ETV Bharat / state

ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਇਲਜ਼ਾਮ ਹੇਠ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ - Inspector Sushil Kumar was arrested

author img

By ETV Bharat Punjabi Team

Published : Mar 21, 2024, 4:11 PM IST

INSPECTOR SUSHIL KUMAR WAS ARRESTED
INSPECTOR SUSHIL KUMAR WAS ARRESTED

Inspector Sushil Kumar Was Arrested: ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰ ਸੁਸ਼ੀਲ ਕੁਮਾਰ ਨੂੰ ਵੱਖ-ਵੱਖ ਭਲਾਈ ਸਕੀਮਾਂ ਤਹਿਤ ਸਰਕਾਰ ਵੱਲੋਂ ਅਲਾਟ ਕੀਤੇ ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਇਲਜ਼ਾਮ ਹੇਠ ਕਾਬੂ ਕੀਤਾ ਹੈ।

ਪਠਾਨਕੋਟ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪਠਾਨਕੋਟ ਵਿਖੇ ਤਾਇਨਾਤ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰ ਸੁਸ਼ੀਲ ਕੁਮਾਰ ਨੂੰ ਵੱਖ-ਵੱਖ ਭਲਾਈ ਸਕੀਮਾਂ ਤਹਿਤ ਸਰਕਾਰ ਵੱਲੋਂ ਅਲਾਟ ਕੀਤੇ ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਇਲਜ਼ਾਮ ਹੇਠ ਕਾਬੂ ਕੀਤਾ ਹੈ।


ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ ਕੁੱਲ 2079 ਕੁਇੰਟਲ ਤੋਂ ਵੱਧ ਕਣਕ ਦੇ ਸਟਾਕ ਦੀ ਦੁਰਵਰਤੋਂ ਕੀਤੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ। ਉਹਨਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਤੇ ਆਈ.ਪੀ.ਸੀ ਦੀ ਧਾਰਾ 409 ਤਹਿਤ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਐਫ਼.ਆਈ.ਨੰਬਰ 14 ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।


ਪਹਿਲਾਂ ਵੀ ਹੋਇਆ ਐਕਸ਼ਨ: ਬੀਤੇ ਦਿਨੀ ਲੁਧਿਆਣਾ ਵਿੱਚ ਵੀ ਪੰਜਾਬ ਵਿਜੀਲੈਂਸ ਬਿਊਰੋ ਨੇ ਵਕਫ ਬੋਰਡ ਦੇ ਇੱਕ ਅਧਿਕਾਰੀ ਨੂੰ 15000 ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਖਿਲਾਫ ਨਰਿੰਦਰ ਮੋਂਗਾ ਨਾਂ ਦੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਮਰਪੁਰਾ ਬਸਤੀ ਵਿੱਚ ਵਕਫ ਬੋਰਡ ਦੀ ਅਲਾਟ ਹੋਈ ਜ਼ਮੀਨ ਕਿਸੇ ਹੋਰ ਦੇ ਨਾਂ ਤਬਦੀਲ ਕਰਨ ਲਈ ਈਓ ਲਾਇਕ ਅਹਿਮਦ ਵੱਲੋਂ 50 ਹਜਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਸੀ।

ਇਸ ਤੋਂ ਪਹਿਲਾਂ ਵੀ ਲੁਧਿਆਣਾ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਹਰਦੀਪ ਸਿੰਘ ਦੀ ਪਤਨੀ ਪੂਜਾ ਰਾਣੀ ਨੂੰ ਗ੍ਰਿਫ਼ਤਾਰ ਕੀਤਾ ਸੀ ਜੋ ਕਿ ਪੰਜ ਹੋਰ ਮੁਲਜ਼ਮਾਂ ਸਮੇਤ ਖੁਦ ਨੂੰ ਵਿਜੀਲੈਂਸ ਅਤੇ ਸੀ.ਬੀ.ਆਈ. ਅਧਿਕਾਰੀ ਦੱਸ ਕੇ ਵੱਖ-ਵੱਖ ਵਿਅਕਤੀਆਂ ਤੋਂ ਪੈਸੇ ਵਸੂਲਦੀ ਸੀ। ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਮੁਕੱਦਮੇ ਦੀ ਹੋਰ ਪੁੱਛਗਿੱਛ ਲਈ ਵਿਜੀਲੈਂਸ ਬਿਉਰੋ ਵੱਲੋਂ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਸੀ ਕਿ ਮੁਲਜ਼ਮਾਂ ਨੂੰ ਰਈਆ ਵਿਖੇ ਵਣ ਵਿਭਾਗ ਵਿੱਚ ਬਤੌਰ ਬਲਾਕ ਵਣ ਅਫਸਰ ਵਜੋਂ ਤਾਇਨਾਤ ਸੁਖਦੇਵ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.