ETV Bharat / state

ਕਿਸਾਨ ਮਜ਼ਦੂਰ ਤੇ ਵਪਾਰੀ ਦਾ ਭਵਿੱਖ ਸਵਾਰਣ ਲਈ ਜਰੂਰੀ ਹੈ ਦੇਸ਼ ਵਿੱਚ ਬਦਲਾਅ ਆਵੇ: ਜੀਤ ਮਹਿੰਦਰ ਸਿੰਘ ਸਿੱਧੂ - lok sabha eletion 2024

author img

By ETV Bharat Punjabi Team

Published : May 27, 2024, 2:27 PM IST

Bathinda Lok Sabha Seat : ਬਠਿੰਡਾ ਲੋਕ ਸਭ ਸੀਟ ਸਭ ਤੋਂ ਜੀਤ ਮਹਿੰਦਰ ਸਿੰਘ ਸਿੱਧੂ ਆਪਣੀ ਕਿਸਮਤ ਅਜਮਾ ਰਹੇ ਹਨ। ਇੰਨਾ ਹੀ ਨਹੀਂ ਭਾਜਪਾ ਵੀ ਅਕਾਲੀ ਦਲ ਅਤੇ ਕਾਂਗਰਸ ਨੂੰ ਟੱਕਰ ਦਿੰਦੇ ਨਜ਼ਰ ਆ ਰਹੇ ਹਨ। ਉਥੇ ਹੀ ਉਹਨਾਂ ਕਿਹਾ ਕਿ ਦੇਸ਼ ਦੇ ਵਿੱਚ ਬਦਲਾਅ ਲਿਆਉਣਾ ਬਹੁਤ ਜਰੂਰੀ ਹੈ ਤਾਂ ਕਿ ਕਿਸਾਨ ਮਜ਼ਦੂਰ ਤੇ ਵਪਾਰੀ ਦਾ ਭਵਿੱਖ ਚੰਗੇ ਹੱਥਾਂ ਵਿੱਚ ਆਵੇ।

Jeet Mahendra Singh Sidhu said in bathinda that it is very important to bring change in the country
ਕਿਸਾਨ ਮਜ਼ਦੂਰ ਤੇ ਵਪਾਰੀ ਦਾ ਭਵਿੱਖ ਸਵਾਰਣ ਲਈ ਜਰੂਰੀ ਹੈ ਦੇਸ਼ ਦੇ ਵਿੱਚ ਬਦਲਾਅ ਆਵੇ: ਜੀਤ ਮਹਿੰਦਰ ਸਿੰਘ ਸਿੱਧੂ (bathinda)

ਦੇਸ਼ ਦੇ ਵਿੱਚ ਬਦਲਾਅ ਜਰੂਰੀ (bathinda)

ਬਠਿੰਡਾ: ਬਠਿੰਡਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਵੱਲੋਂ ਆਪਣਾ ਚੋਣ ਪ੍ਰਚਾਰ ਜਾਰੀ ਹੈ ਤੇ ਬਿਤੇ ਦਿਨ ਉਹਨਾਂ ਵੱਲੋਂ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਦੇ ਪਿੰਡ ਮੂਸਾ ਵਿੱਚ ਉਹਨਾਂ ਦੇ ਪੁਰਾਣੇ ਘਰ ਦੇ ਬਾਹਰ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਉਹਨਾਂ ਦੇ ਨਾਲ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਸਰਦੂਲਗੜ੍ਹ ਤੋਂ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਵੀ ਮੌਜੂਦ ਰਹੇ ਜੀਤ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਦੇਸ਼ ਨੂੰ ਜਰੂਰਤ ਹੈ, ਕੇਂਦਰ ਵਿੱਚੋਂ ਮੋਦੀ ਸਰਕਾਰ ਨੂੰ ਚੱਲਦਾ, ਕਿਉਂਕਿ ਕੇਂਦਰ ਸਰਕਾਰ ਵੱਲੋਂ ਹਮੇਸ਼ਾ ਹੀ ਪੰਜਾਬ ਦੇ ਨਾਲ ਵਿਤਕਰਾ ਕੀਤਾ ਗਿਆ ਹੈ।

ਵਿਰੋਧੀਆਂ 'ਤੇ ਸਾਧੇ ਨਿਸ਼ਾਨੇ : ਜੀਤ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪਹਿਲਾਂ ਕਿਸਾਨਾਂ 'ਤੇ ਖੇਤੀ ਕਾਨੂੰਨ ਥੋਪੇ ਗਏ ਅਤੇ ਇਹਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ 700 ਤੋਂ ਜਿਆਦਾ ਕਿਸਾਨਾਂ ਨੇ ਸ਼ਹਾਦਤ ਦਿੱਤੀ ਜਿਸ ਤੋਂ ਬਾਅਦ ਮੋਦੀ ਸਰਕਾਰ ਨੂੰ ਇਹ ਕਾਨੂੰਨ ਰੱਦ ਕਰਨੇ ਪਏ ਉਹਨਾਂ ਕਿਹਾ ਕਿ ਦੋ ਸਾਲਾਂ ਤੋਂ ਪੰਜਾਬ ਦੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਵੀ ਕੋਈ ਵਿਕਾਸ ਦੇ ਚੰਗੇ ਕੰਮ ਨਹੀਂ ਕੀਤੇ ਗਏ। ਇਸ ਦੌਰਾਨ ਉਹਨਾਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ 'ਤੇ ਬੋਲਦੇ ਹੋਏ ਕਿਹਾ ਕਿ ਇਹਨਾਂ ਵੱਲੋਂ ਮੋਦੀ ਸਰਕਾਰ ਨੂੰ ਹੀ ਵੋਟ ਦਿੱਤਾ ਜਾਂਦਾ ਹੈ। ਜੇਕਰ ਅਕਾਲੀ ਦਲ ਨੂੰ ਵੋਟ ਦੇਵਾਂਗੇ ਤਾਂ ਮੋਦੀ ਸਰਕਾਰ ਨੂੰ ਵੋਟ ਜਾਵੇਗਾ। ਇਸ ਲਈ ਪੰਜਾਬ ਦੇ ਵਿੱਚ ਅਕਾਲੀ ਦਲ ਨੂੰ ਵੀ ਵੋਟ ਨਾ ਦਿੱਤਾ ਜਾਵੇ।

ਇਸ ਦੌਰਾਨ ਉਨ੍ਹਾਂ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਤੇ ਬੋਲਦੇ ਹੋਏ ਕਿਹਾ ਕਿ ਜਿਸ ਨੌਜਵਾਨ ਨੇ ਆਪਣਾ ਏਡਾ ਨਾਮ ਬਣਾਇਆ ਆਪਣੇ ਪਿੰਡ ਦਾ ਨਾਮ ਦੁਨੀਆਂ ਭਰ ਦੇ ਵਿੱਚ ਚਮਕਾ ਆ ਅੱਜ ਉਹ ਨੌਜਵਾਨ ਸਾਡੇ ਵਿਚਕਾਰ ਨਹੀਂ ਅਤੇ ਉਸ ਦੇ ਕਾਤਲਾਂ ਨੂੰ ਸਜ਼ਾ ਦਵਾਉਣ ਦੇ ਲਈ ਵੀ ਇੰਡੀਆ ਗਠਜੋੜ ਦੀ ਸਰਕਾਰ ਦਾ ਆਉਣਾ ਜ਼ਰੂਰੀ ਹੈ।

ਦੇਸ਼ ਦੇ ਵਿੱਚ ਬਦਲਾਅ ਜਰੂਰੀ : ਪੰਜਾਬ ਦੀ ਕਿਸਾਨੀ ਮਜ਼ਦੂਰੀ ਤੇ ਵਪਾਰੀ ਨੂੰ ਬਚਾਉਣ ਦੇ ਲਈ ਅੱਜ ਦੇਸ਼ ਦੇ ਵਿੱਚ ਬਦਲਾਅ ਜਰੂਰੀ ਹੈ, ਕਿਉਂਕਿ ਪੰਜਾਬ ਦੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ 700 ਤੋਂ ਜਿਆਦਾ ਸ਼ਹਾਦਤ ਕਿਸਾਨਾਂ ਨੇ ਦਿੱਤੀ ਹੈ ਫਿਰ ਜਾ ਕੇ ਕੇਂਦਰ ਦੀ ਮੋਦੀ ਸਰਕਾਰ ਤੋਂ ਖੇਤੀ ਕਾਨੂੰਨ ਰੱਦ ਕਰਵਾਏ ਗਏ ਨੇ ਪਰ ਅੱਜ ਸਮਾਂ ਹੈ ਕੇਂਦਰ ਸਰਕਾਰ ਨੂੰ ਚਲਦਾ ਕਰਨ ਦੇ ਲਈ ਇਕ ਜੂਨ ਨੂੰ ਇੰਡੀਆ ਗਠਜੋੜ ਦੀ ਸਰਕਾਰ ਬਣਾਉਣ ਦਾ ਤਾਂ ਕਿ ਦੇਸ਼ ਦਾ ਭਵਿੱਖ ਚੰਗੇ ਹੱਥਾਂ ਦੇ ਵਿੱਚ ਆ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬਠਿੰਡਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਵੱਲੋਂ ਸਿੱਧੂ ਮੂਸੇ ਵਾਲਾ ਦੇ ਪਿੰਡ ਮੂਸਾ ਵਿਖੇ ਸੰਬੋਧਨ ਕਰਦੇ ਹੋਏ ਕੀਤਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.