ETV Bharat / state

ਸਲੇਮ ਟਾਬਰੀ ਇਲਾਕੇ 'ਚ 2 ਗੁੱਟਾਂ ਦਰਮਿਆਨ ਹੋਇਆ ਝਗੜਾ, ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ, ਪੁਰਾਣੀ ਰੰਜਿਸ਼ ਦਾ ਮਾਮਲਾ - fight between 2 groups

author img

By ETV Bharat Punjabi Team

Published : Apr 13, 2024, 9:29 AM IST

Salem Tabri area of Ludhiana
ਲੁਧਿਆਣਾ ਦੇ ਸਲੇਮ ਟਾਬਰੀ ਇਲਾਕੇ 'ਚ 2 ਗੁੱਟਾਂ ਦਰਮਿਆਨ ਹੋਇਆ ਝਗੜਾ

ਲੁਧਿਆਣਾ ਦੇ ਸਲੇਮ ਟਾਬਰੀ ਇਲਾਕੇ ਵਿੱਚ ਦੋ ਗੁੱਟਾਂ ਦਰਮਿਆਨ ਖੂਨੀ ਝੜਪ ਹੋਈ ਅਤੇ ਇਹ ਝੜਪ ਸੀਸੀਟੀਵੀ ਵਿੱਚ ਕੈਦ ਹੋ ਗਈ। ਮਾਮਲੇ ਉੱਤੇ ਪੁਲਿਸ ਦਾ ਕਹਿਣਾ ਹੈ ਕਿ ਐੱਫਆਈਆਰ ਦਰਜ ਕਰ ਲਈ ਗਈ ਹੈ।

ਏਐੱਸਆਈ

ਲੁਧਿਆਣਾ: ਸਲੇਮ ਟਾਬਰੀ ਇਲਾਕੇ ਵਿੱਚ 2 ਧਿਰਾਂ ਵਿਚਾਲੇ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਨੇ। ਤਸਵੀਰਾਂ ਵਿੱਚ 2 ਧਿਰਾਂ ਆਪਸ ਵਿੱਚ ਲੜਾਈ-ਝਗੜਾ ਕਰਦੀਆਂ ਨਜ਼ਰ ਆ ਰਹੀਆਂ ਹਨ। ਝਗੜੇ ਦੌਰਾਨ ਦੋਵੇਂ ਧਿਰਾਂ ਇੱਕ-ਦੂਜੇ ਉੱਤੇ ਤੇਜਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਰਹੀਆਂ ਹਨ ।

ਗ੍ਰਿਫਤਾਰੀ ਦੇ ਲਈ ਛਾਪੇਮਾਰੀ: ਮਾਮਲੇ ਵਿੱਚ ਪੁਲਿਸ ਨੇ ਕੁਨਾਲ ਭੱਠਲ, ਰਮੇਸ਼ ਭੱਠਲ ਅਤੇ ਕਾਲਾ ਨਾਮ ਦੇ ਵਿਅਕਤੀਆਂ ਦੇ ਨਾਲ 10 ਤੋਂ 15 ਅਣਪਛਾਤਿਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਦੋਵਾਂ ਧਿਰਾਂ ਨੇ ਇਕ ਦੂਜੇ ਉੱਤੇ ਇਲਜ਼ਾਮ ਲਾਏ ਹਨ ਅਤੇ ਇਕ ਦੂਜੇ ਦੀ ਗਲਤੀ ਦੱਸੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਸਲੇਮ ਟਾਬਰੀ ਦੇ ਸਬ ਇੰਸਪੈਕਟਰ ਹਰਮੇਸ਼ ਲਾਲ ਨੇ ਦੱਸਿਆ ਕਿ ਦੋਵਾਂ ਧਿਰਾਂ ਦੇ ਬਿਆਨਾਂ ਮੁਤਾਬਿਕ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਸਿਵਿਲ ਹਸਪਤਾਲ ਵਿੱਚ ਐਮਐਲਆਰ ਕਟਵਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਪੂਰੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਗ੍ਰਿਫਤਾਰੀ ਦੇ ਲਈ ਉਨ੍ਹਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਹਾਲੇ ਤੱਕ ਮੁਲਜ਼ਮ ਗ੍ਰਿਫਤਾਰ ਨਹੀਂ ਕੀਤੇ ਗਏ ਨੇ।


ਪਾਰਕਿੰਗ ਨੂੰ ਲੈਕੇ ਵਿਵਾਦ: ਦੱਸਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਵਿਚਾਲੇ ਬੱਚਿਆਂ ਅਤੇ ਕੁਝ ਪਾਰਕਿੰਗ ਨੂੰ ਲੈਕੇ ਵਿਵਾਦ ਚੱਲ ਰਿਹਾ ਹੈ। ਜਿਸ ਕਾਰਣ ਇਹ ਝਗੜਾ ਹੋਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਆਈ ਪੀ ਸੀ ਦੀ ਧਾਰਾ 323, 341, 506, 148 ਅਤੇ 149 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਜਲਦ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲੈਣਗੇ। ਪੁਲਿਸ ਨੇ ਮਾਮਲਾ ਦਰਜ ਕਰਨ ਮਗਰੋਂ ਕਿਹਾ ਕਿ ਦੋਵਾਂ ਧਿਰਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਜਾ ਅੱਗੇ ਲਗਾਤਾਕ ਕੀਤੀ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.