ETV Bharat / state

ਪੰਜਾਬ ਲੋਕ ਸਭਾ ਲਈ 'ਆਪ' ਨੇ ਸਟਾਰ ਪ੍ਰਚਾਰਕਾਂ ਦੀ ਲਿਸਟ ਕੀਤੀ ਜਾਰੀ, ਕੇਜਰੀਵਾਲ ਦਾ ਨਾਮ ਟਾਪ 'ਤੇ, ਜੇਲ੍ਹ ਬੰਦ ਮਨੀਸ਼ ਸਿਸੋਦੀਆਂ ਸਮੇਤ ਲਿਸਟ 'ਚ ਕੁੱਲ੍ਹ 40 ਨਾਮ - AAP list of star campaigners

author img

By ETV Bharat Punjabi Team

Published : May 13, 2024, 7:47 PM IST

Updated : May 13, 2024, 9:59 PM IST

ਲੋਕ ਸਭਾ ਚੋਣਾਂ 2024 ਕਾਰਣ ਮਾਹੌਲ ਗਰਮਾਇਆ ਹੋਇਆ ਹੈ ਅਤੇ ਹੁਣ ਦਿੱਲੀ ਦੇ ਮੁੱਖ ਮੰਤਰੀ ਨੂੰ ਜ਼ਮਾਨਤ ਮਿਲਣ ਮਗਰੋਂ ਆਪ ਵੱਲੋਂ ਪੰਜਾਬ ਲਈ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕਰ ਦਿੱਤੀ ਗਈ ਹੈ।

AAP LIST OF STAR CAMPAIGNERS
ਪੰਜਾਬ ਲੋਕ ਸਭਾ ਲਈ 'ਆਪ' ਨੇ ਸਟਾਰ ਪ੍ਰਚਾਰਕਾਂ ਦੀ ਲਿਸਟ ਕੀਤੀ ਜਾਰੀ (ਈਟੀਵੀ ਭਾਰਤ ਪੰਜਾਬ ਟੀਮ)

ਚੰਡੀਗੜ੍ਹ: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਇੱਕ ਜੂਨ ਨੂੰ ਹੋਣ ਜਾ ਰਹੀਆਂ ਹਨ ਅਤੇ ਇਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕੀਤੀ ਹੈ। ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਗਈ ਲਿਸਟ ਵਿੱਚ ਕੁੱਲ੍ਹ 40 ਨਾਮ ਹਨ ਅਤੇ ਇਨ੍ਹਾਂ ਨਾਵਾਂ ਦੇ ਅੰਦਰ ਦਿੱਲੀ ਉੱਪ ਮੁੱਖ ਮੰਤਰੀ ਰਹੇ ਮਨੀਸ਼ ਸਿਸੋਦੀਆ ਦਾ ਨਾਮ ਜੇਲ੍ਹ ਬੰਦ ਹੋਣ ਦੇ ਬਾਵਜੂਦ ਵੀ ਸ਼ਾਮਿਲ ਹੈ।

ਇਹ ਮੁੱਖ ਨਾਮ ਹਨ ਸ਼ਾਮਿਲ: ਇਸ ਸੂਚੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਂ ਸਭ ਤੋਂ ਪਹਿਲਾਂ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਦਾ ਨਾਂ ਵੀ ਦੂਜੇ ਨੰਬਰ 'ਤੇ ਹੈ। ਇਨ੍ਹਾਂ ਦੋਵਾਂ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਤਿੰਦਰ ਜੈਨ, ਰਾਘਵ ਚੱਢਾ, ਸੌਰਭ ਭਾਰਦਵਾਜ, ਸੰਦੀਪ ਪਾਠਕ, ਪੰਕਜ ਗੁਪਤਾ, ਸੰਜੇ ਸਿੰਘ ਅਤੇ ਆਤਿਸ਼ੀ ਨੂੰ ਵੀ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਜੇਲ੍ਹ ਵਿੱਚ ਬੰਦ ਮਨੀਸ਼ ਸਿਸੋਦੀਆ ਦਾ ਨਾਮ ਵੀ ਇਸ ਸੂਚੀ ਵਿੱਚ ਸ਼ਾਮਲ ਹੈ।

AAP LIST OF STAR CAMPAIGNERS
ਕੇਜਰੀਵਾਲ ਦਾ ਨਾਮ ਟਾਪ 'ਤੇ (ਈਟੀਵੀ ਭਾਰਤ ਪੰਜਾਬ ਟੀਮ)

ਜੇਲ੍ਹ ਤੋਂ ਕੇਜਰੀਵਾਲ ਦੇ ਬਾਹਰ ਆਉਣ ਮਗਰੋਂ ਆਈ ਲਿਸਟ: ਦੱਸ ਦਈਏ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਰਾਜਧਾਨੀ ਦੇ ਸੀਐੱਮ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਪਿਛਲੇ 50 ਦਿਨਾਂ ਤੋਂ ਵੀ ਜ਼ਿਆਦਾ ਸਮੇਂ ਤੋਂ ਜੇਲ੍ਹ ਅੰਦਰ ਬੰਦ ਸਨ। ਹੁਣ ਬੀਤੇ ਦਿਨੀ ਦੇਸ਼ ਦੀ ਸਰਵਉੱਚ ਅਦਾਲਤ ਨੇ ਕੇਜਰੀਵਾਲ ਨੂੰ ਅਗਾਊਂ ਜ਼ਮਾਨਤ ਦਿੱਤੀ ਹੈ। ਇਸ ਤੋਂ ਬਾਅਦ ਜੇਲ੍ਹ ਤੋਂ ਬਾਹਰ ਆਉਣ ਮਗਰੋਂ ਹੀ ਪੰਜਾਬ ਲਈ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਹੋਈ ਹੈ। ਇਸ ਲਿਸਟ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਮ ਟਾਪ ਉੱਤੇ ਹੈ। ਦੱਸ ਦਈਏ ਪੰਜਾਬ ਦੀਆਂ ਕੁੱਲ੍ਹ 13 ਲੋਕ ਸਭਾ ਸੀਟਾਂ ਲਈ ਚੋਣਾਂ 1 ਜੂਨ ਦਿਨ ਸ਼ਨਿੱਚਰਵਾਰ ਨੂੰ ਹੋਣ ਜਾ ਰਹੀਆਂ ਹਨ ਅਤੇ ਸਾਰੀਆਂ ਪਾਰਟੀਆਂ ਆਪਣੀ ਜ਼ੋਰ ਅਜਮਾਇਸ਼ ਕਰ ਰਹੀਆਂ ਨੇ।

Last Updated :May 13, 2024, 9:59 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.