ਚੰਡੀਗੜ੍ਹ: ਪੰਜਾਬ ਵਿੱਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਵਲੋਂ ਅਗਲੇ 3 ਦਿਨ ਵੀ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ, ਅੱਜ ਤੋਂ ਅਗਲੇ 2 ਦਿਨਾਂ ਅੰਦਰ ਪੰਜਾਬ ਵਿੱਚ ਮਾਨਸੂਨ ਦੀ ਆਮਦ ਹੋਣ ਦੇ ਆਸਾਰ ਹਨ। ਜੇਕਰ ਅੱਜ ਦੀ ਗੱਲ ਕਰੀਏ ਤਾਂ ਪੰਜਾਬ ਦੇ ਕੁੱਝ ਹਿੱਸਿਆਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਹੈ। ਭਲਕੇ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਦੀ ਭੱਵਿਖਬਾਣੀ ਹੈ।
ਬੀਤੀ ਰਾਤ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਰੁਕ-ਰੁਕ ਕੇ ਮੀਂਹ ਪਿਆ। ਜਿਸ ਤੋਂ ਬਾਅਦ ਸਵੇਰੇ ਮੌਸਮ ਦਾ ਮਿਜਾਜ਼ ਕੂਲ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 1.7 ਡਿਗਰੀ ਸੈਲਸੀਅਸ ਘਟਿਆ ਹੈ। ਤਾਪਮਾਨ ਆਮ ਨਾਲੋਂ 1.6 ਡਿਗਰੀ ਘੱਟ ਦਰਜ ਕੀਤਾ ਗਿਆ।
ਕਿਹੜੇ ਦੋ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ?
ਮੌਸਮ ਵਿਭਾਗ ਵਲੋਂ, ਅੱਜ (ਸ਼ਨੀਵਾਰ) ਪੰਜਾਬ ਭਰ ਵਿੱਚ ਮੀਂਹ-ਹਨ੍ਹੇਰੀ ਨੂੰ ਲੈ ਕੇ ਯੈਲੋ ਅਲਰਟ ਜਾਰੀ ਹੈ। ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਯਾਨੀ 50-70 ਫੀਸਦੀ ਤੱਕ ਮੀਂਹ ਦਾ ਅਲਰਟ ਹੈ। ਪਰ, 6 ਜ਼ਿਲ੍ਹਿਆਂ ਵਿੱਚ 100 ਫੀਸਦੀ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਹੈ।
ਮੌਸਮ ਵਿਭਾਗ ਮੁਤਾਬਕ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ, ਸੰਗਰੂਰ ਅਤੇ ਪਟਿਆਲਾ ਵਿੱਚ ਭਾਰੀ ਮੀਂਹ ਰਹੇਗਾ।
ਇਸ ਤੋਂ ਇਲਾਵਾ, ਬਾਕੀ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੀ ਬਾਰਿਸ਼ ਰਹੇਗੀ।
WEATHER WARNING AND RAINFALL MAP #PUNJAB #HARYANA DATED 20-06-2025 pic.twitter.com/u0WRbxylSZ
— IMD Chandigarh (@IMD_Chandigarh) June 20, 2025
24 ਜੂਨ ਤੱਕ ਕਿਵੇਂ ਰਹੇਗਾ ਮੌਸਮ ?
ਮੌਸਮ ਵਿਭਾਗ ਵਲੋਂ 24 ਜੂਨ ਤੱਕ ਪੰਜਾਬ ਭਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ ਤੇਜ਼ ਹਵਾਵਾਂ/ਅਸਮਾਨੀ ਗਰਜ ਅਤੇ ਬਿਜਲੀ ਚਮਕੇਗੀ। ਇਸ ਦਰਮਿਆਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਰਹੇਗਾ ਅਤੇ ਕਈ ਥਾਂ ਹਲਕੇ ਤੋਂ ਦਰਮਿਆਨੀ ਬਾਰਿਸ਼ ਰਹੇਗੀ।
ਮਾਨਸੂਨ ਨੂੰ ਲੈ ਕੇ ਅੱਪਡੇਟ
ਮੌਸਮ ਵਿਭਾਗ ਅਨੁਸਾਰ, "ਮਾਨਸੂਨ ਬਿਹਾਰ, ਪੂਰਬੀ ਯੂਪੀ, ਮੱਧ ਪ੍ਰਦੇਸ਼ ਦੇ ਬਾਕੀ ਹਿੱਸਿਆਂ, ਪੱਛਮੀ ਯੂਪੀ, ਲੱਦਾਖ, ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ, ਉੱਤਰਾਖੰਡ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅੱਗੇ ਵਧ ਗਿਆ ਹੈ। ਅਗਲੇ 3-4 ਦਿਨਾਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ ਵਿੱਚ ਮੌਨਸੂਨ ਦੇ ਹੋਰ ਅੱਗੇ ਵਧਣ ਲਈ ਹਾਲਾਤ ਅਨੁਕੂਲ ਬਣ ਰਹੇ ਹਨ।"
#MONSOON UPDATE
— IMD Chandigarh (@IMD_Chandigarh) June 20, 2025
" the monsoon has advanced into bihar, eastern up, the remaining parts of m p, western u p, some parts of ladakh, most parts of uk,hp
over the next 3–4 days, conditions are becoming favorable for the further advance of the monsoon into punjab,haryana,chandigarh pic.twitter.com/Svpeouvt6R
ਚੰਡੀਗੜ੍ਹ ਵਿੱਚ ਮੌਸਮ ?
ਮੌਸਮ ਵਿਭਾਗ ਵਲੋਂ ਅੱਜ (ਸ਼ਨੀਵਾਰ) ਵੀ ਚੰਡੀਗੜ੍ਹ ਵਿੱਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਹੈ। ਇਹ ਅਲਰਟ 24 ਜੂਨ ਤੱਕ ਜਾਰੀ ਰਹੇਗਾ।
ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 29 ਡਿਗਰੀ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 31 ਡਿਗਰੀ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਚੱਲ ਰਿਹਾ ਹੈ।