

ਹੁਸ਼ਿਆਰਪੁਰ ‘ਚ ਨਸ਼ਾ ਤਸਕਰ ਅਤੇ ਪੁਲਿਸ ਦੀ ਆਹਮੋ ਸਾਹਮਣੇ ਮੁਠਭੇੜ; ਮੁਲਜ਼ਮ ਦੀ ਮੌਤ, ਪੁਲਿਸ ਦੇ 2 ਮੁਲਾਜ਼ਮ ਜ਼ਖ਼ਮੀ - encounter in hoshiarpur

author img

By ETV Bharat Punjabi Team

Published : Mar 26, 2024, 12:16 PM IST

Encounter with drug smuggler in Hoshiarpur, policeman also injured
ਹੁਸ਼ਿਆਰਪੁਰ ‘ਚ ਨਸ਼ਾ ਤਸਕਰ ਅਤੇ ਪੁਲਿਸ ਦਾ ਆਹਮੋ ਸਾਹਮਣੇ ਹੋਇਆ ਮੁਕਾਬਲਾ

Hoshiarpur Police Encounter: ਹੁਸ਼ਿਆਰਪੁਰ ਦੇ ਹਲਕਾ ਦਸੂਹਾ ‘ਚ ਨਸ਼ਾ ਤਸਕਰਾਂ ਨੂੰ ਫੜ੍ਹਨ ਗਈ ਦਸੂਹਾ ਪੁਲਿਸ ‘ਤੇ ਨਸ਼ਾ ਤਸਕਰਾਂ ਨੇ ਹਮਲਾ ਕਰ ਦਿੱਤਾ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਨਸ਼ਾ ਤਸਕਰ ਦਾ ਮੁਕਾਬਲਾ ਹੋਇਆ।

ਹੁਸ਼ਿਆਰਪੁਰ ‘ਚ ਨਸ਼ਾ ਤਸਕਰ ਅਤੇ ਪੁਲਿਸ ਦਾ ਆਹਮੋ ਸਾਹਮਣੇ ਹੋਇਆ ਮੁਕਾਬਲਾ

ਹੁਸ਼ਿਆਰਪੁਰ : ਨਸ਼ਾ ਤਸਕਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੀ ਪੁਲਿਸ ਨੇ ਅੱਜ ਸਵੇਰੇ ਵੱਡੀ ਸਫਲਤਾ ਹਾਸਲ ਕੀਤੀ ਹੈ। ਜਿਥੇ ਦਸੂਹਾ ਪੁਲਿਸ ਵੱਲੋਂ ਕੀਤੇ ਗਏ ਮੁਕਾਬਲੇ ਵਿੱਚ ਨਸ਼ਾ ਤਸਕਰ ਸੁੱਚਾ ਸਿੰਘ ਢੇਰ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਨਸ਼ਾ ਤਸਕਰ ਨੂੰ ਜਵਾਬੀ ਕਾਰਵਾਈ ਵਿੱਚ ਉਸ ਸਮੇਂ ਗੋਲੀ ਲੱਗ ਗਈ, ਜਦੋਂ ਉਹ ਪਿੰਡ ਮਿੰਆਣੀਆਂ ਵਿਖੇ ਰੇਡ ਮਾਰਨ ਗਈ ਦਸੂਹਾ ਪੁਲਿਸ ਟੀਮ 'ਤੇ ਫਾਇਰਿੰਗ ਕਰ ਰਿਹਾ ਸੀ। ਛਾਪਾ ਮਾਰਨ ਗਈ ਪੁਲਿਸ ਟੀਮ ਦੀ ਅਗਵਾਈ ਡੀਐਸਪੀ ਦਸੂਹਾ ਅਤੇ ਐਸਐਚਓ ਦਸੂਹਾ ਕਰ ਰਹੇ ਸਨ। ਇਸ ਦੋਰਾਨ ਤਸਕਰ ਵੱਲੋਂ ਆਪਣੇ ਬਚਾਅ ਲਈ ਪੁਲਿਸ 'ਤੇ ਹਮਲਾ ਕਰ ਦਿੱਤਾ ਗਿਆ ਤਾਂ ਪੁਲਿਸ ਨਾ ਜਵਾਬੀ ਕਾਰਵਾਈ ਕਰਦਿਆਂ ਤਸਕਰ ਨੂੰ ਢੇਰ ਕਰ ਦਿੱਤਾ।

ਘਟਨਾ ਤੋਂ ਬਾਅਦ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਰਹੇ ਹਨ। ਫਿਲਹਾਲ ਕੋਈ ਵੀ ਅਧਿਕਾਰੀ ਇਸ ਮਾਮਲੇ ‘ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ।ਨਾਲ ਹੀ ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਤੇ ਫਰਾਰ ਹੋਏ ਤਸਕਰਾਂ ਦੀ ਭਾਲ ਕੀਤੀ ਦਾ ਰਹੀ ਹੈ।

ਅਕਾਲੀ ਦਲ-ਭਾਜਪਾ ਦੇ ਵੱਖਰੇ ਚੋਣ ਲੜਨ ਅਤੇ ਆਪ ਤੇ ਕਾਂਗਰਸ ਦਾ ਗਠਜੋੜ ਟੁੱਟਣ ਨਾਲ ਕਿਸ ਨੂੰ ਹੋਵੇਗਾ ਫਾਇਦਾ ? ਵੇਖੋ ਇਹ ਰਿਪੋਰਟ

Sukhbir Badal Apologises : ਸ਼੍ਰੋਮਣੀ ਅਕਾਲੀ ਦਲ ਨੇ ਲੋਕ ਚੋਣਾਂ ਤੋਂ ਪਹਿਲਾਂ ਖੜੇ ਕੀਤੇ ਹੱਥ ! ਵਿਰੋਧੀਆਂ ਦੇ ਨਿਸ਼ਾਨੇ 'ਤੇ ਸੁਖਬੀਰ ਬਾਦਲ ਦੀ 'ਮੁਆਫੀ'

ਕੀ ਪੰਜਾਬ 'ਚ ਭਾਜਪਾ ਨੂੰ 2024 ਲੋਕ ਸਭਾ ਚੋਣ ਇਕੱਲਿਆਂ ਲੜਣ 'ਤੇ ਮਿਲੇਗੀ ਸਫ਼ਲਤਾ ? ਵੇਖੋ ਸਪੈਸ਼ਲ ਰਿਪੋਰਟ

ਪਹਿਲਾਂ ਵੀ ਸਾਹਮਣੇ ਆਏ ਕਈ ਮਾਮਲੇ : ਜ਼ਿਕਰਯੋਗ ਹੈ ਕਿ ਪਹਿਲਾਂ ਵੀ ਕਈ ਮਾਮਲੇ ਸਾਹਮਣੇ ਆ ਚੁਕੇ ਹਨ ਜਿਥੇ ਪੁਲਿਸ ਅਤੇ ਗੁੰਡਾ ਅਨਸਰਾਂ ਵਿਚਾਲੇ ਝੜਪ ਦੋਰਾਨ ਬਦਾਮਸ਼ਾਂ ਨੂੰ ਢੇਰ ਕੀਤਾ ਗਿਆ ਹੈ। ਪਿਛਲੇ ਦਿਨੀਂ ਹੀ ਮੋਹਾਲੀ ਵਿੱਚ ਵੀ ਪੁਲਿਸ ਐਨਕਾਉਂਟਰ ਦੋਰਾਨ ਗੈਂਗਸਟਰ ਦੇ ਗੋਲੀ ਲੱਗੀ ਸੀ। ਉੱਥੇ ਹੀ, ਜਨਵਰੀ ਮਹੀਨੇ ਵਿੱਚ ਫ਼ਿਰੋਜ਼ਪੁਰ ਦੇ ਜ਼ੀਰਾ ਵਿੱਚ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (STF) ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ। ਇਸ ਵਿੱਚ ਕਰਾਸ ਫਾਇਰਿੰਗ ਵਿੱਚ ਸੰਦੀਪ ਅਤੇ ਗੋਰਾ ਨਾਮਕ ਤਸਕਰ ਦੀ ਮੌਤ ਹੋ ਗਈ। ਅਨਮੋਲ ਨਾਂਅ ਦਾ ਤਸਕਰ ਜ਼ਖਮੀ ਹੋ ਗਿਆ ਸੀ। ਬਦਮਾਸ਼ਾਂ ਕੋਲੋਂ ਤਿੰਨ ਪਿਸਤੌਲ ਵੀ ਬਰਾਮਦ ਹੋਏ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.