ਗੁਰਦਾਸਪੁਰ: ਰਾਜਨੀਤਿਕ ਅਤੇ ਆਰਥਿਕ ਮੁੱਦਿਆਂ ਤੋਂ ਬਾਅਦ, ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਗਰਮੀ ਹੁਣ ਸਮਾਜਿਕ ਅਤੇ ਪਰਿਵਾਰਕ ਮੁੱਦਿਆਂ 'ਤੇ ਵੀ ਮਹਿਸੂਸ ਕੀਤੀ ਜਾ ਰਹੀ ਹੈ। ਭਾਰਤ ਵਿੱਚ ਰਹਿ ਰਹੀਆਂ ਪਾਕਿਸਤਾਨੀ ਕੁੜੀਆਂ ਅਤੇ ਹੋਰ ਪਰਿਵਾਰਕ ਮੈਂਬਰ ਵੀ ਇਸ ਦਾ ਨਤੀਜਾ ਭੁਗਤ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਠਿਆਲੀ ਵਿੱਚ ਦੇਖਣ ਨੂੰ ਮਿਲਿਆ, ਜਿੱਥੇ ਬਲਦੇਵ ਮਸੀਹ ਦੇ ਪੁੱਤਰ ਸੋਨੂੰ ਮਸੀਹ ਨੇ ਕਰੀਬ 1 ਸਾਲ ਪਹਿਲਾਂ 8 ਜੁਲਾਈ, 2024 ਨੂੰ ਪਾਕਿਸਤਾਨ ਦੇ ਜ਼ਿਲ੍ਹਾ ਗੁਜਰਾਂਵਾਲਾ ਵਿੱਚ ਰਹਿਣ ਵਾਲੀ ਆਪਣੇ ਹੀ ਧਰਮ ਦੀ ਕੁੜੀ ਸੈਮੂਅਲ ਮਸੀਹ ਦੀ ਧੀ ਮਾਰੀਆ ਨਾਲ ਪ੍ਰੇਮ ਵਿਆਹ ਕਰਵਾਇਆ ਸੀ। ਦੋਨਾਂ ਦੇਸ਼ਾਂ ਵਿਚਕਾਰ ਚੱਲ ਲਈ ਤਲਖੀ ਤੋਂ ਬਾਅਦ ਹੁਣ ਪਾਕਿਸਤਾਨੀ ਲੜਕੀ ਮਾਰੀਆ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤ ਛੱਡਣ ਦੇ ਲਈ ਕਹਿ ਦਿੱਤਾ ਹੈ ਕਿਹਾ ਕਿ 24 ਘੰਟਿਆਂ ਦੇ ਅੰਦਰ ਅੰਦਰ ਉਹ ਪਾਕਿਸਤਾਨ ਵਾਪਸ ਚਲੀ ਜਾਵੇ।
ਪਰਿਵਾਰਕ ਮੈਂਬਰ ਵੀ ਮਾਨਸਿਕ ਤਣਾਅ 'ਚ
ਨੌਜਵਾਨ ਅਤੇ ਉਸਦੀ ਪਤਨੀ ਪਾਕਿਸਤਾਨੀ ਲੜਕੀ ਮਾਰੀਆ ਬੀਬੀ ਨੇ ਆਪਣੇ ਮਾਪਿਆਂ ਦੀ ਮੌਜੂਦਗੀ ਵਿੱਚ ਦੱਸਿਆ ਕਿ "ਹੁਣ ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਤੁਰੰਤ ਭਾਰਤ ਛੱਡਣ ਦੇ ਹੁਕਮ ਮਿਲ ਗਏ ਹਨ। ਜਿਸ ਕਾਰਨ ਉਹ ਬਹੁਤ ਮੁਸੀਬਤ ਵਿੱਚ ਫਸ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹੀਆਂ ਵਿਆਹੀਆਂ ਕੁੜੀਆਂ ਨੂੰ ਇਸ ਹੁਕਮ ਤੋਂ ਛੋਟ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਕਾਰਨ ਪਰਿਵਾਰਕ ਮੈਂਬਰ ਵੀ ਕਾਫ਼ੀ ਮਾਨਸਿਕ ਤਣਾਅ ਵਿੱਚ ਹਨ। ਉਹ ਵਾਰ-ਵਾਰ ਕਸ਼ਮੀਰ ਵਿੱਚ ਅੱਤਵਾਦੀ ਹਮਲੇ ਕਰਨ ਵਾਲੇ ਲੋਕਾਂ ਨੂੰ ਕੋਸ ਰਿਹਾ ਹੈ। ਦੂਜੇ ਪਾਸੇ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਅਜਿਹੇ ਮਾਮਲਿਆਂ ਵਿੱਚ ਕੇਂਦਰ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਨਾ ਉਨ੍ਹਾਂ ਦਾ ਫਰਜ਼ ਹੈ। " ਏਰੀਆ ਡੀਐਸਪੀ ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰ ਦੇ ਹੁਕਮਾਂ ਅਨੁਸਾਰ, ਪਾਕਿਸਤਾਨੀ ਨਾਗਰਿਕਾਂ ਦੀ ਪਛਾਣ ਕਰਕੇ ਕਾਨੂੰਨ ਅਨੁਸਾਰ ਵਾਪਸ ਭੇਜਿਆ ਜਾ ਰਿਹਾ ਹੈ।
ਪਾਕਿਸਤਾਨੀ ਲੜਕੀ ਆਪਣੇ ਪਤੀ ਦੇ ਨਾਲ ਲਾਪਤਾ
ਦੱਸਿਆ ਇਹ ਜਾ ਰਿਹਾ ਹੈ ਕਿ ਇਹ ਪਾਕਿਸਤਾਨੀ ਲੜਕੀ ਮਾਰੀਆ ਪਿਛਲੇ ਦੋ ਦਿਨਾਂ ਤੋਂ ਆਪਣੇ ਪਤੀ ਦੇ ਨਾਲ ਲਾਪਤਾ ਹੋ ਚੁੱਕੀ ਹੈ । ਜਿਸ ਬਾਰੇ ਨਾ ਤਾਂ ਹੁਣ ਪਰਿਵਾਰਕ ਮੈਂਬਰਾਂ ਨੂੰ ਪਤਾ ਅਤੇ ਨਾ ਹੀ ਪੁਲਿਸ ਅਧਿਕਾਰੀਆਂ ਨੂੰ ਪਤਾ ਹੈ। ਪੁਲਿਸ ਇਹਨਾਂ ਦੋਨਾਂ ਨੂੰ ਲੱਭਣ ਦੇ ਲਈ ਯਤਨ ਕਰ ਰਹੀ ਹੈ। ਇਸ ਮਾਮਲੇ ਵਿੱਚ ਪੁਲਿਸ ਅਜੇ ਕੁਝ ਵੀ ਮੀਡੀਆ ਅੱਗੇ ਬੋਲਣ ਨੂੰ ਤਿਆਰ ਨਹੀਂ ਹੈ ਕਿਉਂਕਿ ਇਸ ਪਾਕਿਸਤਾਨੀ ਲੜਕੀ ਨੇ ਭਾਰਤ ਛੱਡ ਕੇ ਜਾਣ ਤੋਂ ਸਾਫ ਤੌਰ 'ਤੇ ਇਨਕਾਰ ਕੀਤਾ ਸੀ।
- ਪਹਿਲਗਾਮ ਹਮਲੇ 'ਤੇ ਰਾਕੇਸ਼ ਟਿਕੈਤ ਦਾ ਵਿਵਾਦਤ ਬਿਆਨ, ਕਿਹਾ- 'ਅੱਤਵਾਦੀ ਹਮਲੇ ਦਾ ਫਾਇਦਾ ਕਿਸ ਨੂੰ ਹੁੰਦਾ ਹੈ?'
- ਪੰਜਾਬ ਦੇ ਇਸ ਪਿੰਡ ਦੀ ਪੰਚਾਇਤ ਦੇ ਹਰ ਪਾਸੇ ਚਰਚੇ, ਸਰਕਾਰੀ ਸਹਾਇਤਾ ਤੋਂ ਬਿਨਾਂ ਪਿੰਡ ’ਚ ਚਲਾਈਆਂ ਲੋਕ ਭਲਾਈ ਸਕੀਮਾਂ, ਮਿਲਿਆ ਸਨਮਾਨ
- ਤਾਰੋਂ ਪਾਰ ਖੇਤੀ ਕਰਨ ਵਾਲਿਆਂ ਲਈ ਅਹਿਮ ਅਨਾਉਂਸਮੈਂਟ, ਭਾਰਤ-ਪਾਕਿਸਤਾਨ ਤਣਾਅ ਕਰਕੇ ਸੋਚੀਂ ਪਏ ਸਰਹੱਦੀ ਪਿੰਡਾਂ ਦੇ ਵਸਨੀਕ