ਫਿਰੋਜ਼ਪੁਰ: ਫਿਰੋਜ਼ਪੁਰ ਪੁਲਿਸ ਵੱਲੋਂ ਕਾਂਗਰਸੀ ਕੌਂਸਲਰ ਕਪਿਲ ਕੁਮਾਰ 'ਤੇ ਹੋਏ ਗੋਲੀਬਾਰੀ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ 48 ਘੰਟੇ ਵਿੱਚ ਹੀ ਫੜਨ ਦਾ ਦਾਅਵਾ ਕੀਤਾ ਹੈ ਅਤੇ ਪੁਲਿਸ ਵੱਲੋਂ ਐਨਕਾਊਂਟਰ ਕਰਕੇ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਪ੍ਰੈਸ ਕਾਨਫਰੰਸ ਮਾਮਲੇ ਦੀ ਪੂਰੀ ਜਾਣਕਾਰੀ ਦਿੱਤੀ ਹੈ।
ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਕਾਂਗਰਸ ਦੇ ਕੌਂਸਲਰ ਕਪਿਲ ਕੁਮਾਰ ਜਦੋਂ ਆਪਣੀ ਦੁਕਾਨਾਂ ਦੇ ਬਾਹਰ ਖੜਾ ਸੀ ਤਾਂ ਤਿੰਨ-ਤਿੰਨ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਉਸ ਉਪਰ ਅੰਨ੍ਹੇ ਵਾਹ ਗੋਲੀਆਂ ਚਲਾਈਆਂ ਸਨ। ਜਿਸ ਵਿੱਚ ਉਸਦੀ ਮੁਸ਼ਕਿਲ ਜਾਨ ਬਚੀ ਸੀ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾਂ ਦਰਜ ਕਰਕੇ ਅਲੱਗ-ਅਲੱਗ ਟੀਮਾਂ ਬਣਾਈਆਂ ਸੀ ਅਤੇ ਮੁਲਜ਼ਮਾਂ ਨੂੰ ਫੜਨ ਲਈ ਨਾਕਾਬੰਦੀ ਵੀ ਕੀਤੀ ਗਈ ਸੀ।
ਦੋ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ
ਐਸਐਸਪੀ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਜਦੋਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਆਦੇ ਦਿਖਾਈ ਦਿੱਤੇ ਤਾਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਮੋਟਰਸਾਈਕਲ ਭਜਾ ਲਿਆ ਅਤੇ ਜਦੋਂ ਸੀਆਈਏ ਸਟਾਫ ਅਤੇ ਥਾਣਾ ਕੈਂਟ ਦੀ ਪੁਲਿਸ ਵੱਲੋਂ ਮੁਲਜ਼ਮਾਂ ਦਾ ਪਿੱਛਾ ਕੀਤਾ ਤਾਂ ਮੁਲਜ਼ਮਾਂ ਵੱਲੋਂ ਪੁਲਿਸ 'ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਿਸ ਨੇ ਵੀ ਆਪਣੇ ਬਚਾਅ ਵਿੱਚ ਫਾਇਰਿੰਗ ਕੀਤੀ ਦੋਨੋਂ ਪਾਸੋਂ ਹੋਈ ਫਾਇਰਿੰਗ ਤੋਂ ਬਾਅਦ ਦੋ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ ਹਨ, ਜਦੋਂ ਕਿ ਇੱਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਖ਼ਮੀਆਂ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਦੀ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।
ਐਸਐਸਪੀ ਨੇ ਦੱਸਿਆ ਫੜੇ ਗਏ ਤਿੰਨੋ ਮੁਲਜ਼ਮ ਫਿਰੋਜ਼ਪੁਰ ਦੇ ਬਾਗਵਾਲੀ ਵਸਤੀ ਦੇ ਰਹਿਣ ਵਾਲੇ ਨੇ ਅਤੇ ਕਾਂਟਰੈਕਟ ਕਿਲਿੰਗ ਦਾ ਕੰਮ ਕਰਦੇ ਹਨ। ਪੁਲਿਸ ਇਲ ਮਾਮਲੇ ਦੀ ਜਾਂਚ ਜੁਟੀ ਹੈ ਕਿ ਹੋਰ ਕਿਹੜੀਆਂ-ਕਿਹੜੀਆਂ ਵਾਰਦਾਤਾਂ ਇਨ੍ਹਾਂ ਵੱਲੋਂ ਕੀਤੀਆਂ ਗਈਆਂ ਹਨ। ਦੱਸਿਆ ਕਿ ਇਨ੍ਹਾਂ ਕੋਲੋਂ ਚਾਰ ਪਿਸਤੌਲ ਜਿੰਨਾ ਵਿੱਚ ਦੋ ਬਿਸਲ 30 ਬੋਰ, ਇੱਕ ਮੈਗਜ਼ੀਨ, ਇੱਕ ਪਿਸਤੌਲ 32 ਬੋਰ ਸਮੇਤ ਮੈਗਜ਼ੀਨ ਇੱਕ ਦੇਸੀ ਕੱਟਾ 315 ਬੋਰ ਜਿੰਦਾ ਕਾਰਤੂਸ ਅਤੇ ਮੋਟਰਸਾਈਕਲ ਬਰਾਮਦ ਹੋਇਆ ਹੈ। ਅਗਲੇਰੀ ਪੁੱਛ ਗਿੱਛ ਜਾਰੀ ਹੈ ਹੋਰ ਵੀ ਕਈ ਵਾਰਦਾਤਾ ਜੋ ਇਨ੍ਹਾਂ ਵੱਲੋਂ ਕੀਤੀਆਂ ਗਈਆਂ ਹਨ। ਉਨ੍ਹਾਂ ਨੂੰ ਹੱਲ ਕਰਨ ਵਿੱਚ ਪੁਲਿਸ ਨੂੰ ਮਦਦ ਮਿਲੇਗੀ।