ETV Bharat / state

ਮਾਝੇ ਦੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਸੀਐਮ ਨੇ ਦਿੱਤਾ ਤੋਹਫਾ, 135 ਕਰੋੜ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ - MILKFED PROJECT

ਮੁੱਖ ਮੰਤਰੀ ਨੇ 135 ਕਰੋੜ ਦੇ ਮਿਲਕਫੈੱਡ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ।

NEW PROJECT OF MILKFED
ਮਾਝੇ ਦੇ ਕਿਸਾਨਾਂ ਤੇ ਨੌਜਵਾਨਾਂ ਨੂੰ ਸੀਐਮ ਨੇ ਦਿੱਤਾ ਤੋਹਫਾ (ETV Bharat)
author img

By ETV Bharat Punjabi Team

Published : April 10, 2025 at 11:50 AM IST

4 Min Read

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਥਾਨਕ ਮਿਲਕ ਪਲਾਂਟ ਦਾ ਵਿਸਥਾਰ ਕਰਨ ਲਈ 135 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰਾਜੈਕਟ ਨਾਲ ਲੱਸੀ, ਦਹੀਂ ਅਤੇ ਵੱਖ-ਵੱਖ ਸੁਆਦ ਵਾਲੇ ਦੁੱਧ ਸਮੇਤ ਹੋਰ ਉਤਪਾਦ ਤਿਆਰ ਕਰਨ ਦੀ ਸਮਰੱਥਾ ਵਿੱਚ ਇਜ਼ਾਫਾ ਹੋਵੇਗਾ। ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸਮਾਗਮ ਕਦੇ ਵੀ ਪਿਛਲੀਆਂ ਸਰਕਾਰਾਂ ਦੌਰਾਨ ਨਹੀਂ ਦੇਖੇ ਗਏ ਕਿਉਂਕਿ ਉਸ ਮੌਕੇ ਦੇ ਸੱਤਾਧਾਰੀ ਆਮ ਲੋਕਾਂ ਦੀ ਬਜਾਏ ਸਿਰਫ ਆਪਣੇ ਪਰਿਵਾਰਾਂ ਦੀ ਹੀ ਪ੍ਰਵਾਹ ਕਰਦੇ ਸਨ। ਉਨ੍ਹਾਂ ਕਿਹਾ ਕਿ ਹੁਣ ਆਏ ਦਿਨ ਅਜਿਹੇ ਸਮਾਗਮ ਹੁੰਦੇ ਹਨ ਕਿਉਂਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬੇ ਦੇ ਹਰੇਕ ਖੇਤਰ ਵਿੱਚ ਤਰੱਕੀ ਅਤੇ ਵਿਕਾਸ ਦੀ ਝਲਕ ਦੇਖੀ ਜਾ ਸਕਦੀ ਹੈ, ਇਸ ਮਕਸਦ ਲਈ ਸੂਬਾ ਸਰਕਾਰ ਪੂਰੀ ਵਾਹ ਲਾ ਰਹੀ ਹੈ।

ਮਾਝੇ ਦੇ ਕਿਸਾਨਾਂ ਤੇ ਨੌਜਵਾਨਾਂ ਨੂੰ ਸੀਐਮ ਨੇ ਦਿੱਤਾ ਤੋਹਫਾ (ETV Bharat)

‘ਚਿੱਟੀ ਕ੍ਰਾਂਤੀ’ ਦੀ ਅਗਵਾਈ

ਮੁੱਖ ਮੰਤਰੀ ਨੇ ਕਿਹਾ ਕਿ ਵੇਰਕਾ ਵੱਲੋਂ ਹੁਣ ਈ-ਕਾਮਰਸ ਪਲੇਟਫਾਰਮ ਜ਼ਰੀਏ ਵੀ ਆਪਣੇ ਉਤਪਾਦ ਵੇਚਣ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਕਿ ਦੁਨੀਆਂ ਭਰ ਵਿੱਚ ਬੈਠੇ ਲੋਕ ਆਨਲਾਈਨ ਖਰੀਦਦਾਰੀ ਰਾਹੀਂ ਮਿਆਰੀ ਉਤਪਾਦਾਂ ਦਾ ਸੁਆਦ ਲੈ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਉੱਘੇ ਖਿਡਾਰੀਆਂ ਨੂੰ ਵੇਰਕਾ ਦੇ ਬ੍ਰਾਂਡ ਅੰਬੈਸਡਰ ਵਜੋਂ ਨਾਲ ਜੋੜੇਗੀ ਤਾਂ ਜੋ ਦੁਨੀਆਂ ਭਰ ਵਿੱਚ ਵੇਰਕਾ ਦੇ ਉਤਪਾਦ ਪਹੁੰਚਾਏ ਜਾ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਵਧੀਆ ਦੁੱਧ, ਦਹੀਂ, ਲੱਸੀ ਅਤੇ ਹੋਰ ਉਤਪਾਦ ਪੈਦਾ ਕਰਕੇ ਦੇਸ਼ ਵਿੱਚ ‘ਚਿੱਟੀ ਕ੍ਰਾਂਤੀ’ ਦੀ ਅਗਵਾਈ ਕੀਤੀ ਹੈ ਅਤੇ ਸਹੀ ਮਾਅਨਿਆਂ ਵਿੱਚ ਸੂਬੇ ਦਾ ਇਹੀ ਵਿਕਾਸ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਨਾ ਸਿਰਫ਼ ਮਿਲਕਫੈੱਡ ਦੀ ਉਤਪਾਦਨ ਸਮਰੱਥਾ ਨੂੰ ਵਧਾਏਗਾ ਸਗੋਂ ਖੇਤਰ ਵਿੱਚ ਡੇਅਰੀ ਉਦਯੋਗ ਦੇ ਵਿਕਾਸ ਵਿੱਚ ਵੀ ਯੋਗਦਾਨ ਪਾਵੇਗਾ, ਮਿਲਕ ਯੂਨੀਅਨ ਅੰਮ੍ਰਿਤਸਰ ਨਾਲ ਜੁੜੇ ਡੇਅਰੀ ਕਿਸਾਨਾਂ ਨੂੰ ਲਾਹੇਵੰਦ ਕੀਮਤਾਂ ਪ੍ਰਦਾਨ ਕਰੇਗਾ। ਸੂਬਾ ਸਰਕਾਰ ਨੇ ਮੁਲਾਜ਼ਮਾਂ ਲਈ ਨਵੇਂ ਸੇਵਾ ਨਿਯਮਾਂ ਦਾ ਖਰੜਾ ਤਿਆਰ ਕੀਤਾ ਹੈ, ਜੋ ਕਿ ਮਿਲਕਫੈੱਡ ਮੁਲਾਜ਼ਮਾਂ ਲਈ ਮੀਲ ਪੱਥਰ ਸਾਬਤ ਹੋਵੇਗਾ। ਇਨ੍ਹਾਂ ਨਿਯਮਾਂ ਨਾਲ ਰੈਗੂਲਰ ਮੁਲਾਜ਼ਮਾਂ ਨੂੰ ਸਰਕਾਰੀ ਕਰਮਚਾਰੀਆਂ ਦੇ ਬਰਾਬਰ ਤਨਖਾਹ ਮਿਲਿਆ ਕਰੇਗੀ। ਇਸ ਤੋਂ ਇਲਾਵਾ ਚੰਗੀ ਕਾਰਗੁਜ਼ਾਰੀ ਲਈ ਮੁਲਾਜ਼ਮਾਂ ਨੂੰ ਉਤਸ਼ਾਹਤ ਕਰਨ ਲਈ ਕਾਰਗੁਜ਼ਾਰੀ ਅਧਾਰਿਤ ਰਿਆਇਤਾਂ ਵੀ ਮਿਲਣਗੀਆਂ।

ਡੇਅਰੀ ਉਤਪਾਦਾਂ ਦੀ ਪ੍ਰਭਾਵਸ਼ਾਲੀ

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ 1200 ਕਰਮਚਾਰੀਆਂ ਦੀ ਨਵੀਂ ਭਰਤੀ ਲਈ ਵੀ ਰਾਹ ਖੁੱਲ੍ਹੇਗਾ। ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਮਿਲਕਫੈੱਡ ਰਬੜੀ ਅਤੇ ਕਾਜੂ ਬਦਾਮ ਦੁੱਧ ਸਮੇਤ ਨਵੇਂ ਉਤਪਾਦ ਲਾਂਚ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੇਂ ਉਤਪਾਦ ਵੱਖ-ਵੱਖ ਖਪਤਕਾਰਾਂ ਦੀਆਂ ਤਰਜੀਹਾਂ ਨੂੰ ਪੂਰਾ ਕਰਨਗੇ, ਜਿਸ ਨਾਲ ਮਿਲਕਫੈੱਡ ਮੋਹਰੀ ਡੇਅਰੀ ਬ੍ਰਾਂਡ ਵਜੋਂ ਹੋਰ ਮਜ਼ਬੂਤੀ ਨਾਲ ਉੱਭਰੇਗਾ। ਮਿਲਕਫੈੱਡ ਦਾ ਨਵਾਂ ਮੈਸਕਟ- 'ਵੀਰਾ' ਵੀ ਲਾਂਚ ਕੀਤਾ ਗਿਆ ਹੈ ਜੋ ਬ੍ਰਾਂਡ ਅੰਬੈਸਡਰ ਵਜੋਂ ਵਿਚਰੇਗਾ ਅਤੇ ਇਸ ਨਾਲ ਵੇਰਕਾ ਦੀ ਆਪਣੇ ਗਾਹਕਾਂ ਨਾਲ ਸਾਂਝ ਹੋਰ ਗੂੜੀ ਹੋਵੇਗੀ। ਮਿਲਕਫੈੱਡ ਦੀ ਸਥਾਪਨਾ 1973 ਵਿੱਚ ਪੰਜਾਬ ਵਿੱਚ ਡੇਅਰੀ ਫਾਰਮਿੰਗ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਗਈ ਸੀ ਅਤੇ ਇਸ ਦਾ ਮੁੱਖ ਉਦੇਸ਼ ਦੁੱਧ ਉਤਪਾਦਕਾਂ ਨੂੰ ਲਾਹੇਵੰਦ ਕੀਮਤਾਂ ਪ੍ਰਦਾਨ ਕਰਨਾ, ਦੁੱਧ ਦੀ ਖਰੀਦ ਨੂੰ ਵਧਾਉਣ ਲਈ ਤਕਨੀਕੀ ਸਹਾਇਤਾ ਦੇਣਾ ਅਤੇ ਡੇਅਰੀ ਉਤਪਾਦਾਂ ਦੀ ਪ੍ਰਭਾਵਸ਼ਾਲੀ ਮਾਰਕੀਟਿੰਗ ਨੂੰ ਯਕੀਨੀ ਬਣਾਉਣਾ ਸੀ। ਇਸ ਸਮੇਂ ‘ਮਿਲਕਫੈੱਡ ਪੰਜਾਬ’, ਭਾਰਤ ਦਾ ਸੱਤਵਾਂ ਸਭ ਤੋਂ ਵੱਡਾ ਦੁੱਧ ਸਹਿਕਾਰੀ ਅਦਾਰਾ ਹੈ ਜਿਸ ਦਾ ਸਾਲਾਨਾ ਕਾਰੋਬਾਰ 6000 ਕਰੋੜ ਰੁਪਏ ਤੋਂ ਵੱਧ ਹੈ।

ਡੇਅਰੀ ਕਿਸਾਨਾਂ ਦੀ ਮਦਦ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਡੇਅਰੀ ਕਿਸਾਨਾਂ ਦੀ ਮਦਦ ਲਈ ਵੱਧ ਖ਼ਰੀਦ ਕੀਮਤਾਂ ਦੇਣ ਵਾਸਤੇ ਬਜਟ ਸਹਾਇਤਾ ਵਜੋਂ 100 ਕਰੋੜ ਰੁਪਏ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮਿਲਕਫੈੱਡ ਦੀ ਮੁੱਖ ਤਾਕਤ ਵਧੀਆ ਗੁਣਵੱਤਾ ਵਾਲੇ ਦੁੱਧ ਦੀ ਖਰੀਦ ਅਤੇ ਉੱਚ ਗੁਣਵੱਤਾ ਵਾਲੇ ਦੁੱਧ ਉਤਪਾਦਾਂ ਦੇ ਉਤਪਾਦਨ ਵਿੱਚ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਣਵੱਤਾ ਵਾਲੇ ਉਤਪਾਦਾਂ ਨੂੰ ਯਕੀਨੀ ਬਣਾਉਣ ਲਈ ਮਿਲਕਫੈੱਡ ਅਤਿ-ਆਧੁਨਿਕ ਦੁੱਧ ਪਲਾਂਟ ਅਤੇ ਦੁੱਧ ਜਾਂਚ ਉਪਕਰਣ ਲਗਾਉਣ 'ਤੇ ਭਾਰੀ ਨਿਵੇਸ਼ ਕਰ ਰਿਹਾ ਹੈ ਤਾਂ ਜੋ ਪੂਰੀ ਲੜੀ ਵਿੱਚ ਦੁੱਧ ਦੀ ਹਰ ਬੂੰਦ ਦੀ ਗੁਣਵੱਤਾ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਸਕੇ ਅਤੇ ਖਪਤਕਾਰਾਂ ਨੂੰ ਸੁਰੱਖਿਅਤ ਉਤਪਾਦ ਪਹੁੰਚਾਏ ਜਾ ਸਕਣ।

ਬਜ਼ਾਰਾਂ ਵਿੱਚ ਤਾਜ਼ਾ ਦੁੱਧ ਅਤੇ ਹੋਰ ਉਤਪਾਦ ਲਾਂਚ ਕੀਤੇ

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਵੇਰਕਾ ਨੂੰ ਵੱਧ ਤੋਂ ਵੱਧ ਦੁੱਧ ਮੁਹੱਈਆ ਕਰਵਾਉਣ ਲਈ ਕਿਹਾ ਤਾਂ ਜੋ ਇਹ ਸੰਸਥਾ ਦੁੱਧ ਉਤਪਾਦਕਾਂ ਨੂੰ ਲਾਹੇਵੰਦ ਦਰਾਂ ਦੀ ਪੇਸ਼ਕਸ਼ ਕਰਨ ਦੇ ਨਾਲ-ਨਾਲ ਆਪਣਾ ਕਾਰੋਬਾਰ ਵਧਾਉਣ ਦੇ ਯੋਗ ਹੋ ਸਕੇ। ਮਿਲਕਫੈੱਡ ਸਮੇਂ-ਸਮੇਂ 'ਤੇ ਨਵੇਂ ਦੁੱਧ ਉਤਪਾਦ ਲਾਂਚ ਕਰ ਰਿਹਾ ਹੈ, ਜਿਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਮਿਲਕਫੈੱਡ ਭਾਰਤ ਵਿੱਚ ਆਪਣੀ ਪਹੁੰਚ ਵਧਾਉਣ ਦੀ ਪ੍ਰਕਿਰਿਆ ਵਿੱਚ ਹੈ ਅਤੇ ਦਿੱਲੀ ਅਤੇ ਐਨ.ਸੀ.ਆਰ. ਬਜ਼ਾਰਾਂ ਵਿੱਚ ਤਾਜ਼ਾ ਦੁੱਧ ਅਤੇ ਹੋਰ ਉਤਪਾਦ ਲਾਂਚ ਕੀਤੇ ਹਨ। ਸਾਡੀ ਸਰਕਾਰ ਮਿਲਕਫੈੱਡ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ, ਜੋ ਆਪਣੇ ਬ੍ਰਾਂਡ ਨਾਮ ਵੇਰਕਾ ਦੇ ਮਾਰਕੇ ਹੇਠ ਦੁੱਧ, ਮੱਖਣ, ਘਿਓ ਅਤੇ ਹੋਰ ਡੇਅਰੀ ਉਤਪਾਦਾਂ ਸਮੇਤ ਕਈ ਉਤਪਾਦ ਬਣਾਉਂਦੀ ਹੈ। ਇਹ ਉਤਪਾਦ ਆਪਣੀ ਚੰਗੀ ਗੁਣਵੱਤਾ ਅਤੇ ਬਿਹਤਰੀਨ ਸੁਆਦ ਕਾਰਨ ਪੂਰੀ ਦੁਨੀਆਂ ਵਿੱਚ ਮਸ਼ਹੂਰ ਹਨ।

ਵਿਰੋਧੀ ਧਿਰਾਂ 'ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਸੱਤਾ ਲਈ ਆਪਸ ਵਿੱਚ ਲੜ ਰਹੇ ਹਨ, ਜਦੋਂ ਕਿ ਆਮ ਲੋਕਾਂ ਦੀ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ। ਵਿਰੋਧੀ ਧਿਰ ਆਪਸ ਵਿੱਚ ਵੰਡੀ ਹੋਈ ਹੈ, ਜਿੱਥੇ ਆਗੂ ਸੱਤਾ ਦੀ ਖ਼ਾਤਰ ਇੱਕ ਦੂਜੇ ਦੀਆਂ ਲੱਤਾਂ ਖਿੱਚ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਹਮੇਸ਼ਾ ਸੱਤਾ ਲਈ ਲੜਦੇ ਰਹਿਣ ਵਾਲੇ ਮੌਕਾਪ੍ਰਸਤ ਅਤੇ ਲਾਲਚੀ ਆਗੂਆਂ ਤੋਂ ਸੂਬੇ ਲਈ ਕੁਝ ਵੀ ਵਧੀਆ ਦੀ ਉਮੀਦ ਨਹੀਂ ਰੱਖੀ ਜਾ ਸਕਦੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.