ਚੰਡੀਗੜ੍ਹ: ਪੰਜਾਬ ਵਿੱਚ ਗਰਮੀ ਦਾ ਪ੍ਰਕੋਪ ਵੱਧ ਰਿਹਾ ਹੈ। ਕਹਿ ਸਕਦੇ ਹਾਂ ਕਿ ਜੂਨ ਮਹੀਨਾ ਆਪਣੇ ਰੰਗ ਵਿੱਚ ਆ ਚੁੱਕਾ ਹੈ, ਜੋ ਕਿ ਗਰਮੀ ਨਾਲ ਲੋਕਾਂ ਦਾ ਹਾਲ-ਬੇਹਾਲ ਕਰਨ ਲਈ ਤਿਆਰ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ 'ਚ 1.8 ਡਿਗਰੀ ਸੈਲਸੀਅਸ ਵਾਧਾ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਵਧੇਗੀ।
ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ, ਬੀਤੇ ਦਿਨ ਸ਼ੁੱਕਰਵਾਰ ਨੂੰ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 40.4 ਡਿਗਰੀ ਸੈਲਸੀਅਸ ਰਿਹਾ ਹੈ। ਇਸ ਤੋਂ ਇਲਾਵਾ, ਘੱਟ ਤੋਂ ਘੱਟ ਤਾਪਮਾਨ ਬੱਲ੍ਹੋਵਾਲ, ਨਵਾਂ ਸ਼ਹਿਰ ਵਿਖੇ 22.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
9-10 ਜੂਨ ਨੂੰ ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਵਲੋਂ 9 ਅਤੇ 10 ਜੂਨ ਨੂੰ ਪੰਜਾਬ ਦੇ ਕੁੱਝ ਜ਼ਿਲ੍ਹਿਆਂ ਵਿੱਚ ਹੀਟ ਵੇਵ ਅਲਰਟ ਜਾਰੀ ਕੀਤਾ ਹੈ।
- 9 ਜੂਨ ਨੂੰ ਹੀਟ ਵੇਵ ਅਲਰਟ: ਮੁਕਤਸਰ, ਬਠਿੰਡਾ ਅਤੇ ਮਾਨਸਾ।
- 10 ਜੂਨ ਨੂੰ ਹੀਟ ਵੇਵ ਅਲਰਟ: ਮੁਕਤਸਰ, ਬਠਿੰਡਾ,ਬਰਨਾਲਾ, ਫਰੀਦਕੋਟ. ਫਾਜ਼ਿਲਕਾ, ਸੰਗਰੂਰ ਅਤੇ ਮਾਨਸਾ।
- ਇਸ ਤੋਂ ਇਲਾਵਾ ਅੱਜ (7 ਜੂਨ) ਅਤੇ ਭਲਕੇ (8 ਜੂਨ) ਲਈ ਮੌਸਮ ਵਿਭਾਗ ਵਲੋਂ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ। ਸੂਬੇ ਭਰ ਵਿੱਚ ਮੌਸਮ ਸਾਫ਼ ਰਹੇਗਾ।

ਜਾਣੋ, ਮੁੱਖ ਸ਼ਹਿਰਾਂ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 30 ਡਿਗਰੀ ਚੱਲ ਰਿਹਾ ਹੈ।