ETV Bharat / state

ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ਦਾ ਮਾਮਲਾ, ਪਿੰਡ ਵਾਸੀਆਂ ਨੇ ਡੀਸੀ ਦਫ਼ਤਰ ਅੱਗੇ ਕੀਤਾ ਪ੍ਰਦਰਸ਼ਨ - poisonous liquor

author img

By ETV Bharat Punjabi Team

Published : Mar 22, 2024, 5:53 PM IST

Death of ordinary people from poisoned liquor: ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਸੰਗਰੂਰ ਦੇ ਪਿੰਡ ਵਾਸੀਆਂ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ। ਪਿੰਡ ਵਾਸੀਆਂ ਦੇ ਨਾਲ ਨਾਲ ਵੱਡੀ ਗਿਣਤੀ ਵੀ ਵਿੱਚ ਸੀਪੀਆਈ ਯੂਨੀਅਨ ਮਜ਼ਦੂਰ ਯੂਨੀਅਨ ਤੇ ਨਾਲ ਹੀ ਕਈ ਹੋਰ ਜਥੇਬੰਦੀਆਂ ਵੀ ਪਹੁੰਚੀਆਂ ਹਨ।

Death of ordinary people from poisoned liquor
The case of death of ordinary people due to toxic alcohol is not taking the name of decreasing

ਪਿੰਡ ਵਾਸੀਆਂ ਨੇ ਡੀਸੀ ਦਫ਼ਤਰ ਅੱਗੇ ਕੀਤਾ ਪ੍ਰਦਰਸ਼ਨ

ਸੰਗਰੂਰ: ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ਦੇ ਮਾਮਲੇ ਵਿੱਚ ਪਿੰਡ ਵਾਸੀਆਂ ਨੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਦੇ ਨਾਲ ਨਾਲ ਸੀਪੀਆਈ ਯੂਨੀਅਨ, ਮਜ਼ਦੂਰ ਯੂਨੀਅਨ ਦੇ ਨਾਲ ਕਈ ਜਥੇਬੰਦੀਆਂ ਪਹੁੰਚੀਆਂ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਕਾਰਵਾਈ ਦੇ ਨਾਂ ਉੱਤੇ ਪੁਲਿਸ ਪ੍ਰਸ਼ਾਸਨ ਵੱਲੋਂ ਇੱਕ ਖਾਨਾ ਪੂਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਰਕਾਰ ਦੇ ਉੱਤੇ ਵੀ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਇਹ ਸਭ ਸਰਕਾਰ ਦੀ ਮਰਜ਼ੀ ਹੇਠ ਹੋ ਰਿਹਾ ਹੈ।

ਸ਼ਰੇਆਮ ਚੱਲਦਾ ਹੈ ਸ਼ਰਾਬ ਦਾ ਗੋਰਖ ਧੰਦਾ: ਪਿੰਡ ਵਾਸੀਆਂ ਨੇ ਦੱਸਿਆ ਕਿ ਸਾਡੇ ਪਿੰਡਾਂ ਵਿੱਚ ਸ਼ਰਾਬ ਦਾ ਗੋਰਖ ਧੰਦਾ ਸ਼ਰੇਆਮ ਚੱਲਦਾ ਹੈ, ਪਰ ਪ੍ਰਸ਼ਾਸਨ ਇਸ ਉੱਤੇ ਕੋਈ ਐਕਸ਼ਨ ਨਹੀਂ ਲੈ ਰਿਹਾ ਹੈ। ਉਹਨਾਂ ਨੇ ਕਿਹਾ ਕਿ ਇਸ ਸਬੰਧੀ ਅਸੀਂ ਕਈ ਵਾਰ ਸ਼ਿਕਾਇਤ ਵੀ ਦਿੱਤੀ ਹੈ, ਪਰ ਕੋਈ ਕਾਰਵਾਈ ਨਹੀਂ ਹੋਈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਹਲਕਾ ਹੋਣ ਦੇ ਬਾਵਜੂਦ ਪਿੰਡ ਵਿੱਚ ਇਸ ਤਰ੍ਹਾਂ ਸ਼ਰੇਆਮ ਸ਼ਰਾਬ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸਖਤੀ ਦੇ ਨਾਲ ਉਨ੍ਹਾਂ ਵਿਅਕਤੀਆਂ ਦੇ ਖਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਮਰਨ ਵਾਲੇ ਮਜ਼ਦੂਰਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਜੇਕਰ ਸਰਕਾਰ ਨੇ ਅਜਿਹਾ ਨਹੀਂ ਕਰਦੀ ਤਾਂ ਸਾਡੇ ਵੱਲੋਂ ਸੰਘਰਸ਼ ਤਿੱਖਾ ਕੀਤਾ ਜਾਏਗਾ।

ਮਾਲੀ ਮਦਦ ਦੀ ਕੀਤੀ ਮੰਗ: ਪਿੰਡ ਵਾਸੀਆਂ ਨੇ ਕਿਹਾ ਕਿ ਪਿੰਡਾਂ ਦੇ ਗਰੀਬ ਪਰਿਵਾਰ ਦਿਹਾੜੀ ਕਰਕੇ ਆਪਣੇ ਘਰ ਦਾ ਗੁਜ਼ਾਰਾ ਬੜੀ ਮੁਸ਼ਕਿਲ ਨਾਲ ਕਰਦੇ ਸਨ। ਇਸ ਕਰਕੇ ਇਨ੍ਹਾਂ ਨੇ ਸਰਕਾਰ ਕੋਲੇ ਵੀ ਮੰਗ ਰੱਖੀ ਹੈ ਕਿ ਇਨ੍ਹਾਂ ਨੂੰ ਮਾਲੀ ਮਦਦ ਕੀਤੀ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.