ETV Bharat / state

"ਪੰਜਾਬ ਦਾ ਹਰ ਵਰਗ ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ਆਪ ਸਰਕਾਰ ਤੋਂ ਦੁਖੀ" - Lok Sabha Election 2024

author img

By ETV Bharat Punjabi Team

Published : May 22, 2024, 9:42 PM IST

Lok Sabha Election 2024: ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ 1 ਜੂਨ ਨੂੰ ਵੋਟਿੰਗ ਹੋਣ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਵੀ ਤੇਜ਼ ਕਰ ਦਿੱਤਾ ਗਿਆ ਹੈ। ਇਸ ਤਹਿਤ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਵੀ ਮਾਨਸਾ ਵਿਖੇ ਚੋਣ ਪ੍ਰਚਾਰ ਕਰਨ ਪਹੁੰਚੇ ਜਿੱਥੇ ਉਨ੍ਹਾਂ ਨੇ ਆਪ ਪੰਜਾਬ ਤੇ ਕੇਂਦਰ ਦੀ ਭਾਜਪਾ ਸਰਕਾਰ ਉੱਤੇ ਨਿਸ਼ਾਨੇ ਸਾਧੇ। ਪੜ੍ਹੋ ਪੂਰੀ ਖ਼ਬਰ।

Lok Sabha Election 2024
ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ (Etv Bharat (ਰਿਪੋਰਟ: ਮਾਨਸਾ ਤੋਂ ਪੱਤਰਕਾਰ))

ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ (Etv Bharat (ਰਿਪੋਰਟ: ਮਾਨਸਾ ਤੋਂ ਪੱਤਰਕਾਰ))

ਮਾਨਸਾ: ਕੇਂਦਰ ਵਿੱਚ ਇੰਡੀਆ ਗੱਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ, ਕਿਉਂਕਿ ਦੇਸ਼ ਦੇ ਲੋਕ ਭਾਜਪਾ ਸਰਕਾਰ ਤੋਂ ਤੰਗ ਆ ਚੁੱਕੇ ਹਨ। ਦੇਸ਼ ਦੀ ਵਾਗਡੋਰ ਕਿਸੇ ਇੱਕ ਦੇ ਹੱਥ ਫੜਾਉਣ ਲਈ ਸਾਰੀਆਂ ਹੀ ਦੇਸ਼ ਦੀਆਂ ਪਾਰਟੀਆਂ ਇੱਕਜੁੱਟ ਹੋ ਚੁੱਕੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਸਾ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਪਾਰਟੀ ਦੇ ਬਠਿੰਡਾ ਤੋਂ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨੇ ਕੀਤਾ।

ਪੰਜਾਬ ਦਾ ਹਰ ਵਰਗ ਆਪ ਸਰਕਾਰ ਤੋਂ ਦੁਖੀ: ਬਠਿੰਡਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨੇ ਮਾਨਸਾ ਵਿਖੇ ਚੋਣ ਪ੍ਰਚਾਰ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ, ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ, ਕਿਉਂਕਿ ਅੱਜ ਪੰਜਾਬ ਦਾ ਕਿਸਾਨ ਵੀ ਦੁਖੀ ਹੈ। ਪੰਜਾਬ ਦੀਆਂ ਔਰਤਾਂ ਜੋ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੀਆਂ ਹਨ। ਪੰਜਾਬ ਵਿੱਚ ਗਰੀਬ ਲੋਕ ਅੱਜ ਇਹ ਸਰਕਾਰ ਤੋਂ ਦੁਖੀ ਹੋ ਚੁੱਕੇ ਹਨ।

ਕਾਂਗਰਸ ਪਾਰਟੀ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਸੇ ਤਰ੍ਹਾਂ ਹੀ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨਾਲ ਵਿਤਕਰਾ ਕੀਤਾ ਹੈ। ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਵਿੱਚ ਦਾਖਲ ਨਹੀਂ ਹੋਣ ਦਿੱਤਾ ਅਤੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਹਨ, ਪਰ ਕੇਂਦਰ ਦੀ ਸਰਕਾਰ ਨੇ ਕਿਸਾਨਾਂ ਦੀ ਕੋਈ ਮੰਗ ਨਹੀਂ ਮੰਨੀ।

ਇੰਡੀਆ ਗਠਜੋੜ ਦੀ ਹਿਮਾਇਤ ਤੇ ਦੱਸੇ ਕਿਹੜੇ ਕੰਮ ਕਰਵਾਏ ਜਾਣਗੇ: ਜੀਤ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇੰਡੀਆ ਗੱਠਜੋੜ ਦੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਅਗਨੀਵੀਰ ਦੀ ਚਾਰ ਸਾਲ ਦੀ ਸਰਵਿਸ ਨੂੰ ਖ਼ਤਮ ਕਰਕੇ 18 ਸਾਲ ਸਰਵਿਸ ਕੀਤੀ ਜਾਵੇਗੀ। ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਮੁੱਲ ਦਿੱਤੇ ਜਾਣਗੇ। ਹਰ ਪਰਿਵਾਰ ਦਾ 25 ਲੱਖ ਰੁਪਏ ਬੀਮਾ ਹੋਵੇਗਾ ਅਤੇ ਔਰਤਾਂ ਘਰ ਚਲਾਉਣ ਦੇ ਲਈ ਇਕ ਲੱਖ ਰੁਪਏ ਤੱਕ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਸਮਾਂ ਹੈ, ਕੇਂਦਰ ਵਿੱਚ ਇੰਡੀਆ ਗੱਠਜੋੜ ਦੀ ਸਰਕਾਰ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੋ ਬਠਿੰਡਾ ਹਲਕੇ ਦੇ ਮੁੱਦੇ ਹਨ, ਸਮੱਸਿਆਵਾਂ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ਉੱਤੇ ਹੱਲ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.