ETV Bharat / state

ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦਾ ਵੱਡਾ ਐਲਾਨ, ਕਾਲੇ ਕੱਪੜੇ ਪਾ ਵਿਧਾਨ ਸਭਾ ਬਾਹਰ ਕੀਤਾ ਜਾਵੇਗਾ ਪ੍ਰਦਰਸ਼ਨ

author img

By ETV Bharat Punjabi Team

Published : Mar 6, 2024, 9:44 AM IST

ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦਾ ਵੱਡਾ ਐਲਾਨ
ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦਾ ਵੱਡਾ ਐਲਾਨ

ਬਿਆਸ ਦਰਿਆ 'ਤੇ ਹੋਏ ਕਬਜ਼ੇ ਅਤੇ ਪਾਣੀ ਦੇ ਵਹਾਅ ਨੂੰ ਬਦਲਣ ਦੇ ਇਲਜ਼ਾਮਾਂ 'ਚ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਵਲੋਂ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਖਿਲਾਫ਼ ਮੋਰਚਾ ਖੋਲ੍ਹਣ ਦੀ ਤਿਆਰੀ ਸ਼ੁਰੂ ਕਰ ਲਈ ਹੈ। ਜਿਸ ਦੇ ਚੱਲਦੇ ਉਨ੍ਹਾਂ ਵੱਡਾ ਐਲਾਨ ਕੀਤਾ ਹੈ।

ਬਲਦੇਵ ਸਿੰਘ ਸਿਰਸਾ ਮੀਡੀਆ ਨੂੰ ਸੰਬੋਧਨ ਕਰਦੇ ਹੋਏ

ਅੰਮ੍ਰਿਤਸਰ: ਬਿਆਸ ਦਰਿਆ 'ਤੇ ਹੋ ਰਹੇ ਕਬਜ਼ੇ ਨੂੰ ਲੈ ਕੇ ਹੁਣ ਇੱਕ ਵਾਰ ਫਿਰ ਤੋਂ ਕਿਸਾਨ ਆਗੂ ਬਲਦੇਵ ਸਿੰਘ ਸਰਸਾ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਬਿਆਸ ਦਰਿਆ ਦੇ ਵਹਾਅ ਨੂੰ ਬਦਲਣ ਵਾਲੇ ਗੁਰਿੰਦਰ ਸਿੰਘ ਢਿੱਲੋਂ ਦੇ ਖਿਲਾਫ ਇੱਕ ਵਾਰ ਫਿਰ ਤੋਂ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਵੱਲੋਂ ਵੱਡਾ ਮੋਰਚਾ ਖੋਲ੍ਹਣ ਦੀ ਗੱਲ ਕੀਤੀ ਜਾ ਰਹੀ ਹੈ। ਕਿਸਾਨ ਆਗੂ ਦਾ ਕਹਿਣਾ ਹੈ ਕਿ ਬਾਰ-ਬਾਰ ਪ੍ਰਸ਼ਾਸਨ ਨੂੰ ਸ਼ਿਕਾਇਤਾਂ ਦੇਣ ਦੇ ਬਾਵਜੂਦ ਵੀ ਡੇਰਾ ਮੁਖੀ ਗੁਰਿੰਦਰ ਢਿੱਲੋਂ ਦੇ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਦੇ ਚੱਲਦਿਆਂ ਹੁਣ ਉਹਨਾਂ ਵੱਲੋਂ ਵਿਧਾਨ ਸਭਾ ਸੈਸ਼ਨ ਦੇ ਦੌਰਾਨ ਕਾਲੇ ਕੱਪੜੇ ਪਾ ਕੇ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ।

ਪ੍ਰਸ਼ਾਸਨ ਨੂੰ ਕਈ ਵਾਰ ਕਰ ਚੁੱਕੇ ਸ਼ਿਕਾਇਤ: ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਲੰਮੇ ਚਿਰ ਤੋਂ ਉਹਨਾਂ ਵੱਲੋਂ ਮਾਣਯੋਗ ਕੋਰਟ ਦਾ ਸਹਾਰਾ ਲੈ ਕਿ ਬਿਆਸ ਦੇ ਮੁਖੀ ਦੇ ਖਿਲਾਫ ਆਪਣੀ ਮੁਹਿੰਮ ਛੇੜੀ ਹੋਈ ਹੈ ਅਤੇ ਅਸੀਂ ਉਨੀਂ ਦੇਰ ਤੱਕ ਬਿਆਸ ਮੁਖੀ ਦਾ ਖਹਿੜਾ ਨਹੀਂ ਛੱਡਾਂਗੇ, ਜਿੰਨੀ ਦੇਰ ਤੱਕ ਉਸ ਵੱਲੋਂ ਕੀਤੇ ਗਏ ਬਿਆਸ ਦਰਿਆ ਤੇ ਜਬਰੀ ਕਬਜ਼ਿਆਂ ਨੂੰ ਛੱਡਿਆ ਨਹੀਂ ਜਾਂਦਾ। ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਬਾਰ-ਬਾਰ ਪੱਤਰ ਲਿਖੇ ਜਾਣ 'ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। ਜਿਸ 'ਚ ਸਭ ਤੋਂ ਵੱਡਾ ਕਾਰਨ ਹੈ ਕਿ ਗੁਰਿੰਦਰ ਸਿੰਘ ਢਿੱਲੋ ਉੱਪਰ ਸਿਆਸੀ ਸ਼ਾਹ ਹੋਣਾ।

ਪੰਜਾਬ ਦੇ ਲੋਕਾਂ ਨਾਲ ਹੁੰਦਾ ਧੱਕਾ: ਉਹਨਾਂ ਨੇ ਕਿਹਾ ਕਿ ਇਸ ਤਰਾਂ ਦੇ ਡੇਰਾ ਮੁਖੀਆਂ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਧੱਕਾ ਕੀਤਾ ਜਾ ਰਿਹਾ ਹੈ ਅਤੇ ਇਸੇ ਤਰ੍ਹਾਂ ਦਾ ਹੀ ਧੱਕਾ ਗੁਰਮੀਤ ਰਾਮ ਰਹੀਮ ਵੱਲੋਂ ਵੀ ਆਮ ਲੋਕਾਂ ਦੇ ਨਾਲ ਕੀਤਾ ਜਾ ਰਿਹਾ ਸੀ। ਉਥੇ ਹੀ ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਅਸੀਂ ਪੰਜਾਬ ਸਰਕਾਰ ਨੂੰ ਬਹੁਤ ਵਾਰ ਪੱਤਰ ਲਿਖ ਚੁੱਕੇ ਹਾਂ ਅਤੇ ਉਸ ਪੱਤਰਾਂ ਦਾ ਕੋਈ ਵੀ ਜਵਾਬ ਸਾਨੂੰ ਨਹੀਂ ਮਿਲ ਪਾ ਰਿਹਾ ਅਤੇ ਇਸੇ ਦੇ ਚੱਲਦੇ ਹੀ ਹੁਣ ਅਸੀਂ ਵਿਧਾਨ ਸਭਾ ਦੇ ਬਾਹਰ ਕਾਲੇ ਕੱਪੜੇ ਪਾ ਕੇ ਪ੍ਰਦਰਸ਼ਨ ਕਰਾਂਗੇ। ਇਸ ਦੇ ਨਾਲ ਹੀ ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੇਕਰ ਜ਼ਰੂਰਤ ਪਈ ਤਾਂ ਸਾਡੇ ਵਲੋਂ ਕਿਸਾਨਾਂ ਦੇ ਨਾਲ ਮਿਲ ਕੇ ਗੁਰਿੰਦਰ ਸਿੰਘ ਢਿੱਲੋਂ ਦੇ ਖਿਲਾਫ ਵੱਡਾ ਪਰਦਰਸ਼ਨ ਵੀ ਉਲਿਕਿਆ ਜਾਵੇਗਾ।

ਵਿਧਾਨ ਸਭਾ ਬਾਹਰ ਕੀਤਾ ਜਾਵੇਗਾ ਪ੍ਰਦਰਸ਼ਨ: ਕਾਬਿਲੇਗੌਰ ਹੈ ਕਿ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦਾ ਇਲਜ਼ਾਮ ਹੈ ਕਿ ਬਿਆਸ ਦਰਿਆ ਦੇ ਵਹਾਅ ਨੂੰ ਬਿਆਸ ਦਰਿਆ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਬਦਲਣ ਦੀ ਕੋਸ਼ਿਸ਼ ਹੈ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਬਲਦੇਵ ਸਿੰਘ ਸਿਰਸਾ ਵੱਲੋਂ ਬੀਤੇ ਕੁਝ ਦਿਨ ਪਹਿਲਾਂ ਵੀ ਬਿਆਸ ਦਰਿਆ ਦੇ ਨਜ਼ਦੀਕ ਜਾ ਕੇ ਇਸ ਦਾ ਨਿਰੀਖਣ ਵੀ ਕੀਤਾ ਗਿਆ ਸੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਸ ਲਈ ਸੂਚਨਾ ਵੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਵੀ ਕਾਰਵਾਈ ਨਾ ਹੋਣ ਦੇ ਦੋਸ਼ 'ਚ ਕਿਸਾਨ ਆਗੂ ਸਿਰਸਾ ਵਲੋਂ ਵਿਧਾਨ ਸਭਾ ਦੇ ਬਾਹਰ ਕਾਲੇ ਕੱਪੜੇ ਪਾ ਕੇ ਪ੍ਰਦਰਸ਼ਨ ਕਰਨ ਦੀ ਗੱਲ ਕੀਤੀ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.