ETV Bharat / state

ਕਿਸਾਨ ਦੀ ਧੀ ਬਣੀ ਫੌਜ 'ਚ ਲੈਫਟੀਨੈਂਟ; ਪਿਤਾ ਨੇ ਦੱਸੀ ਸਫ਼ਲਤਾ ਪਿੱਛੇ ਸੰਘਰਸ਼ ਦੀ ਕਹਾਣੀ, ਪੁੱਤ ਵੀ ਇੰਡੀਅਨ ਨੇਵੀ 'ਚ ਨਿਭਾ ਰਿਹਾ ਸੇਵਾਵਾਂ - Lieutenant Pallavi Rajput

Lieutenant Pallavi Rajput : ਕਿਸਾਨ ਦੀ ਧੀ ਨੇ ਲੈਫਟੀਨੈਂਟ ਬਣ ਕੇ ਪਠਾਨਕੋਟ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਤੋਂ ਬਾਅਦ, ਪਰਿਵਾਰ ਵਿੱਚ ਖੁਸ਼ੀ ਦੀ ਲਹਿਰ ਹੈ। ਲੈਫਟੀਨੈਂਟ ਬਣਨ ਵਾਲੀ ਪੱਲਵੀ ਦੇ ਘਰ ਵਧਾਈ ਦੇਣ ਵਾਲਿਆਂ ਦੀ ਲਾਈਨ ਲੱਗੀ ਹੈ, ਪੱਲਵੀ ਆਪਣੇ ਇਲਾਕੇ ਦੀਆਂ ਕੁੜੀਆਂ ਲਈ ਪ੍ਰੇਰਣਾਸਰੋਤ ਬਣ ਗਈ ਹੈ। ਪੜ੍ਹੋ ਪੂਰੀ ਖ਼ਬਰ।

author img

By ETV Bharat Punjabi Team

Published : Sep 10, 2024, 11:17 AM IST

Lieutenant Pallavi Rajput
ਕਿਸਾਨ ਦੀ ਧੀ ਬਣੀ ਫੌਜ 'ਚ ਲੈਫਟੀਨੈਂਟ (Etv Bharat (ਪੱਤਰਕਾਰ, ਪਠਾਨਕੋਟ))

ਪਠਾਨਕੋਟ : ਲੜਕੀਆਂ ਕਿਸੇ ਤੋਂ ਵੀ ਘੱਟ ਨਹੀਂ ਹਨ, ਉਨ੍ਹਾਂ ਨੂੰ ਥੋੜੀ ਜਿਹੀ ਹਿੰਮਤ ਦੀ ਲੋੜ ਹੈ ਜਿਸ ਨਾਲ ਉਹ ਅਸਮਾਨ ਦੀਆਂ ਬੁਲੰਦੀਆਂ ਵੀ ਛੂਹ ਲੈਂਦੀਆਂ ਹਨ। ਪਠਾਨਕੋਟ ਜ਼ਿਲ੍ਹੇ ਦੇ ਸਰਹੱਦੀ ਖੇਤਰ ਦੇ ਪਿੰਡ ਗੁਲਪੁਰ ਸਿੰਬਲੀ ਦੀ ਰਹਿਣ ਵਾਲੀ ਹੈ, ਪੱਲਵੀ ਨੇ ਵੀ ਕੁੱਝ ਅਜਿਹਾ ਹੀ ਕਰ ਕੇ ਵਿਖਾਇਆ ਹੈ। ਪੱਲਵੀ ਦੇ ਪਿਤਾ ਇੱਕ ਕਿਸਾਨ ਹਨ ਅਤੇ ਖੇਤੀ ਕਰਕੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ, ਪਰ ਹੁਣ ਉਸ ਦੀ ਧੀ ਨੇ ਫੌਜ ਵਿੱਚ ਲੈਫਟੀਨੈਂਟ ਬਣ ਕੇ ਆਪਣੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਹੈ।

ਹੋਰ ਕੁੜੀਆਂ ਲਈ ਬਣੀ ਪ੍ਰੇਰਣਾ

ਫੌਜ 'ਚ ਲੈਫਟੀਨੈਂਟ ਹੋ ਕੇ ਜ਼ਿਲਾ ਪਠਾਨਕੋਟ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੀ ਪੱਲਵੀ ਦੇ ਚਰਚੇ ਹੁਣ ਪੂਰੇ ਪਿੰਡ ਹੀ ਨਹੀਂ, ਸਗੋਂ ਜ਼ਿਲ੍ਹੇ ਭਰ ਵਿੱਚ ਹਨ। ਉਸ ਨੇ ਹੋਰਨਾਂ ਕੁੜੀਆਂ ਨੂੰ ਵੀ ਪ੍ਰੇਰਨਾ ਦਿੱਤੀ ਹੈ ਕਿ, ਤਾਂ ਜੋ ਉਹ ਵੀ ਪੜ੍ਹ ਕੇ ਕਿਸੇ ਚੰਗੇ ਅਹੁਦੇ 'ਤੇ ਪਹੁੰਚ ਸਕਣ। ਅੱਜ ਜਦੋਂ ਪੱਲਵੀ ਆਪਣੇ ਘਰ ਪਹੁੰਚੀ, ਤਾਂ ਉਸ ਦਾ ਸਵਾਗਤ ਕਰਨ ਲਈ ਹਰ ਕੋਈ ਅੱਗੇ ਰਿਹਾ। ਉਸ ਦੇ ਰਿਸ਼ਤੇਦਾਰ ਅਤੇ ਲੋਕ ਉਸ ਨੂੰ ਵਧਾਈ ਦੇਣ ਲਈ ਪਹੁੰਚਣੇ ਸ਼ੁਰੂ ਹੋ ਗਏ।

ਪੱਲਵੀ ਨੇ ਆਪਣੇ ਪਰਿਵਾਰ ਦੇ ਮਹੱਤਵਪੂਰਨ ਯੋਗਦਾਨ ਦਾ ਹਵਾਲਾ ਦਿੱਤਾ ਅਤੇ ਹੋਰ ਕੁੜੀਆਂ ਨੂੰ ਵੀ ਇਹ ਸੰਦੇਸ਼ ਦਿੱਤਾ ਉਨ੍ਹਾਂ ਨੂੰ ਹਮੇਸ਼ਾ ਅੱਗੇ ਵਧਣ ਅਤੇ ਵੱਡੇ ਬਣਨ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ, ਭਾਵੇਂ ਉਹ ਕਿਸੇ ਵੀ ਖੇਤਰ ਵਿੱਚ ਕਿਉਂ ਨਾ ਹੋਵੇ ਇੱਕ ਛੋਟੇ ਜਿਹੇ ਪਿੰਡ ਤੋਂ ਉੱਠ ਕੇ ਇੰਨਾ ਵੱਡਾ ਅਹੁਦਾ, ਜੋ ਹੋਰ ਕੁੜੀਆਂ ਲਈ ਵੀ ਪ੍ਰੇਰਨਾ ਸਰੋਤ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਦਿੱਤੀ ਵਧਾਈ

ਆਰਟਿਲਰੀ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਨਿਯੁਕਤ ਹੋਈ ਲੈਫਟੀਨੈਂਟ ਪੱਲਵੀ ਰਾਜਪੂਤ ਪਠਾਨਕੋਟ ਜ਼ਿਲ੍ਹੇ ਦੇ ਕਿਸਾਨ ਰਵਿੰਦਰ ਸਿੰਘ ਦੀ ਧੀ ਹੈ। ਲੈਫਟੀਨੈਂਟ ਪੱਲਵੀ ਰਾਜਪੂਤ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੱਲਵੀ ਦੀ ਸਫ਼ਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ (Mai Bhago Armed Forces Preparatory Institute) ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਸੇਵਾ ਨਿਭਾਉਣ ਦੀਆਂ ਚਾਹਵਾਨ ਸੂਬੇ ਦੀਆਂ ਧੀਆਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ।

ਇਸ ਦਿਸ਼ਾ ਵਿੱਚ ਕਦਮ ਉਠਾਉਂਦਿਆਂ ਪੰਜਾਬ ਸਰਕਾਰ ਨੇ ਮਾਈ ਭਾਗੋ ਏ.ਐਫ.ਪੀ.ਆਈ. ਵਿੱਚ ਮੌਜੂਦ ਗ੍ਰੈਜੂਏਟ ਵਿੰਗ ਤੋਂ ਇਲਾਵਾ ਜੁਲਾਈ 2023 ਵਿੱਚ ਕੁੜੀਆਂ ਲਈ ਇੱਕ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦੀ ਸਥਾਪਨਾ ਵੀ ਕੀਤੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.