ETV Bharat / state

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੇ ਅਕਾਲੀ ਦਲ ਕੀਤਾ ਧੰਨਵਾਦ, ਅੰਮ੍ਰਿਤਪਾਲ ਦੇ ਪਰਿਵਾਰ ਬਾਰੇ ਕਹੀ ਵੱਡੀ ਗੱਲ... - MLA Virsa Singh Valtoha

author img

By ETV Bharat Punjabi Team

Published : Apr 28, 2024, 10:43 PM IST

Updated : Apr 28, 2024, 10:58 PM IST

Lok Sabha Elections 2024
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੇ ਅਕਾਲੀ ਦਲ ਕੀਤਾ ਧੰਨਵਾਦ

Lok Sabha Elections 2024 : ਅਕਾਲੀ ਦਲ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਜਿਸ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੀ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ। ਪੜ੍ਹੋ ਪੂਰੀ ਖਬਰ...

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੇ ਅਕਾਲੀ ਦਲ ਕੀਤਾ ਧੰਨਵਾਦ

ਅੰਮ੍ਰਿਤਸਰ: ਲੋਕ ਸਭਾ ਚੋਣਾਂ ਨੂੰ ਲੈ ਕੇ ਲਗਾਤਾਰ ਹੀ ਹਰ ਰਾਜਨੀਤਿਕ ਪਾਰਟੀ ਵੱਲੋਂ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਜਾ ਰਹੇ ਹਨ। ਜਿਸ ਦੇ ਚਲਦੇ ਅਕਾਲੀ ਦਲ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਜਿਸ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੀ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ।

ਮੁੱਖ ਮੁੱਦਾ ਰਹੇਗਾ ਬੰਦੀ ਸਿੰਘਾਂ ਦੀ ਰਿਹਾਈ ਦਾ: ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਖਡੂਰ ਸਾਹਿਬ ਤਾਂ ਉਹ ਚੋਣ ਮੈਦਾਨ ਵਿੱਚ ਉਤਰੇ ਹਨ ਅਤੇ ਮੁੱਖ ਮੁੱਦਾ ਰਹੇਗਾ ਬੰਦੀ ਸਿੰਘਾਂ ਦੀ ਰਿਹਾਈ ਦਾ ਅਤੇ ਇਸ ਦੇ ਨਾਲ ਹੀ ਹਲਕਾ ਖਡੂਰ ਸਾਹਿਬ ਦੇ ਵਿੱਚ ਸਿਹਤ ਸੁਵਿਧਾ ਵੱਡੇ ਪੱਧਰ ਤੇ ਲਿਆਉਣ ਦਾ ਹੈ। ਉਨ੍ਹਾਂ ਨੇ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਇੱਕ ਉਨ੍ਹਾਂ ਦੀ ਇੱਛਾ ਹੈ ਕਿ ਵਾਗਾ ਬਾਰਡਰ ਵਾਲਾ ਇੰਟਰਨੈਸ਼ਨਲ ਵਪਾਰ ਖੁੱਲਣਾ ਚਾਹੀਦਾ ਹੈ, ਜਿਸ ਦੇ ਲਈ ਉਹ ਯਤਨ ਵੀ ਕਰਨਗੇ।

ਛੇ ਮਹੀਨਿਆਂ ਵਿੱਚ ਅੰਮ੍ਰਿਤਪਾਲ ਸਿੰਘ ਜ਼ੇਲ੍ਹ ਚੋਂ ਬਾਹਰ: ਅੱਗੇ ਬੋਲਦੇ ਹੋ ਉਨ੍ਹਾਂ ਨੇ ਕਿਹਾ ਕਿ ਉਹ ਇੱਕ ਪੰਥਕ ਉਮੀਦਵਾਰ ਹਨ ਪਰ ਦੂਜੇ ਪਾਸੋਂ ਅਸਾਮ ਦੇ ਜ਼ੇਲ੍ਹ ਦੇ ਵਿੱਚ ਬੰਦ ਅੰਮ੍ਰਿਤ ਪਾਲ ਸਿੰਘ ਵੀ ਚੋਣ ਮੈਦਾਨ ਵਿੱਚ ਉੱਤਰ ਰਹੇ ਹਨ। ਉਹ ਵੀ ਇੱਕ ਪੰਥਕ ਉਮੀਦਵਾਰ ਹਨ, ਜਿਸ ਨੂੰ ਲੈ ਕੇ ਉਹ ਲਗਾਤਾਰ ਹੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਦੇ ਨਾਲ ਪਹਿਲਾਂ ਤੋਂ ਵੀ ਸੰਪਰਕ ਵਿੱਚ ਸਨ ਅਤੇ ਹੁਣ ਵੀ ਗੱਲਬਾਤ ਕਰਨਗੇ ਕਿ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਉਨ੍ਹਾਂ ਨੂੰ ਸਮਰਥਨ ਕਰੇ। ਉਨ੍ਹਾਂ ਕਿਹਾ ਕਿ ਉਹ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਯਕੀਨ ਦਵਾਉਣਗੇ ਕਿ ਅਗਰ ਸਿੰਘ ਵਲਟੋਹਾ ਸਾਂਸਦ ਬਣ ਕੇ ਸੰਸਦ ਭਵਨ ਵਿੱਚ ਜਾਂਦੇ ਹਨ ਤਾਂ ਛੇ ਮਹੀਨਿਆਂ ਵਿੱਚ ਅੰਮ੍ਰਿਤਪਾਲ ਸਿੰਘ ਜ਼ੇਲ੍ਹ ਚੋਂ ਬਾਹਰ ਆਉਣਗੇ।

Last Updated :Apr 28, 2024, 10:58 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.