ETV Bharat / state

ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਪੁੱਜੇ ਡੇਰਾ ਬਿਆਸ, ਡੇਰਾ ਮੁਖੀ ਨਾਲ ਕੀਤੀ ਮੁਲਾਕਾਤ - Jasbir Singh reached Dera Beas

author img

By ETV Bharat Punjabi Team

Published : May 12, 2024, 5:32 PM IST

Updated : May 12, 2024, 6:45 PM IST

Jasbir Singh Dimpa reached Dera Beas: ਲੋਕ ਸਭਾ ਚੋਣਾਂ 2024 ਨੂੰ ਲੈ ਕੇ ਜਿੱਥੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਪਿੰਡਾਂ ਸ਼ਹਿਰਾਂ ਕਸਬਿਆਂ ਦੇ ਵਿੱਚ ਜਾ ਕੇ ਲੋਕਾਂ ਦੇ ਨਾਲ ਰਾਬਤਾ ਕੀਤਾ ਜਾ ਰਿਹਾ ਹੈ।

Jasbir Singh Dimpa reached Dera Beas
ਜਸਬੀਰ ਸਿੰਘ ਡਿੰਪਾ ਪੁੱਜੇ ਡੇਰਾ ਬਿਆਸ (Etv Bharat Amritsar)

ਜਸਬੀਰ ਸਿੰਘ ਡਿੰਪਾ ਪੁੱਜੇ ਡੇਰਾ ਬਿਆਸ (Etv Bharat Amritsar)

ਅੰਮ੍ਰਿਤਸਰ: ਲੋਕ ਸਭਾ ਚੋਣਾਂ 2024 ਨੂੰ ਲੈ ਕੇ ਜਿੱਥੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਪਿੰਡਾਂ ਸ਼ਹਿਰਾਂ ਕਸਬਿਆਂ ਦੇ ਵਿੱਚ ਜਾ ਕੇ ਲੋਕਾਂ ਦੇ ਨਾਲ ਰਾਬਤਾ ਕੀਤਾ ਜਾ ਰਿਹਾ ਹੈ। ਉੱਥੇ ਹੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਮਾਝੇ ਦੇ ਪ੍ਰਮੁੱਖ ਤੇ ਵਿਸ਼ਵ ਭਰ ਦੇ ਵਿੱਚ ਪ੍ਰਸਿੱਧ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪਹੁੰਚ ਕੇ ਡੇਰਾ ਬਿਆਸ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਢਿੱਲੋਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਜਾ ਰਿਹਾ ਹੈ।

ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਮੁਲਾਕਾਤ : ਅੱਜ ਐਤਵਾਰ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਮੈਂਬਰ ਪਾਰਲੀਮੈਂਟ ਰਹੇ ਜਸਬੀਰ ਸਿੰਘ ਡਿੰਪਾ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪੁੱਜੇ ਹਨ। ਜਿੱਥੇ ਉਨ੍ਹਾਂ ਵੱਲੋਂ ਡੇਰਾ ਬਿਆਸ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਰੀਬ ਇੱਕ ਘੰਟਾ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਵਿੱਚ ਸਮਾਂ ਗੁਜਾਰਿਆ ਅਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਮੁਲਾਕਾਤ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ।

ਇਸ ਸਬੰਧੀ ਫੋਨ ਤੇ ਪੁਸ਼ਟੀ ਕਰਦਿਆਂ ਸਾਂਸਦ ਸਰਦਾਰ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਉਹ ਨਿੱਜੀ ਤੌਰ ਦੇ ਉੱਤੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪੁੱਜੇ ਸਨ। ਜਿੱਥੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦੇ ਨਾਲ ਮੁਲਾਕਾਤ ਕਰਕੇ ਰੂਹ ਨੂੰ ਸਕੂਨ ਮਿਲਿਆ ਹੈ। ਇਸ ਦੌਰਾਨ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਕੋਲੋਂ ਉਨ੍ਹਾਂ ਨੇ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਕੁਝ ਸਮਾਂ ਬਾਬਾ ਜੀ ਦੇ ਨਾਲ ਮੁਲਾਕਾਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।

ਸਿਆਸੀ ਪਾਰਟੀਆਂ ਦੇ ਉਮੀਦਵਾਰ ਡੇਰਾ ਬਿਆਸ ਪਹੁੰਚੇ: ਜ਼ਿਕਰਯੋਗ ਹੈ ਕਿ ਬੀਤੇ ਦੋ ਦਿਨ ਪਹਿਲਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸਮੇਤ ਭਾਰਤੀ ਜਨਤਾ ਪਾਰਟੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਕਈ ਨਾਮੀ ਚਿਹਰੇ ਅਤੇ ਵੱਖ-ਵੱਖ ਲੋਕ ਸਭਾ ਖੇਤਰਾਂ ਤੋਂ ਸਿਆਸੀ ਪਾਰਟੀਆਂ ਦੇ ਉਮੀਦਵਾਰ ਡੇਰਾ ਬਿਆਸ ਪਹੁੰਚ ਰਹੇ ਹਨ। ਉਨ੍ਹਾਂ ਵੱਲੋਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਮੁਲਾਕਾਤ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ ਜਾ ਰਿਹਾ ਹੈ।

Last Updated :May 12, 2024, 6:45 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.