ਬਠਿੰਡਾ: ਤਲਵੰਡੀ ਸਾਬੋ ਵਿੱਚ ਦੋਹਰੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਦੇਰ ਰਾਤ ਅੱਧੀ ਦਰਜਨ ਦੇ ਕਰੀਬ ਨਸ਼ੇ 'ਚ ਧੁੱਤ ਬਦਮਾਸ਼ਾਂ ਨੇ ਪੁੱਤਰ ਨੂੰ ਤੇਜ਼ਧਾਰ ਹਥਿਆਰਾਂ ਨਾਲ ਗੇਟ 'ਤੇ ਬੁਲਾ ਕੇ ਉਸ ਦੀ ਕੁੱਟਮਾਰ ਕਰ ਦਿੱਤੀ। ਉਸ ਨੂੰ ਬਚਾਉਣ ਆਏ ਪਿਤਾ ਦਾ ਵੀ ਕਤਲ ਕਰ ਦਿੱਤਾ ਗਿਆ। ਇੰਨਾ ਹੀ ਨਹੀਂ ਘਰ 'ਚ ਮੌਜੂਦ ਮਾਂ 'ਤੇ ਵੀ ਹਮਲਾ ਕਰਕੇ ਜ਼ਖਮੀ ਕਰ ਦਿੱਤਾ। ਇਹ ਸਾਰਾ ਝਗੜਾ ਇੱਕ ਘਰੇਲੂ ਕੁੱਤੇ ਨੂੰ ਲੈ ਕੇ ਹੋਇਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਤੇਜ਼ਧਾਰ ਹਥਿਆਰਾਂ ਨਾਲ ਕੀਤਾ ਸੀ ਹਮਲਾ
ਮ੍ਰਿਤਕ ਪਿਓ-ਪੁੱਤ ਦੀ ਪਛਾਣ ਮੰਦਰ ਸਿੰਘ (55) ਅਤੇ ਅਮਰੀਕ ਸਿੰਘ (32) ਵਾਸੀ ਜੀਵਨ ਸਿੰਘ ਪਿੰਡ ਤਲਵੰਡੀ ਸਾਬੋ ਵਜੋਂ ਹੋਈ ਹੈ। ਘਟਨਾ ਰਾਤ 9.30 ਵਜੇ ਦੀ ਹੈ। ਪਿੰਡ ਦੇ ਦੋ ਨਸ਼ੇੜੀ ਨੌਜਵਾਨ ਮੰਦਰ ਸਿੰਘ ਦੇ ਘਰ ਦੇ ਬਾਹਰ ਪੁੱਜੇ ਅਤੇ ਉਸ ਦੇ ਲੜਕੇ ਅਮਰੀਕ ਸਿੰਘ ਨੂੰ ਬਾਹਰ ਆਉਣ ਲਈ ਕਿਹਾ। ਦੋਵਾਂ ਮੁਲਜ਼ਮਾਂ ਦੇ ਨਾਲ ਚਾਰ ਹੋਰ ਵੀ ਉਡੀਕ ਵਿੱਚ ਖੜੇ ਸਨ।
ਪੁੱਤ ਨੂੰ ਬਚਾਉਣ ਆਏ ਪਿਓ ਨੂੰ ਵੀ ਵੱਢ ਕੇ ਸੁੱਟਿਆ
ਜਦੋਂ ਤਿੰਨਾਂ ਵਿਚਾਲੇ ਬਹਿਸ ਹੋ ਗਈ ਤਾਂ ਨਸ਼ੇੜੀ ਨੌਜਵਾਨਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਅਮਰੀਕ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਹ ਦੇਖ ਕੇ ਮੰਦਰ ਸਿੰਘ ਆਪਣੇ ਪੁੱਤਰ ਨੂੰ ਬਚਾਉਣ ਲਈ ਬਾਹਰ ਨਿਕਲਿਆ ਪਰ ਨਸ਼ੇੜੀ ਨੌਜਵਾਨਾਂ ਨੇ ਉਸ ਨੂੰ ਵੱਢ ਕੇ ਸੁੱਟ ਦਿੱਤਾ।
ਘਟਨਾ ਨੂੰ ਦੇਖ ਕੇ ਮੰਦਰ ਸਿੰਘ ਦੀ ਪਤਨੀ ਦਰਸ਼ਨ ਕੌਰ ਵੀ ਬਾਹਰ ਆ ਗਈ ਪਰ ਮੁਲਜ਼ਮਾਂ ਨੇ ਉਸ ਨੂੰ ਵੀ ਜ਼ਖਮੀ ਕਰ ਦਿੱਤਾ। ਦਰਸ਼ਨ ਕੌਰ ਨੂੰ ਸਥਾਨਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਕਤੂਰੇ ਨੂੰ ਲੈ ਕੇ ਦਿੱਤਾ ਵਾਰਦਾਤ ਨੂੰ ਅੰਜਾਮ
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸਾਰਾ ਝਗੜਾ ਪਾਲਤੂ ਕੁੱਤੇ ਨੂੰ ਲੈ ਕੇ ਹੋਇਆ ਸੀ। ਦਰਅਸਲ ਅਮਰੀਕ ਸਿੰਘ ਪਿੰਡ ਤੋਂ ਕੁੱਤਾ ਘਰ ਲੈ ਕੇ ਆਇਆ ਸੀ। ਉਸ ਨੇ ਸੋਚਿਆ ਕਿ ਕੁੱਤਾ ਆਵਾਰਾ ਸੀ। ਪਰ ਇਹ ਕੁੱਤਾ ਮੁਲਜ਼ਮ ਨੌਜਵਾਨਾਂ ਦਾ ਸੀ। ਗੁੱਸੇ 'ਚ ਆਏ ਨੌਜਵਾਨ ਰਾਤ ਨੂੰ ਅਮਰੀਕ ਸਿੰਘ ਦੀ ਤਲਾਸ਼ 'ਚ ਉਸ ਦੇ ਘਰ ਪਹੁੰਚੇ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ।
ਜਾਂਚ ਵਿੱਚ ਜੁਟੀ ਪੁਲਿਸ
ਘਟਨਾ ਤੋਂ ਬਾਅਦ ਦੇਰ ਰਾਤ ਪੁਲਿਸ ਮੌਕੇ 'ਤੇ ਪਹੁੰਚ ਗਈ। ਬਠਿੰਡਾ ਦੇ ਡੀਐਸਪੀ ਈਸ਼ਾਨ ਸਿੰਗਲਾ ਮੌਕੇ ’ਤੇ ਪੁੱਜੇ। ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
- ਕਿਸਾਨ ਦੀ ਧੀ ਬਣੀ ਫੌਜ 'ਚ ਲੈਫਟੀਨੈਂਟ; ਪਿਤਾ ਨੇ ਦੱਸੀ ਸਫ਼ਲਤਾ ਪਿੱਛੇ ਸੰਘਰਸ਼ ਦੀ ਕਹਾਣੀ, ਪੁੱਤ ਵੀ ਇੰਡੀਅਨ ਨੇਵੀ 'ਚ ਨਿਭਾ ਰਿਹਾ ਸੇਵਾਵਾਂ - Lieutenant Pallavi Rajput
- ਪੰਜਾਬ 'ਚ ਅੱਜ ਦੂਜੇ ਦਿਨ ਵੀ ਜਾਰੀ ਰਹੀ ਡਾਕਟਰਾਂ ਦੀ ਹੜਤਾਲ, ਡਾਕਟਰਾਂ ਨੇ ਕਿਹਾ - ਮਰੀਜ ਹੋ ਰਹੇ ਪ੍ਰੇਸ਼ਾਨ, ਪਰ ਉਹ ਸਮਝ ਰਹੇ ਸਾਡੀਆਂ ਮੰਗਾਂ ... - Doctors Strike Update
- ਰਾਹੁਲ ਗਾਂਧੀ ਨੇ ਅਮਰੀਕਾ 'ਚ ਪੀਐੱਮ ਮੋਦੀ 'ਤੇ ਨਿਸ਼ਾਨਾ ਸਾਧਿਆ, ਕਿਹਾ- ਚੋਣਾਂ ਤੋਂ ਬਾਅਦ ਮੋਦੀ ਦਾ ਡਰ ਖ਼ਤਮ - rahul gandhi targets pm modi