ETV Bharat / state

ਨਸ਼ੇੜੀ ਨੇ ਸਕੇ ਭਰਾ ਦਾ ਕੀਤਾ ਕਤਲ, ਮੁਲਜ਼ਮ ਭਰਾ ਹੋਇਆ ਫਰਾਰ, ਪੁਲਿਸ ਕਰ ਰਹੀ ਭਾਲ - drug addict killed his brother

author img

By ETV Bharat Punjabi Team

Published : Apr 6, 2024, 1:45 PM IST

In Barnala, a drug addict killed his brother with a screwdriver
ਨਸ਼ੇੜੀ ਨੇ ਸਕੇ ਭਰਾ ਦਾ ਕੀਤਾ ਕਤਲ

ਬਰਨਾਲਾ ਵਿੱਚ ਨਸ਼ੇੜੀ ਨੇ ਆਪਣੇ ਸਕੇ ਭਰਾ ਦਾ ਪੇਚਕਸ ਮਾਰ ਕੇ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਵੱਲੋਂ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

ਮੁਲਜ਼ਮ ਭਰਾ ਹੋਇਆ ਫਰਾਰ, ਪੁਲਿਸ ਕਰ ਰਹੀ ਭਾਲ

ਬਰਨਾਲਾ: ਜ਼ਿਲ੍ਹਾ ਬਰਨਾਲਾ ਵਿਖੇ ਰਿਸ਼ਤੇ ਤਾਰ-ਤਾਰ ਹੋਣ ਦਾ ਮੁੜ ਮਾਮਲਾ ਸਾਹਮਣੇ ਆਇਆ ਹੈ। ਇੱਕ ਨਸ਼ੇੜੀ ਭਰਾ ਨੇ ਆਪਣੇ ਸਕੇ ਭਰਾ ਦਾ ਕਤਲ ਕਰ ਦਿੱਤਾ ਗਿਆ। ਇਹ ਘਟਨਾ ਬਰਨਾਲਾ ਦੇ ਸੰਧੂ ਕਲਾਂ ਵਿਖੇ ਵਾਪਰੀ ਹੈ। ਦੋਵੇਂ ਸਕੇ ਭਰਾ ਇੱਕੋ ਘਰ ਵਿੱਚ ਰਹਿੰਦੇ ਸਨ। ਜਿੱਥੇ ਦੋਸ਼ੀ ਦਾ ਆਪਣੇ ਭਰਾ ਅਤੇ ਪਰਿਵਾਰ ਨਾਲ ਅਕਸਰ ਝਗੜਾ ਚੱਲਦਾ ਰਹਿੰਦਾ ਸੀ। ਦੋਸ਼ੀ ਵਿਅਕਤੀ ਨੇ ਘਰ ਵਿੱਚ ਹੀ ਬੀਤੀ ਰਾਤ ਪੇਚਕਸ ਮਾਰ ਕੇ ਆਪਣੇ ਭਰਾ ਦਾ ਕਤਲ ਕਰ ਦਿੱਤਾ, ਜਿਸ ਦੀ ਮੌਕੇ ਉਪਰ ਹੀ ਮੌਤ ਹੋ ਗਈ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਅਤੇ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਉਥੇ ਥਾਣਾ ਭਦੌੜ ਦੀ ਪੁਲਿਸ ਪਾਰਟੀ ਜਾਂਚ ਵਿੱਚ ਜੁਟ ਗਈ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।


ਸਖਤ ਕਾਨੂੰਨੀ ਸਜ਼ਾ ਦਿੱਤੀ ਜਾਵੇ: ਇਸ ਮੌਕੇ ਮ੍ਰਿਤਕ ਦੀ ਪਤਨੀ ਜਸਬੀਰ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਸ ਦਾ ਦਿਓਰ ਪੂਰਨ ਸਿੰਘ ਦਾ ਵਿਆਹ ਵੀ ਨਹੀਂ ਹੋਇਆ ਸੀ ਅਤੇ ਉਹਨਾਂ ਦੇ ਘਰ ਵਿੱਚ ਹੀ ਰਹਿੰਦਾ ਸੀ। ਜੋ ਪਿਛਲੇ ਲੰਬੇ ਸਮੇਂ ਤੋਂ ਸ਼ਰਾਬ ਦੇ ਨਸ਼ੇ ਕਰਨ ਦਾ ਆਦੀ ਸੀ ਅਤੇ ਅਕਸਰ ਸ਼ਰਾਬ ਪੀ ਕੇ ਘਰ ਵਿੱਚ ਹਰ ਇੱਕ ਗੱਲ ਨੂੰ ਲੈ ਕੇ ਲੜਾਈ ਝਗੜਾ ਕਰਦਾ ਰਹਿੰਦਾ ਸੀ। ਪਿਛਲੀ ਲੰਘੀ ਰਾਤ ਨੂੰ ਵੀ ਪੂਰਨ ਸਿੰਘ ਨੇ ਨਸ਼ੇ ਦੀ ਹਾਲਤ ਵਿੱਚ ਉਸਦੇ ਪਤੀ ਬਲਵੀਰ ਸਿੰਘ ਨਾਲ ਪਸ਼ੂਆਂ ਨੂੰ ਲੈ ਕੇ ਵਿਵਾਦ ਸ਼ੁਰੂ ਕਰ ਦਿੱਤਾ ਅਤੇ ਉਸ ਦੇ ਪੇਚਕਾਸ ਨੁਮਾ ਤੇਜ ਹਥਿਆਰ ਨਾਲ ਹਮਲਾ ਕਰ ਦਿੱਤਾ। ਜਿਸ ਨਾਲ ਉਸਦੇ ਪਤੀ ਦੀ ਮੌਤ ਹੋ ਗਈ। ਪੀੜਤ ਜਸਬੀਰ ਕੌਰ ਨੇ ਪੁਲਿਸ ਪ੍ਰਸ਼ਾਸਨ ਮੰਗ ਕਰਦੇ ਕਿਹਾ ਕਿ ਉਹਦੇ ਪਤੀ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਪੂਰਨ ਸਿੰਘ ਨੂੰ ਸਖਤ ਕਾਨੂੰਨੀ ਸਜ਼ਾ ਦਿੱਤੀ ਜਾਵੇ।




ਪੁਲਿਸ ਜਾਂਚ ਕਰ ਰਹੀ: ਇਸ ਮਾਮਲੇ ਸੰਬੰਧੀ ਪੁਲਿਸ ਥਾਣਾ ਭਦੌੜ ਦੇ ਐਸਐਚਓ ਐਸ.ਐਸ ਔਲਖ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਪੁਲਿਸ ਵੱਲੋਂ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਦੇ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਰੱਖਿਆ ਗਿਆ ਹੈ। ਉਹਨਾਂ ਕਿਹਾ ਕਿ ਮੁਲਜ਼ਮ ਦਾ ਨਸ਼ਾ ਵਗੈਰਾ ਕੀਤਾ ਹੋਇਆ ਸੀ, ਇਸਦੀ ਵੀ ਪੁਲਿਸ ਜਾਂਚ ਕਰ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.