ETV Bharat / state

ਆਬਕਾਰੀ ਵਿਭਾਗ ਤੇ ਪੁਲਿਸ ਦੀ ਕਾਰਵਾਈ: 35 ਹਜ਼ਾਰ ਲੀਟਰ ਲਾਹਣ ਬਰਾਮਦ ਤਾਂ ਸ਼ਰਾਬ ਵੇਚਦੀਆਂ ਮਹਿਲਾਵਾਂ ਕਾਬੂ - illegal liquor Recovered

author img

By ETV Bharat Punjabi Team

Published : Apr 13, 2024, 7:53 PM IST

ਲੁਧਿਆਣਾ ਆਬਕਾਰੀ ਵਿਭਾਗ ਅਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ 35 ਹਜ਼ਾਰ ਲੀਟਰ ਲਾਹਣ ਬਰਾਮਦ ਕੀਤਾ ਹੈ ਅਤੇ ਨਾਲ ਹੀ ਇੱਕ ਹੋਰ ਮਾਮਲੇ 'ਚ ਨਾਜਾਇਜ਼ ਸ਼ਰਾਬ ਸਣੇ ਦੋ ਮਹਿਲਾਵਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

illegal liquor Recovered
illegal liquor Recovered

ਲੁਧਿਆਣਾ: ਇੱਕ ਪਾਸੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਤਾਂ ਦੂਜੇ ਪਾਸੇ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਕਾਰਵਾਈ ਲਗਾਤਾਰ ਜਾਰੀ ਹੈ ਤਾਂ ਜੋ ਇੰਨ੍ਹਾਂ ਚੋਣਾਂ 'ਚ ਕਿਸੇ ਵੀ ਤਰ੍ਹਾਂ ਦੇ ਗੈਰ ਕਾਨੂੰਨੀ ਕੰਮ ਨੂੰ ਨੱਥ ਪਾ ਕੇ ਸ਼ਾਂਤੀਪੂਰਕ ਚੋਣਾਂ ਕਰਵਾਈਆਂ ਜਾ ਸਕਣ। ਇਸ ਦੇ ਚੱਲਦਿਆਂ ਲੁਧਿਆਣਾ ਵਿੱਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਨਿਰਦੇਸ਼ਾਂ 'ਤੇ ਆਬਕਾਰੀ ਵਿਭਾਗ ਅਤੇ ਪੁਲਿਸ ਟੀਮ ਨੇ ਨਜਾਇਜ਼ ਸ਼ਰਾਬ ਵੇਚਣ ਵਾਲਿਆਂ 'ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਿਸ ਨੇ ਸ਼ਨੀਵਾਰ ਨੂੰ 35 ਹਜ਼ਾਰ ਲੀਟਰ ਲਾਹਣ ਅਤੇ 59 ਬੋਤਲਾਂ ਨਾਜਾਇਜ਼ ਸ਼ਰਾਬ ਦੋ ਔਰਤਾਂ ਕੋਲੋਂ ਜ਼ਬਤ ਕੀਤੀਆਂ ਹਨ।

ਨਹਿਰ ਕੰਢੇ ਤੋਂ ਲਾਹਣ ਕੀਤਾ ਬਰਾਮਦ: ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਸ਼ਰਾਬ ਸਮੱਗਲਰਾਂ ਨੇ ਨਹਿਰ ਦੇ ਕੰਢੇ ਜ਼ਮੀਨ ਹੇਠਾਂ ਟੋਏ ਪੁੱਟ ਕੇ ਸ਼ਰਾਬ ਛੁਪਾ ਦਿੱਤੀ ਸੀ। ਜਿਸ ਨੂੰ ਮੁਲਾਜ਼ਮਾਂ ਨੇ ਸਖ਼ਤ ਮਿਹਨਤ ਨਾਲ ਬਰਾਮਦ ਕੀਤਾ ਹੈ। ਇਸ ਸਬੰਧੀ ਵਧੀਕ ਕਮਿਸ਼ਨਰ (ਆਬਕਾਰੀ) ਇੰਦਰਜੀਤ ਸਿੰਘ ਨਾਗਪਾਲ ਨੇ ਦੱਸਿਆ ਕਿ ਆਬਕਾਰੀ ਇੰਸਪੈਕਟਰ ਹਰਸ਼ਪਿੰਦਰ ਸਿੰਘ ਅਤੇ ਬਲਕਰਨ ਸਿੰਘ ਦੀ ਅਗਵਾਈ ਹੇਠਲੀਆਂ ਟੀਮਾਂ ਨੇ ਸਥਾਨਕ ਸਿੱਧਵਾਂ ਬੇਟ ਪੁਲਿਸ ਨਾਲ ਮਿਲ ਕੇ ਸ਼ੇਰੇਵਾਲਾ ਅਤੇ ਵਲੀਪੁਰ ਖੁਰਦ ਵਿੱਚ ਛਾਪੇਮਾਰੀ ਕਰਕੇ 35 ਹਜ਼ਾਰ ਲੀਟਰ ਲਾਹਣ ਬਰਾਮਦ ਕੀਤੀ ਹੈ।

ਮਹਿਲਾਵਾਂ ਕੋਲੋ ਨਾਜਾਇਜ਼ ਸ਼ਰਾਬ ਬਰਾਮਦ: ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਤੋਂ ਇਲਾਵਾ ਟੀਮ ਨੇ ਪਿੰਡ ਸ਼ੇਰੇਵਾਲਾ ਦੀ ਮਨਦੀਪ ਕੌਰ ਅਤੇ ਬਿਮਲ ਬਾਈ ਨਾਂ ਦੀਆਂ ਦੋ ਔਰਤਾਂ ਕੋਲੋਂ 59 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਟੀਮ ਨੇ ਜ਼ਬਤ ਲਾਹਣ ਨੂੰ ਮੌਕੇ 'ਤੇ ਹੀ ਨਸ਼ਟ ਕਰਵਾ ਦਿੱਤਾ। ਦੋਵਾਂ ਔਰਤਾਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਵੱਖ-ਵੱਖ ਕੇਸ ਦਰਜ ਕਰ ਲਏ ਗਏ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਲੁਧਿਆਣਾ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਕਿਉਂਕਿ ਚੋਣਾਂ ਦੌਰਾਨ ਸ਼ਾਂਤਮਈ ਮਾਹੌਲ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.