ETV Bharat / state

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਆਇਆ ਹਾਰਟ ਅਟੈਕ, ਬਠਿੰਡਾ ਦੇ ICU 'ਚ ਦਾਖਲ

author img

By ETV Bharat Punjabi Team

Published : Mar 10, 2024, 5:51 PM IST

Updated : Mar 11, 2024, 6:17 AM IST

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਐਤਵਾਰ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਤੁਰੰਤ ਜਿੰਦਲ ਹਾਰਟ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ।

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਆਇਆ ਹਾਰਟ ਅਟੈਕ

ਬਠਿੰਡਾ: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਅੱਜ ਉਨਾਂ ਦੇ ਜੱਦੀ ਪਿੰਡ ਬਾਦਲ ਵਿਖੇ ਹਾਰਟ ਅਟੈਕ ਆਇਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ ਹੈ। ਨਿੱਜੀ ਹਸਪਤਾਲ ਦੇ ਡਾਕਟਰ ਰਜੇਸ਼ ਜਿੰਦਲ ਨੇ ਦੱਸਿਆ ਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਸੁਬਹਾ ਉਹਨਾਂ ਨੂੰ ਫੋਨ ਤੇ ਸੰਪਰਕ ਕੀਤਾ ਗਿਆ ਅਤੇ ਦੱਸਿਆ ਸੀ ਕਿ ਉਨਾਂ ਨੂੰ ਦਰਦ ਹੋ ਰਿਹਾ ਸੀ।

'ਇੱਕ ਨਾੜ ਹੈ 100% ਬਲੋਕ': ਜਿਸ ਤੋਂ ਬਾਅਦ ਉਹਨਾਂ ਨੂੰ ਬਠਿੰਡਾ ਵਿਖੇ ਇਲਾਜ ਲਈ ਲਿਆਂਦਾ ਗਿਆ। ਜਿੱਥੇ ਇੰਜੋਗ੍ਰਾਫੀ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਹਾਰਟ ਅਟੈਕ ਹੋਇਆ ਹੈ ਅਤੇ ਉੁਨ੍ਹਾਂ ਇੱਕ ਨਾੜ 100% ਬਲੋਕ ਹੈ, ਜਿਸ ਨੂੰ ਇਲਾਜ ਦੌਰਾਨ ਦੋ ਸਟੰਟ ਪਾਉਣ ਉਪਰੰਤ ਖੋਲਿਆ ਗਿਆ ਹੈ। ਫਿਲਹਾਲ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਠੀਕ ਹਨ।

ਸਵੇਰੇ ਅਚਾਨਕ ਹੋਇਆ ਦਰਦ: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਸਰਫਰਾਜ ਅਤੇ ਦਰਸ਼ਨ ਸਿੰਘ ਮੰਦਿਰ ਨੇ ਦੱਸਿਆ ਕਿ ਸਵੇਰੇ ਅਚਾਨਕ ਦਰਦ ਹੋਣ ਤੋਂ ਬਾਅਦ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਇਲਾਜ ਲਈ ਲਿਆਂਦਾ ਗਿਆ ਸੀ, ਜਿੱਥੇ ਡਾਕਟਰਾਂ ਵੱਲੋਂ ਉਹਨਾਂ ਦਾ ਇਲਾਜ ਕੀਤਾ ਗਿਆ ਹੈ ਫਿਲਹਾਲ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਠੀਕ ਠਾਕ ਹਨ।

ਤੁਹਾਨੂੰ ਦੱਸ ਦੇਈਏ ਕਿ ਅੱਜ ਯਾਨਿ ਕਿ ਐਤਵਾਰ ਨੂੰ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਵੀ ਸੀ। ਮਨਪ੍ਰੀਤ ਬਾਦਲ ਨੇ ਅਜੇ ਬਰਸੀ ਸਮਾਗਮ ਵਿੱਚ ਸ਼ਾਮਿਲ ਹੋਣਾ ਸੀ। ਇਸ ਦੌਰਾਨ ਉਸ ਦੀ ਸਿਹਤ ਠੀਕ ਨਹੀਂ ਸੀ। ਉਸ ਦੀ ਹਾਲਤ ਕੁਝ ਦੇਰ ਵਿਚ ਵਿਗੜ ਗਈ।

Last Updated : Mar 11, 2024, 6:17 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.