ETV Bharat / state

ਅੰਮ੍ਰਿਤਪਾਲ ਦੇ ਸਾਥੀ ਗੁਰਪ੍ਰੀਤ ਨੂੰ ਮਿਲਣ ਕਪੂਰਥਲਾ ਜੇਲ੍ਹ ਪਹੁੰਚੀ ਪਤਨੀ, ਜੇਲ੍ਹ ਪ੍ਰਸ਼ਾਸਨ ਨੇ ਨਹੀਂ ਕਰਨ ਦਿੱਤੀ ਮੁਲਾਕਾਤ, ਪਰਿਵਾਰ ਨੇ ਕੀਤਾ ਰੋਸ ਪ੍ਰਦਰਸ਼ਨ

author img

By ETV Bharat Punjabi Team

Published : Mar 21, 2024, 9:57 AM IST

His wife reached Kapurthala Jail to meet Amritpals partner Gurpreet
ਅੰਮ੍ਰਿਤਪਾਲ ਦੇ ਸਾਥੀ ਗੁਰਪ੍ਰੀਤ ਨੂੰ ਮਿਲਣ ਕਪੂਰਥਲਾ ਜੇਲ੍ਹ ਪਹੁੰਚੀ ਪਤਨੀ

Amritpal's Associate In Kapurthala Jail: ਨੈਸ਼ਨਲ ਸਿਕਿਓਰਿਟੀ ਐਕਟ ਤਹਿਤ ਜੇਲ੍ਹ ਅੰਦਰ ਬੰਦ ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਨੂੰ ਤਾਂ ਫਿਲਹਾਲ ਸ਼ਿਫਟ ਨਹੀਂ ਕੀਤਾ ਗਿਆ, ਪਰ ਉਸ ਦੇ ਸਾਥੀ ਗੁਰਪ੍ਰੀਤ ਨੂੰ ਜ਼ਰੂਰ ਕਪੂਰਥਲਾ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਹੈ। ਕਪੂਰਥਲਾ ਜੇਲ੍ਹ ਵਿੱਚ ਗੁਰਪ੍ਰੀਤ ਦੀ ਪਤਨੀ ਉਸ ਨੂੰ ਮਿਲਣ ਪਹੁੰਚੀ ਪਰ ਉਸ ਨੂੰ ਮੁਲਾਕਾਤ ਨਹੀਂ ਕਰਨ ਦਿੱਤੀ ਗਈ।

ਪਰਿਵਾਰ ਨੇ ਕੀਤਾ ਰੋਸ ਪ੍ਰਦਰਸ਼ਨ

ਕਪੂਰਥਲਾ: ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਵੱਖ-ਵੱਖ ਜੇਲ੍ਹਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ, ਜਿਸ ਦੇ ਚਲਦੇ ਉਸ ਦੇ ਇੱਕ ਸਮਰਥਕ ਗੁਰਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਜੇਲ੍ਹ ਤੋਂ ਕਪੂਰਥਲਾ ਜੇਲ੍ਹ ਭੇਜ ਦਿੱਤਾ ਗਿਆ ਹੈ। ਉਸ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਗੁਰਪ੍ਰੀਤ ਵੀ ਭੁੱਖ ਹੜਤਾਲ ਉੱਤੇ ਹੈ ਅਤੇ ਉਹ ਸ਼੍ਰੋਮਣੀ ਕਮੇਟੀ ਦੇ ਸੱਦੇ ’ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਰਦੇਸ਼ਾਂ ਮੁਤਾਬਿਕ ਕਪੂਰਥਲਾ ਜੇਲ੍ਹ ਵਿੱਚ ਗੁਰਪ੍ਰੀਤ ਸਿੰਘ ਨੂੰ ਮਿਲਣ ਅਤੇ ਉਸ ਦੀ ਭੁੱਖ ਹੜਤਾਲ ਤੋੜਨ ਆਏ ਸਨ ਪਰ ਜੇਲ੍ਹ ਵਿੱਚ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ ਗਿਆ।

ਮੁਲਾਕਾਤ ਲਈ ਨਹੀਂ ਦਿੱਤਾ ਗਿਆ ਸਮਾਂ: ਜੇਲ੍ਹ ਦੇ ਬਾਹਰ ਬੈਠੀ ਗੁਰਪ੍ਰੀਤ ਸਿੰਘ ਦੀ ਪਤਨੀ ਨੇ ਕਿਹਾ ਕਿ ਉਸ ਦਾ ਪਤੀ ਵੀ ਅੰਮ੍ਰਿਤਪਾਲ ਦੇ ਨਾਲ ਹੀ ਮੰਗਾਂ ਲਈ ਭੁੱਖ ਹੜਤਾਲ ਉੱਤੇ ਹੈ। ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਉਹ ਆਪਣੇ ਕੈਦੀ ਪਤੀ ਦੀ ਭੁੱਖ ਹੜਤਾਲ ਤੁੜਵਾਉਣ ਲਈ ਕਪੂਰਥਲਾ ਜੇਲ੍ਹ ਬਾਹਰ ਪਰਿਵਾਰ ਨਾਲ ਆਈ ਸੀ ਪਰ ਉਸ ਨੂੰ ਜੇਲ੍ਹ ਪ੍ਰਸ਼ਾਸਨ ਨੇ ਮੁਲਾਕਾਤ ਨਹੀਂ ਕਰਨ ਦਿੱਤੀ ਅਤੇ ਬੇਬੁਨਿਆਦ ਸਫਾਈਆਂ ਦੇਕੇ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਮੁਲਾਕਾਤ ਨਾ ਹੋਣ ਤੋਂ ਨਰਾਜ਼ ਪਰਿਵਾਰ ਨੇ ਜੇਲ੍ਹ ਦੇ ਬਾਹਰ ਹੀ ਰੋਸ ਪ੍ਰਦਰਸ਼ਨ ਕਰਨਾ ਵੀ ਸ਼ੁਰੂ ਕਰ ਦਿੱਤਾ।

ਜੇਲ੍ਹ ਪ੍ਰਸ਼ਾਸਨ ਨੇ ਵੀ ਰੱਖਿਆ ਆਪਣਾ ਪੱਖ: ਮੁਲਾਕਾਤ ਨਾ ਹੋਣ ਤੋਂ ਬਾਅਦ ਜਿੱਥੇ ਗੁਰਪ੍ਰੀਤ ਦੇ ਪਰਿਵਾਰਕ ਮੈਂਬਰ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ ਉੱਥੇ ਹੀ ਦੂਜੇ ਪਾਸੇ ਜੇਲ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜੇਲ੍ਹ ਵਿੱਚ ਬੰਦ ਕੋਈ ਵੀ ਕੈਦੀ ਜਾਂ ਹਵਾਲਾਤੀ ਕਿਸੇ ਵੀ ਤਰ੍ਹਾਂ ਦੀ ਭੁੱਖ ਹੜਤਾਲ ਉੱਤੇ ਨਹੀਂ ਹੈ। ਜੇਲ੍ਹ ਪ੍ਰਸ਼ਾਸਨ ਨੇ ਇਹ ਵੀ ਸਫਾਈ ਦਿੱਤੀ ਕਿ ਗੁਰਪ੍ਰੀਤ ਦੇ ਪਰਿਵਾਰਕ ਮੈਂਬਰਾਂ ਨਿਰਧਾਰਤ ਸਮੇਂ ਤੋਂ ਬਾਅਦ ਜੇਲ੍ਹ ਵਿੱਚ ਆਏ ਸਨ, ਜਿਸ ਕਾਰਨ ਉਨ੍ਹਾਂ ਦੀ ਮੁਲਾਕਾਤ ਨਹੀਂ ਹੋ ਸਕੀ, ਜੇਲ੍ਹ ਦੇ ਨਿਯਮਾਂ ਅਨੁਸਾਰ ਉਨ੍ਹਾਂ ਦੀ ਮੁਲਾਕਾਤ ਦਾ ਪ੍ਰਬੰਧ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.