ETV Bharat / state

ਬਰਨਾਲਾ ਵਿੱਚ ਭਾਜਪਾ ਆਗੂ ਅਰਵਿੰਦ ਖੰਨਾ ਦਾ ਕਿਸਾਨਾਂ ਵੱਲੋਂ ਭਾਰੀ ਵਿਰੋਧ, ਕਾਲੀਆਂ ਝੰਡੀਆਂ ਨਾਲ ਕੀਤਾ ਰੋਸ ਜ਼ਾਹਿਰ - Heavy opposition to BJP leader

author img

By ETV Bharat Punjabi Team

Published : May 25, 2024, 6:37 AM IST

ਪੂਰੇ ਪੰਜਾਬ ਦੀ ਤਰਜ ਉੱਤੇ ਬਰਨਾਲਾ ਵਿੱਚ ਵੀ ਭਾਰਤੀ ਜਨਤਾ ਪਾਰਟੀ ਦੇ ਉਮੀਦਾਵਰਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਚੋਣ ਪ੍ਰਚਾਰ ਕਰਨ ਪੁੱਜੇ ਲੋਕ ਸਭਾ ਹਲਕਾ ਸੰਗਰੂਰ ਤੋਂ ਭਾਜਪਾ ਉਮੀਦਵਾਰ ਅਰਵਿੰਦ ਖੰਨਾ ਨੂੰ ਵੀ ਵਿਰੋਧ ਕਰਨ ਦਾ ਸਾਹਮਣਾ ਕਰਨਾ ਪਿਆ।

FARMERS IN BARNALA
ਬਰਨਾਲਾ ਵਿੱਚ ਭਾਜਪਾ ਆਗੂ ਅਰਵਿੰਦ ਖੰਨਾ ਦਾ ਕਿਸਾਨਾਂ ਵੱਲੋਂ ਭਾਰੀ ਵਿਰੋਧ (ਬਰਨਾਲਾ ਰਿਪੋਟਰ)

ਕਾਲੀਆਂ ਝੰਡੀਆਂ ਨਾਲ ਕੀਤਾ ਰੋਸ ਜ਼ਾਹਿਰ (ਬਰਨਾਲਾ ਰਿਪੋਟਰ)

ਬਰਨਾਲਾ: ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਜਾਰੀ ਹੈ। ਇਸੇ ਤਹਿਤ ਅੱਜ ਬਰਨਾਲਾ ਵਿਖੇ ਚੋਣ ਪ੍ਰਚਾਰ ਕਰਨ ਪੁੱਜੇ ਲੋਕ ਸਭਾ ਹਲਕਾ ਸੰਗਰੂਰ ਤੋਂ ਭਾਜਪਾ ਉਮੀਦਵਾਰ ਅਰਵਿੰਦ ਖੰਨਾ ਨੂੰ ਵਿੋਧ ਦਾ ਸਾਹਮਣਾ ਕਰਨਾ ਪਿਆ। ਅਰਵਿੰਦ ਖੰਨਾ ਬਰਨਾਲਾ ਦੇ ਪਿੰਡ ਚੀਮਾ ਵਿਖੇ ਚੋਣ ਪ੍ਰਚਾਰ ਕਰਨ ਆਏ ਸਨ। ਜਿਸ ਦਾ ਪਤਾ ਲੱਗਦਿਆਂ ਹੀ ਚਾਰ ਕਿਸਾਨਾਂ ਜੱਥੇਬੰਦੀਆਂ ਵਲੋਂ ਉਹਨਾਂ ਦਾ ਕਾਲੀਆਂ ਝੰਡੀਆਂ ਦਿਖਾ ਕੇ ਅਤੇ ਭਾਜਪਾ ਵਿਰੁੱਧ ਨਾਅਰੇਬਾਜ਼ੀ ਕਰਕੇ ਵਿਰੋਧ ਕੀਤਾ ਗਿਆ।

ਮਿੰਟ ਵਿੱਚ ਹੀ ਸਮਾਗਮ ਖ਼ਤਮ: ਪਿੰਡ ਦੇ ਸ਼ਿਵ ਮੰਦਰ ਨੇੜੇ ਰੱਖੀ ਚੋਣ ਸਭਾ ਨੂੰ ਦੁਪਹਿਰ ਸਮੇਂ ਭਾਜਪਾ ਆਗੂ ਖੰਨ ਸੰਬੋਧਨ ਕਰਨ ਪੁੱਜੇ ਸਨ, ਜਿਹਨਾਂ ਦਾ ਬੀਕੇਯੂ ਡਕੌਂਦਾ(ਧਨੇਰ ਗਰੁੱਪ), ਬੀਕੇਯੂ ਕਾਦੀਆਂ, ਬੀਕੇਯੂ ਉਗਰਾਹਾਂ ਅਤੇ ਬੀਕੇਯੂ ਡਕੌਂਦਾ (ਬਰੁਜਗਿੱਲ ਗਰੁੱਪ) ਵਲੋਂ ਕਾਲੀਆਂ ਝੰਡੀਆਂ ਦਿਖਾ ਕੇ ਅਤੇ ਭਾਜਪਾ ਵਿਰੋਧੀ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਦੇ ਰੋਸ ਕਾਰਨ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਰਿਹਾ, ਜਿਹਨਾਂ ਨੇ ਕਿਸਾਨਾਂ ਨੂੰ ਭਾਜਪਾ ਦੇ ਪ੍ਰੋਗਰਾਮ ਤੋਂ ਦੂਰ ਹੀ ਰੋਕ ਲਿਆ। ਕਿਸਾਨਾਂ ਦੇ ਵਿਰੋਧ ਨੂੰ ਦੇਖਦੇ ਹੋਏ ਅਰਵਿੰਦ ਖੰਨਾ 15-20 ਮਿੰਟ ਵਿੱਚ ਹੀ ਸਮਾਗਮ ਖ਼ਤਮ ਕਰਕੇ ਚਲੇ ਗਏ।



732 ਕਿਸਾਨਾਂ ਦੀ ਕਾਤਲ ਭਾਜਪਾ: ਇਸ ਮੌਕੇ ਕਿਸਾਨ ਆਗੂ ਸੰਦੀਪ ਸਿੰਘ ਚੀਮਾ, ਜਗਤਾਰ ਸਿੰਘ, ਜਗਜੀਤ ਢਿੱਲੋਂ, ਭੋਲਾ ਸਿੰਘ, ਜਗਸੀਰ ਸਿੰਘ ਨੇ ਕਿਹਾ ਕਿ ਭਾਜਪਾ ਕਿਸਾਨ ਵਿਰੋਧੀ ਪਾਰਟੀ ਹੈ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉਪਰ ਇਹਨਾਂ ਦੇ ਉਮੀਦਵਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਅਰਵਿੰਦ ਖੰਨਾ ਤੋਂ 11 ਸਵਾਲਾਂ ਦੇ ਜਵਾਬ ਲੈਣਾ ਚਾਹੁੰਦੇ ਸਨ ਪਰ ਪੁਲਿਸ ਨੇ ਉਹਨਾਂ ਨੂੰ ਚੋਣ ਸਭਾ ਦੇ ਨੇੜੇ ਨਹੀਂ ਜਾਣ ਦਿੱਤਾ। ਕਿਸਾਨਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਕਾਰਪੋਰੇਟ ਪੱਖੀ, 732 ਕਿਸਾਨਾਂ ਦੀ ਕਾਤਲ ਅਤੇ ਲੋਕਾਂ ਦੀ ਵਿਰੋਧੀ ਪਾਰਟੀ ਹੈ, ਇਸ ਲਈ ਇਨ੍ਹਾਂ ਦਾ ਪਿੰਡਾਂ ਵਿੱਚ ਸਵਾਗਤ ਨਹੀਂ ਹੋ ਸਕਦਾ। ਉਹਨਾਂ ਕਿਹਾ ਕਿ ਭਾਜਪਾ ਨੇ ਸਾਡੇ ਕਿਸਾਨਾਂ ਨੂੰ ਦਿੱਲੀ ਨਹੀਂ ਜਾਣ ਦਿੱਤਾ ਅਤੇ ਕਿਸਾਨਾਂ ਦੇ ਰਾਹ ਤੱਕ ਬੰਦ ਕਰ ਦਿੱਤੇ। ਉੱਥੇ ਕਿਸਾਨ ਅੰਦੋਲਨ ਵੇਲੇ ਦਿੱਲੀ ਦੇ ਬਾਰਡਰਾਂ ਉੱਤੇ ਹੀ ਰੋਕ ਲਿਆ। ਇਸੇ ਤਰ੍ਹਾਂ ਹੁਣ ਭਾਜਪਾ ਵਾਲਿਆਂ ਨੂੰ ਪਿੰਡਾਂ ਵਿੱਚ ਨਹੀਂ ਵੜ੍ਹਨ ਦੇਣਗੇ। ਉਹਨਾਂ ਇਲਜ਼ਾਮ ਲਗਾਇਆ ਕਿ ਭਾਜਪਾ ਦੇ ਨਾਲ ਹੁਣ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਵੀ ਮਿਲੀ ਹੋਈ ਹੈ। ਜਿਸਦੇ ਇਸ਼ਾਰੇ ਉਪਰ ਭਾਜਪਾ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਪੁਲਿਸ ਧੱਕੇਸ਼ਾਹੀ ਨਹੀਂ ਰੋਕ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.