ETV Bharat / state

ਅਨੰਤਵੀਰ ਸਿੰਘ ਬਾਦਲ ਨੇ ਬੁਢਲਾਡਾ ਹਲਕੇ ਵਿੱਚ ਆਪਣੀ ਮਾਂ ਹਰਸਿਮਰਤ ਕੌਰ ਬਾਦਲ ਲਈ ਮੰਗੀਆਂ ਵੋਟਾਂ - Harsimrat Badal son Anantveer

author img

By ETV Bharat Punjabi Team

Published : May 23, 2024, 7:26 PM IST

Harsimrat Badal's son Anantveer: ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਪੁੱਤਰ ਅਨੰਤਵੀਰ ਸਿੰਘ ਬਾਦਲ ਵੱਲੋਂ ਅੱਜ ਮਾਨਸਾ ਦੇ ਬੁਢਲਾਡਾ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ ਹੈ। ਉੱਥੇ ਉਨ੍ਹਾਂ ਨੇ ਬਠਿੰਡੇ ਹਲਕੇ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਵੋਟ ਪਾ ਕੇ ਉਨ੍ਹਾਂ ਦੀ ਮਾਤਾ ਹਰਸਿਮਰਤ ਕੌਰ ਬਾਦਲ ਨੂੰ ਜਿਤਾਉਣ ਦੀ ਅਪੀਲ ਕੀਤੀ ਗਈ। ਪੜ੍ਹੋ ਪੂਰੀ ਖਬਰ...

Harsimrat Badal's son Anantveer
ਹਰਸਿਮਰਤ ਕੌਰ ਬਾਦਲ ਲਈ ਮੰਗੀਆਂ ਵੋਟਾਂ (Etv Bharat Mansa)

ਹਰਸਿਮਰਤ ਕੌਰ ਬਾਦਲ ਲਈ ਮੰਗੀਆਂ ਵੋਟਾਂ (Etv Bharat Mansa)

ਮਾਨਸਾ: ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਪੁੱਤਰ ਅਨੰਤਵੀਰ ਸਿੰਘ ਬਾਦਲ ਵੱਲੋਂ ਅੱਜ ਬੁਢਲਾਡਾ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਆਪਣੀ ਮਾਤਾ ਹਰਸਿਮਰਤ ਕੌਰ ਬਾਦਲ ਨੂੰ ਵੋਟ ਪਾਉਣ ਦੀ ਵੀ ਅਪੀਲ ਕੀਤੀ ਅਤੇ ਕਿਹਾ ਜਿਸ ਤਰ੍ਹਾਂ ਪਹਿਲਾਂ ਉਨ੍ਹਾਂ ਨੇ ਲੋਕਾਂ ਦੀ ਸੇਵਾ ਕੀਤੀ ਉਸ ਤਰ੍ਹਾਂ ਇੱਕ ਵਾਰ ਫਿਰ ਉਨ੍ਹਾਂ ਨੂੰ ਮੌਕਾ ਦਿੱਤਾ ਜਾਵੇ ਤਾਂ ਕਿ ਪੰਜਾਬ ਦੇ ਲੋਕਾਂ ਦੀ ਆਵਾਜ਼ ਸੰਸਦ ਦੇ ਵਿੱਚ ਉਠਾਈ ਜਾਵੇ।

ਵੱਖ-ਵੱਖ ਪਿੰਡਾਂ ਦਾ ਦੌਰਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੇ ਪੁੱਤਰ ਅਨੰਤਵੀਰ ਸਿੰਘ ਬਾਦਲ ਵੱਲੋਂ ਅੱਜ ਆਪਣੀ ਮਾਤਾ ਦੇ ਲਈ ਵੋਟਾਂ ਲਈ ਬੁਢਲਾਡਾ ਹਲਕੇ ਦੇ ਵਿੱਚ ਅਪੀਲ ਕੀਤੀ ਗਈ। ਇਸ ਦੌਰਾਨ ਉਨ੍ਹਾਂ ਜਿੱਥੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਹੁਦੇਦਾਰਾਂ ਦੇ ਨਾਲ ਮੁਲਾਕਾਤ ਵੀ ਕੀਤੀ ਤੇ ਉਨ੍ਹਾਂ ਨੂੰ ਰਲ ਮਿਲ ਕੇ ਪਿੰਡਾਂ ਵਿੱਚ ਜਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਜਿੱਤ ਪ੍ਰਾਪਤ ਕਰਵਾਉਣ ਦੀ ਅਪੀਲ ਕੀਤੀ।

ਪੰਜਾਬ ਦੇ ਮੁੱਦਿਆਂ ਦੀ ਗੱਲ ਉਠਾਉਣ ਦਾ ਮੌਕਾ: ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮਾਤਾ ਹਰਸਿਮਰਤ ਕੌਰ ਬਾਦਲ ਵੱਲੋਂ ਪਹਿਲਾਂ ਵੀ ਸੰਸਦ ਦੇ ਵਿੱਚ ਪੰਜਾਬ ਦੇ ਲੋਕਾਂ ਲਈ ਆਵਾਜ਼ ਉਠਾਈ ਗਈ ਹੈ। ਉਨ੍ਹਾਂ ਦੱਸਿਆ ਕਿ ਬਠਿੰਡਾ ਦੇ ਵਿੱਚ ਅਹਿਮਦ ਹਸਪਤਾਲ, ਯੂਨੀਵਰਸਿਟੀਆਂ, ਰਿਫਾਇਨਰੀ ਤੋਂ ਇਲਾਵਾ ਹੋਰ ਵੀ ਇਲਾਕੇ ਦੇ ਵਿੱਚ ਵਿਕਾਸ ਦੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਫਿਰ ਉਨ੍ਹਾਂ ਨੂੰ ਸੰਸਦ ਦੇ ਵਿੱਚ ਪੰਜਾਬ ਦੇ ਮੁੱਦਿਆਂ ਦੀ ਗੱਲ ਉਠਾਉਣ ਦਾ ਮੌਕਾ ਦਿੱਤਾ ਜਾਵੇ। ਬਠਿੰਡੇ ਹਲਕੇ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਵੋਟ ਪਾ ਕੇ ਉਨ੍ਹਾਂ ਦੀ ਮਾਤਾ ਹਰਸਿਮਰਤ ਕੌਰ ਬਾਦਲ ਨੂੰ ਜਿਤਾਉਣ ਦੀ ਅਪੀਲ ਕੀਤੀ ਗਈ।

ETV Bharat Logo

Copyright © 2024 Ushodaya Enterprises Pvt. Ltd., All Rights Reserved.