ETV Bharat / state

ਕਿਸਾਨਾਂ ਨੇ ਮਨਾਇਆ ਜ਼ਬਰ ਵਿਰੋਧੀ ਦਿਹਾੜਾ, ਡੀਸੀ ਦਫ਼ਤਰ ਅੱਗੇ ਦੋਵੇਂ ਸਰਕਾਰ ਵਿਰੁੱਧ ਪ੍ਰਦਰਸ਼ਨ, ਦਿੱਤੀ ਇਹ ਚਿਤਾਵਨੀ - FARMERS PROTEST UPDATE

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਕਿਸਾਨਾਂ ਵੱਲੋਂ ਅੱਜ ਪੰਜਾਬ ਵਿੱਚ ਡੀਸੀ ਦਫ਼ਤਰਾਂ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੜ੍ਹੋ ਪੂਰੀ ਖਬਰ...

Farmers' protest in Punjab
ਕਿਸਾਨਾਂ ਦਾ ਪ੍ਰਦਰਸ਼ਨ (Etv Bharat)
author img

By ETV Bharat Punjabi Team

Published : March 28, 2025 at 1:41 PM IST

Updated : March 28, 2025 at 3:43 PM IST

6 Min Read

ਲੁਧਿਆਣਾ/ਮਾਨਸਾ/ਸ੍ਰੀ ਫਤਿਹਗੜ੍ਹ ਸਾਹਿਬ/ਬਰਨਾਲਾ/ਬਠਿੰਡਾ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਅੱਜ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਜ਼ਬਰ ਵਿਰੋਧੀ ਦਿਨ ਮਨਾਇਆ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਗੈਰ ਸਿਆਸੀ ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਅੱਜ ਪੰਜਾਬ ਭਰ ਵਿੱਚ ਪੰਜਾਬ ਸਰਕਾਰ ਦੀ ਜਬਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੂਰੇ ਪੰਜਾਬ ਵਿੱਚ ਕਿਸਾਨਾਂ ਵੱਲੋਂ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਦੇ ਬਾਹਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਨ੍ਹਾਂ ਧਰਨੇ ਪ੍ਰਦਰਸ਼ਨਾਂ ਦੇ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਕਿਸਾਨ ਸ਼ਾਮਿਲ ਹੋਏ ਹਨ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ 11 ਵਜੇ ਤੋਂ ਲੈ ਕੇ 3 ਵਜੇ ਤੱਕ ਇਹ ਧਰਨਾ ਪ੍ਰਦਰਸ਼ਨ ਚੱਲੇਗਾ। 3 ਵਜੇ ਕਿਸਾਨ ਪੰਜਾਬ ਦੇ ਵਿੱਚ ਸਾਰੇ ਹੀ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪਣਗੇ, ਜਿਸ ਤੋਂ ਬਾਅਦ ਧਰਨੇ ਪ੍ਰਦਰਸ਼ਨ ਖ਼ਤਮ ਹੋ ਜਾਣਗੇ।

ਲੁਧਿਆਣਾ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ (Etv Bharat)

ਲੁਧਿਆਣਾ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ

ਲੁਧਿਆਣਾ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ "ਸਾਡੀਆਂ ਲਗਾਤਾਰ ਪਿਛਲੇ ਲੰਬੇ ਸਮੇਂ ਤੋਂ ਜਿਹੜੀਆਂ ਮੰਗਾਂ ਚੱਲੀਆਂ ਆ ਰਹੀਆਂ ਹਨ ਉਹੀ ਮੰਗਾਂ ਹਨ ਜੋ ਕਿ ਸਾਡੀ ਪੰਜਾਬ ਸਰਕਾਰ ਤੋਂ ਵੀ ਹਨ ਅਤੇ ਕੇਂਦਰ ਸਰਕਾਰ ਤੋਂ ਵੀ ਹਨ। ਸਾਡੀ ਲੜਾਈ ਸਿਰਫ ਕੇਂਦਰ ਸਰਕਾਰ ਨਾਲ ਹੀ ਨਹੀਂ ਹੈ ਬਲਕਿ ਪੰਜਾਬ ਸਰਕਾਰ ਨਾਲ ਵੀ ਹੈ। ਸਾਰੀਆਂ ਫਸਲਾਂ ਉੱਤੇ ਐੱਮਐੱਸਪੀ ਦੀ ਮੰਗ ਲੰਬੇ ਸਮੇਂ ਤੋਂ ਚੱਲਦੀ ਆ ਰਹੀ ਹੈ ਜਿਸ ਦਾ ਵਾਅਦਾ ਵੀ ਕੀਤਾ ਸੀ। ਦਿੱਲੀ ਦੇ ਵਿੱਚ ਕਿਸਾਨ ਕਈ ਮਹੀਨੇ ਡਟੇ ਰਹੇ ਪਰ ਇਸ ਦੇ ਬਾਵਜੂਦ ਸਾਡੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ, ਜਿਸ ਕਰਕੇ ਸਾਨੂੰ ਸੜਕਾਂ ਉੱਤੇ ਉਤਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।"

Farmers' protest in Ludhiana

ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਅਤੇ ਖਨੌਰੀ ਦੇ ਵਿੱਚ ਵੀ ਸਾਡੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਧਰਨੇ ਲਗਾ ਕੇ ਬੈਠੇ ਸਨ। ਪਰ ਉਨ੍ਹਾਂ ਨੂੰ ਪੰਜਾਬ ਸਰਕਾਰ ਨੇ ਜ਼ਬਰਦਸਤੀ ਉਥੋਂ ਹਟਾ ਦਿੱਤਾ ਹੈ। ਕਿਸਾਨਾਂ ਦਾ ਸਮਾਨ, ਟਰੈਕਟਰ-ਟਰਾਲੀਆਂ ਸਾਰਾ ਕੁਝ ਰੋਲ ਦਿੱਤਾ।

ਮਾਨਸਾ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ

ਖਨੌਰੀ ਅਤੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਨੂੰ ਉਠਾਏ ਜਾਣ ਅਤੇ ਕਿਸਾਨ ਆਗੂਆਂ ਦੀ ਗ੍ਰਿਫਤਾਰੀ ਕਰਨ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਮਾਨਸਾ ਦੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ। ਕਿਸਾਨ ਆਗੂਆਂ ਨੇ ਕਿਹਾ ਕੇ ਪਿਛਲੇ ਦਿਨੀਂ ਖਨੌਰੀ ਅਤੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਨੂੰ ਪੁਲਿਸ ਬਲ ਦੇ ਜ਼ੋਰ ਨਾਲ ਜ਼ਬਰਦਸਤੀ ਉਠਾਇਆ ਗਿਆ ਅਤੇ ਕਿਸਾਨ ਆਗੂਆਂ ਦੀਆਂ ਗ੍ਰਿਫਤਾਰੀਆਂ ਕੀਤੀਆਂ ਗਈਆਂ। ਇਸ ਤੋਂ ਇਲਾਵਾ ਕਿਸਾਨਾਂ ਦੇ ਸਮਾਨ ਦੀ ਭੰਨਤੋੜ ਕੀਤੀ ਗਈ ਜਿਸ ਦੇ ਵਿਰੋਧ ਵਿੱਚ ਅੱਜ ਪੰਜਾਬ ਵਿੱਚ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਮਾਨਸਾ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ (Etv Bharat)

ਕਿਸਾਨਾਂ ਦੇ ਸਮਾਨ ਦੀ ਭਰਭਾਈ ਕਰੇ ਸਰਕਾਰ

ਕਿਸਾਨਾਂ ਨੇ ਕਿਹਾ ਕਿ ਸਾਡੀਆਂ ਟਰਾਲੀਆਂ ਅਤੇ ਹੋਰ ਸਮਾਨ ਚੋਰੀ ਹੋਇਆ ਹੈ ਅਤੇ ਉਸ ਸਮਾਨ ਦੀ ਭਰਭਾਈ ਦੇ ਲਈ ਵੀ ਸਰਕਾਰ ਜਿੰਮੇਵਾਰ ਹੈ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਇਸ਼ਾਰਿਆਂ ਉੱਤੇ ਚੱਲਦੇ ਹੋਏ ਕਿਸਾਨਾਂ ਨਾਲ ਜਬਰ ਕੀਤਾ ਅਤੇ ਕਿਸਾਨਾਂ ਦੇ ਧਰਨਿਆਂ ਨੂੰ ਖਤਮ ਕਰਨ ਦੇ ਲਈ ਸਰਕਾਰ ਵੱਲੋਂ ਪੁਲਿਸ ਬਲ ਦਾ ਪ੍ਰਯੋਗ ਕੀਤਾ ਗਿਆ। ਅੱਜ ਪੰਜਾਬ ਦੇ ਵਿੱਚ ਕਿਸਾਨ ਵੱਡੀ ਪੱਧਰ ਉੱਤੇ ਡੀਸੀ ਦਫਤਰਾਂ ਦੇ ਬਾਹਰ ਇਕੱਠੇ ਹੋ ਕੇ ਪੰਜਾਬ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਸਰਕਾਰ ਨੂੰ ਕਿਸਾਨਾਂ ਦੇ ਸਮਾਨ ਦੀ ਭਰਪਾਈ ਕਰਨ ਦੇ ਲਈ ਮੰਗ ਪੱਤਰ ਵੀ ਦਿੱਤੇ ਜਾਣਗੇ। ਜੇਕਰ ਸਰਕਾਰ ਨੇ ਜਲਦ ਹੀ ਕਿਸਾਨਾਂ ਦੇ ਚੋਰੀ ਹੋਏ ਸਮਾਨ ਦੀ ਭਰਭਾਈ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ।

ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਡੀਸੀ ਦਫ਼ਤਰ ਸ੍ਰੀ ਫਤਿਹਗੜ੍ਹ ਸਾਹਿਬ ਦੇ ਬਾਹਰ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ "ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰ ਉੱਤੇ ਧਰਨਾ ਦੇਣ ਵਾਲੇ ਕਿਸਾਨਾਂ ਨੂੰ ਮੀਟਿੰਗ ਦੇ ਲਈ ਬੁਲਾਇਆ ਗਿਆ ਸੀ ਪਰ ਧੋਖੇ ਨਾਲ ਉਨ੍ਹਾਂ ਨੇ ਪਹਿਲਾ ਮੀਟਿੰਗ ਕਰਨ ਲਈ ਗਏ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਫਿਰ ਐਕਸ਼ਨ ਕਰਦੇ ਹੋਏ ਸ਼ੰਭੂ ਅਤੇ ਖਨੌਰੀ ਬਾਰਡਰ ਉੱਤੇ ਬੈਠੇ ਕਿਸਾਨਾਂ ਦਾ ਵੀ ਧਰਨਾ ਚੁੱਕਵਾ ਦਿੱਤਾ। ਪੁਲਿਸ ਦੇ ਐਕਸ਼ਨ ਨਾਲ ਕਿਸਾਨਾਂ ਦਾ ਬਹੁਤ ਸਾਰਾ ਨੁਕਸਾਨ ਹੋਇਆ ਹੈ ਅਤੇ ਕਈ ਟਰਾਲੀਆਂ ਵੀ ਚੋਰੀ ਹੋ ਗਈਆਂ ਹਨ, ਜਿਸ ਦੀ ਭਰਪਾਈ ਵੀ ਹੁਣ ਸਰਕਾਰ ਹੀ ਕਰੇਗੀ। ਅਸੀਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਅੱਜ ਡੀਸੀ ਨੂੰ ਮੰਗ ਪੱਤਰ ਦੇਣ ਆਏ ਹਾਂ।

ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ (Etv Bharat)

ਬਰਨਾਲਾ ਵਿੱਚ ਕਿਸਾਨਾਂ ਦਾ ਧਰਨਾ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਅੱਜ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਜ਼ਬਰ ਵਿਰੋਧੀ ਦਿਨ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਅੱਜ ਦੇਸ਼ ਭਰ ਦੇ ਕਿਸਾਨ ਡੀਸੀ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਹ ਪ੍ਰਦਰਸ਼ਨ 19 ਮਾਰਚ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ਉਪਰ ਕਿਸਾਨਾਂ ਉਪਰ ਕੀਤੀ ਗਈ ਕਾਰਵਾਈ ਦੇ ਰੋਸ ਵਜੋਂ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨਾਂ, ਨੌਜਵਾਨਾਂ ਅਤੇ ਔਰਤਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਅਤੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।

ਬਰਨਾਲਾ ਵਿੱਚ ਕਿਸਾਨਾਂ ਦਾ ਧਰਨਾ (Etv Bharat)

ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਜਗਸੀਰ ਸਿੰਘ ਛੀਨੀਵਾਲ ਅਤੇ ਚਮਕੌਰ ਸਿੰਘ ਨੈਣੇਵਾਲ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਸੰਘਰਸ਼ ਕਰ ਰਹੇ ਹਨ। ਕੇਂਦਰ ਦੇ ਨਾਲ ਨਾਲ ਹੁਣ ਪੰਜਾਬ ਦੀ ਆਪ ਸਰਕਾਰ ਵੀ ਕਿਸਾਨ ਵਿਰੋਧੀ ਚਿਹਰਾ ਦਿਖਾ ਕੇ ਕਿਸਾਨਾਂ ਉਪਰ ਅੱਤਿਆਚਾਰ ਕਰ ਰਹੀ ਹੈ। ਜਿਸ ਤਹਿਤ ਸਰਕਾਰ ਵਲੋਂ 19 ਮਾਰਚ ਨੂ਼ੰ ਸ਼ੰਭੂ ਅਤੇ ਖਨੌਰੀ ਬਾਰਡਰਾਂ ਉਪਰ ਸ਼ਾਂਤਮਈ ਸੰਘਰਸ਼ ਕਰਕੇ ਕਿਸਾਨਾਂ ਉਪਰ ਜ਼ਬਰ ਕੀਤਾ ਗਿਆ ਹੈ।

Farmers' protest in Barnala

ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਚੰਡੀਗੜ੍ਹ ਵਿਖੇ ਕਿਸਾਨਾਂ ਨੂੰ ਮੀਟਿੰਗ ਲਈ ਬੁਲਾਇਆ ਅਤੇ ਇਸ ਉਪਰੰਤ ਪੰਜਾਬ ਸਰਕਾਰ ਦੇ ਇਸ਼ਾਰੇ ਉੱਤੇ ਮੀਟਿੰਗ ਵਿੱਚ ਸ਼ਾਮਲ ਹੋਣ ਗਏ ਕਿਸਾਨ ਆਗੂਆਂ ਨੂੰ ਧੋਖੇ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਸ਼ੰਭੂ-ਖਨੌਰੀ ਬਾਰਡਰਾਂ ਉਪਰ ਕਿਸਾਨਾਂ ਦੇ ਮੋਰਚੇ ਉਪਰ ਜ਼ਬਰ ਕੀਤਾ ਗਿਆ। ਕਿਸਾਨਾਂ ਦੇ ਟਰੈਕਟਰ ਟਰਾਲੀਆਂ ਅਤੇ ਹੋਰ ਸਮਾਨ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ। ਇਸ ਨਾਲ ਕਿਸਾਨਾਂ ਦਾ ਵੱਡੇ ਪੱਧਰ ਤੇ ਸਮਾਨ ਚੋਰੀ ਵੀ ਹੋਇਆ ਹੈ ਅਤੇ ਹੁਣ ਤੱਕ ਕਿਸਾਨਾਂ ਦਾ ਗੁੰਮ ਹੋਇਆ ਨੁਕਸਾਨ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਥਾਂ ਕਿਸਾਨਾਂ ਉਪਰ ਹੀ ਧੱਕੇਸ਼ਾਹੀ ਵਾਲਾ ਰਵੱਈਆ ਅਪਣਾ ਰਹੀ ਹੈ, ਜੋ ਬਰਦਾਸ਼ਤ ਤੋਂ ਬਾਹਰ ਹੈ। ਕਿਸਾਨਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਇਹ ਰਵੱਈਆ ਨਾ ਛੱਡਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਅਤੇ ਤਿੱਖਾ ਕਰਨਗੇ, ਜਿਸਦੀ ਜਿੰਮੇਵਾਰ ਪੰਜਾਬ ਤੇ ਕੇਂਦਰ ਸਰਕਾਰ ਦੀ ਹੋਵੇਗੀ।

ਬਠਿੰਡਾ ਵਿੱਚ ਵੀ ਘੇਰਿਆ ਡੀਸੀ ਦਫ਼ਤਰ

ਅਮਰੀਕਾ ਦੇ ਵਫਦ ਦੀ ਭਾਰਤ ਦੇ ਦੌਰੇ ਅਤੇ ਕਿਸਾਨਾਂ ਉੱਪਰ ਪਿਛਲੇ ਦਿਨੀਂ ਸੂਬਾ ਅਤੇ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਤਸ਼ੱਦਦ ਖਿਲਾਫ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਬਠਿੰਡਾ ਵਿੱਚ ਵੀ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵੱਲੋਂ ਜਿੱਥੇ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਉੱਥੇ ਹੀ ਪੰਜਾਬ ਵਿੱਚ ਲਈ ਆਮ ਆਦਮੀ ਪਾਰਟੀ ਨੂੰ ਭਾਜਪਾ ਦੀ ਬੀ ਟੀਮ ਦੱਸਿਆ ਗਿਆ।

ਬਠਿੰਡਾ ਵਿੱਚ ਘੇਰਿਆ ਡੀਸੀ ਦਫ਼ਤਰ (Etv Bharat)

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਬੈਠਕ ਲਈ ਸੱਦਾ ਦੇ ਕੇ ਮੋਰਚਾ ਖਦੇੜਨਾ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ। ਆਗੂਆਂ ਨੇ ਕਿਹਾ ਕਿ ਅਜਿਹਾ ਕਰਕੇ ਸੂਬਾ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਭਾਜਪਾ ਦੀ ਬੀ ਟੀਮ ਹੈ ਅਤੇ ਉਹ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਖੇਡ ਰਹੀ ਹੈ ਪਰ ਹੁਣ ਸੂਬੇ ਵਿਚਲੇ ਕਿਸਾਨ ਇੱਕ ਮੰਚ ਉੱਤੇ ਇਕੱਠੇ ਹੋ ਚੁੱਕੇ ਹਨ। ਕਿਸਾਨ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਇੱਕਜੁੱਟ ਹੋ ਕੇ ਲੜਾਈ ਲੜਨਗੇ।

Last Updated : March 28, 2025 at 3:43 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.