ETV Bharat / state

ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ ਵਿੱਚ ਹੋਈ ਗੜ੍ਹੇਮਾਰੀ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ - Weather Changed In Punjab

author img

By ETV Bharat Punjabi Team

Published : Mar 30, 2024, 10:25 AM IST

ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਕਾਰਣ ਇੱਕ ਵਾਰ ਫਿਰ ਤੋਂ ਤੇਜ਼ ਰਫਤਾਰ ਹਵਾ ਨਾਲ ਕਈ ਇਲਾਕਿਆਂ ਵਿੱਚ ਮੀਂਹ ਪਿਆ ਅਤੇ ਗੜ੍ਹੇਮਾਰੀ ਹੋਈ ਹੈ। ਰੰਗ ਵਟਾ ਰਹੀ ਕਣਕ ਦੀ ਫਸਲ ਨੂੰ ਗੜ੍ਹੇਮਾਰੀ ਕਾਰਣ ਮਾਰ ਪਈ ਹੈ।

Weather Changed In Punjab
ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ ਵਿੱਚ ਹੋਈ ਗੜ੍ਹੇਮਾਰੀ

ਚੰਡੀਗੜ੍ਹ: ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਗਰਮੀ ਨੇ ਜ਼ੋਰ ਫੜ੍ਹਿਆ ਸੀ ਅਤੇ ਲੋਕ ਜ਼ਿਆਦਾ ਤਾਪਮਾਨ ਤੋਂ ਦੁਖੀ ਨਜ਼ਰ ਆ ਰਹੇ ਸਨ। ਦੂਜੇ ਪਾਸੇ ਅੱਜ ਤੜਕਸਾਰ ਤੋਂ ਹੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੌਸਮ ਅੰਦਰ ਵੈਸਟਰਨ ਡਿਸਟਰਬੈਂਸ ਕਾਰਣ ਤਬਦੀਲੀ ਅਤੇ ਕਈ ਥਾਈਂ ਤੇਜ਼ ਰਫਤਾਰ ਮੀਂਹ ਦੇ ਨਾਲ ਗੜ੍ਹੇਮਾਰੀ ਹੋਈ। ਇਸ ਮੀਂਹ ਨਾਲ ਭਾਵੇਂ ਆਮ ਲੋਕਾਂ ਨੂੰ ਰਾਹਤ ਮਹਿਸੂਸ ਹੋਈ ਪਰ ਕਣਕ ਦੀ ਰੰਗ ਵਟਾ ਰਹੀ ਫਸਲ ਨੂੰ ਇਸ ਨਾਲ ਮਾਰ ਪਈ ਹੈ।

ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ: ਮੌਸਮ ਵਿਭਾਗ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ-ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮਾਨਸਾ ਅਤੇ ਸੰਗਰੂਰ ਵਿੱਚ ਯੈਲੋ ਅਲਰਟ ਅਤੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਹੈ। ਵਿਭਾਗ ਅਨੁਸਾਰ ਇਸ ਦੌਰਾਨ ਗੜੇਮਾਰੀ, ਬਿਜਲੀ ਡਿੱਗਣ, 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਹਨੇਰੀ ਅਤੇ ਤੂਫਾਨ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।

ਯੈਲੋ ਅਲਰਟ: ਮੌਸਮ ਵਿਭਾਗ ਵੱਲੋਂ ਤਹਿਸੀਲ ਪੱਧਰ 'ਤੇ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ਨੂੰ ਤਿੰਨ ਹਿੱਸਿਆਂ 'ਚ ਵੰਡਿਆ ਗਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਕੱਟੀ ਹੋਈ ਫ਼ਸਲ ਨੂੰ ਸੁਰੱਖਿਅਤ ਥਾਂ 'ਤੇ ਰੱਖਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਦੇ ਮਾਹਿਰਾਂ ਮੁਤਾਬਕ ਵੈਸਟਰਨ ਡਿਸਟਰਬੈਂਸ ਜਨਵਰੀ ਤੋਂ ਸਰਗਰਮ ਹੋ ਗਿਆ ਹੈ। 31 ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਲਈ ਯੈਲੋ ਅਲਰਟ ਹੈ। ਜਦੋਂ ਕਿ ਬਾਕੀ ਹਿੱਸਿਆਂ ਵਿੱਚ ਮੌਸਮ ਸਾਫ਼ ਰਹੇਗਾ।

ਦੱਸ ਦਈਏ ਬੀਤੇ ਦਿਨ ਦਿੱਲੀ ਐਨਸੀਆਰ ਦਾ ਮੌਸਮ ਵੀ ਬਦਲ ਗਿਆ ਅਤੇ ਕਈ ਇਲਾਕਿਆਂ ਵਿੱਚ ਹਨੇਰੀ ਦੇ ਨਾਲ ਮੀਂਹ ਪਿਆ, ਜਿਸ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਪੱਛਮੀ ਗੜਬੜੀ ਦਾ ਅਸਰ ਸ਼ਨੀਵਾਰ ਯਾਨੀ ਅੱਜ ਵੀ ਦਿੱਲੀ ਦੇ ਮੌਸਮ 'ਤੇ ਨਜ਼ਰ ਆਵੇਗਾ। ਇਸ ਕਾਰਨ ਵੱਖ-ਵੱਖ ਇਲਾਕਿਆਂ 'ਚ ਬਾਰਿਸ਼ ਹੋ ਸਕਦੀ ਹੈ। ਦਿਨ ਵੇਲੇ ਵੀ ਬੱਦਲਾਂ ਦੀ ਹਲਚਲ ਜਾਰੀ ਰਹੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.