ETV Bharat / state

ਕਿਸਾਨ ਮਹਾਂਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਕਿਸਾਨ ਦਿੱਲੀ ਲਈ ਟ੍ਰੇਨ ਰਾਹੀਂ ਹੋਏ ਰਵਾਨਾ

author img

By ETV Bharat Punjabi Team

Published : Mar 13, 2024, 12:47 PM IST

Kisan Mahapanchayat: ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ 14 ਮਾਰਚ ਨੂੰ ਬੁਲਾਈ ਗਈ ਕਿਸਾਨ ਮਹਾਂਪੰਚਾਇਤ ਦੇ ਵਿੱਚ ਸ਼ਾਮਿਲ ਹੋਣ ਦੇ ਲਈ ਅੱਜ ਮਾਨਸਾ ਤੋਂ ਵੱਖ-ਵੱਖ ਜਥੇਬੰਦੀਆਂ ਦੇ ਕਾਫਲੇ ਦੇ ਰੂਪ ਵਿੱਚ ਟ੍ਰੇਨ ਰਾਹੀਂ ਦਿੱਲੀ ਲਈ ਰਵਾਨਾ ਹੋਏ।

Farmers left for Delhi by train to attend Kisan Mahapanchayat
ਕਿਸਾਨ ਮਹਾਂਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਕਿਸਾਨ ਦਿੱਲੀ ਲਈ ਟ੍ਰੇਨ ਰਾਹੀਂ ਹੋਏ ਰਵਾਨਾ

ਕਿਸਾਨ ਮਹਾਂਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਕਿਸਾਨ ਦਿੱਲੀ ਲਈ ਟ੍ਰੇਨ ਰਾਹੀਂ ਹੋਏ ਰਵਾਨਾ

ਮਾਨਸਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਦੇ ਵਿੱਚ ਚੱਲੇ ਅੰਦੋਲਨ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਵਿਰੋਧ ਵਿੱਚ 14 ਮਾਰਚ ਨੂੰ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਮਹਾਂਪੰਚਾਇਤ ਬੁਲਾਈ ਗਈ ਹੈ। ਇਸ ਕਿਸਾਨ ਮਹਾਂਪੰਚਾਇਤ ਦੇ ਵਿੱਚ ਸ਼ਾਮਿਲ ਹੋਣ ਦੇ ਲਈ ਦੇਸ਼ ਭਰ ਦੇ ਕਿਸਾਨ ਦਿੱਲੀ ਲਈ ਰਵਾਨਾ ਹੋਏ ਨੇ। ਮਾਨਸਾ ਤੋਂ ਵੀ ਅੱਜ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨ ਅਤੇ ਔਰਤਾਂ ਟ੍ਰੇਨ ਰਾਹੀਂ ਦਿੱਲੀ ਲਈ ਰਵਾਨਾ ਹੋਏ।

ਕਿਸਾਨਾਂ ਦੀਆਂ ਮੰਗਾਂ: ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ ਅਤੇ ਇਹਨਾਂ ਮੰਗਾਂ ਨੂੰ ਲਾਗੂ ਕਰਵਾਉਣ ਦੇ ਲਈ ਦਿੱਲੀ ਦੇ ਵਿੱਚ ਜੋ ਕਿਸਾਨ ਮਹਾਂਪੰਚਾਇਤ ਹੋ ਰਹੀ ਹੈ । ਉਸ ਵਿੱਚ ਸ਼ਾਮਿਲ ਹੋ ਕੇ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ ਤਾਂ ਕਿ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਇਆ ਜਾ ਸਕੇ।

ਬਾਰਡਰਾਂ 'ਤੇ ਕੀਤੇ ਅੱਤਿਆਚਾਰ: ਉਹਨਾਂ ਕਿਹਾ ਕਿ ਪਿਛਲੇ ਦਿਨੀ ਦਿੱਲੀ ਜਾ ਰਹੇ ਕਿਸਾਨਾਂ 'ਤੇ ਹਰਿਆਣਾ ਦੇ ਬਾਰਡਰਾਂ 'ਤੇ ਕੀਤੇ ਅੱਤਿਆਚਾਰ ਅਤੇ ਨੌਜਵਾਨ ਕਿਸਾਨ ਨੂੰ ਸ਼ਹੀਦ ਕੀਤੇ ਜਾਣ ਦੇ ਵਿਰੋਧ ਵਿੱਚ ਵੀ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਮਹਾਂਪੰਚਾਇਤ ਦੇ ਵਿੱਚ ਜੋ ਵੀ ਅਗਲੀ ਰਣਨੀਤੀ ਉਲੀਕੀ ਜਾਵੇਗੀ। ਉਸ ਵਿੱਚ ਕਿਸਾਨ ਵੱਡੀ ਪੱਧਰ 'ਤੇ ਸਾਥ ਦੇਣਗੇ ਕਿਉਂਕਿ ਇਸ ਤੋਂ ਪਹਿਲਾਂ ਪਿੰਡਾਂ ਵਿੱਚ ਕਿਸਾਨਾਂ ਦੇ ਨਾਲ ਕੀਤੀਆਂ ਗਈਆਂ ਮੀਟਿੰਗਾਂ ਦੇ ਵਿੱਚੋਂ ਕਿਸਾਨਾਂ ਦਾ ਵੱਡਾ ਹੁੰਗਾਰਾ ਮਿਲਿਆ ਹੈ। ਇਸ ਵਾਰ ਫਿਰ ਕਿਸਾਨ ਵੱਡੀ ਤਾਦਾਦ ਦੇ ਵਿੱਚ ਦਿੱਲੀ 'ਚ ਪਹੁੰਚ ਕੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰਨਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.