ETV Bharat / state

ਅਮਰੀਕਾ 'ਚ ਅੰਮ੍ਰਿਤਸਰ ਦੇ ਨੌਜਵਾਨ ਦੀ ਮੌਤ: ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ - Death of Punjabi youth in America

author img

By ETV Bharat Punjabi Team

Published : Apr 30, 2024, 5:10 PM IST

Death of a Punjabi youth in a road accident in America
ਅਮਰੀਕਾ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

Death of Punjabi youth in America: ਬੀਤੇ ਦਿਨੀਂ ਅਮਰੀਕਾ ਵਿੱਚ ਹੋਏ ਸੜਕ ਹਾਦਸੇ ਦੌਰਾਨ ਨੌਜਵਾਨ ਜੁਗਰਾਜ ਸਿੰਘ ਦੀ ਮੌਤ ਹੋ ਗਈ। ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ।

ਅਮਰੀਕਾ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਅੰਮ੍ਰਿਤਸਰ : ਪਿਛਲੇ ਦਿਨੀ ਅਮਰੀਕਾ ਵਿੱਚ ਹੋਏ ਸੜਕ ਹਾਦਸੇ ਦੌਰਾਨ ਤਹਿਸੀਲ ਅਜਨਾਲਾ ਦੇ ਪਿੰਡ ਇਬਰਾਹਿਮਪੁਰ ਦੇ 24 ਸਾਲਾਂ ਨੌਜਵਾਨ ਜੁਗਰਾਜ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ ਜਿਸ ਨੂੰ ਲੈ ਕੇ ਪਰਿਵਾਰ ਵੱਲੋਂ ਜੁਗਰਾਜ ਸਿੰਘ ਦੀ ਡੈਡ ਬਾਡੀ ਨੂੰ ਭਾਰਤ ਵਾਪਸ ਲਿਆਉਣ ਦੀ ਮੰਗ ਕੀਤੀ ਜਾ ਰਹੀ ਸੀ। ਉਸ ਨੂੰ ਲੈਕੇ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਅਤੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਪਰਿਵਾਰ ਨੂੰ ਮਿਲਣ ਪਹੁੰਚੇ. ਜਿੱਥੇ ਉਹਨਾਂ ਵੱਲੋਂ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ ਗਿਆ, ਉੱਥੇ ਹੀ ਪਰਿਵਾਰ ਨੂੰ ਵਿਸ਼ਵਾਸ਼ ਦਵਾਇਆ ਕਿ ਜਲਦ ਹੀ ਉਹਨਾਂ ਦੇ ਬੇਟੇ ਯੁਗਰਾਜ ਸਿੰਘ ਦੀ ਡੈਡ ਬਾਡੀ ਨੂੰ ਭਾਰਤ ਲਿਆਂਦਾ ਜਾਵੇਗਾ।

ਇਸ ਮੌਕੇ ਮ੍ਰਿਤਕ ਯੁਵਰਾਜ ਸਿੰਘ ਦੇ ਪਰਿਵਾਰਿਕ ਮੈਂਬਰ ਨੇ ਕਿਹਾ ਕਿ ਉਹ ਤਰਨਜੀਤ ਸਿੰਘ ਸੰਧੂ ਦਾ ਬਹੁਤ ਬਹੁਤ ਧੰਨਵਾਦ ਕਰਦੇ ਹਨ, ਜਿਨਾਂ ਦੀ ਬਦੌਲਤ ਜੁਗਰਾਜ ਸਿੰਘ ਦੀ ਡੈਡ ਬਾਡੀ ਭਾਰਤ ਵਾਪਸ ਆ ਰਹੀ ਹੈ ਅਤੇ ਉਹ ਉਹਨਾਂ ਦੀ ਮਦਦ ਕਰ ਰਹੇ ਹਨ।

ਦੱਸ ਦਈਏ ਕਿ ਜੁਗਰਾਜ ਸਿੰਘ ਨੂੰ ਬੀਤੇ ਦਿਨੀਂ ਉਸ ਦਾ ਡਰਾਈਵਿੰਗ ਲਾਇਸੈਂਸ ਤਿਆਰ ਹੋਣ ਸਬੰਧੀ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਉਹ ਗੁਰਦੁਆਰਾ ਸਾਹਿਬ ਵਿਖੇ ਸ਼ੁਕਰਾਨਾ ਕਰਕੇ ਘਰ ਆ ਰਿਹਾ ਸੀ। ਰਸਤੇ ਵਿਚ ਉਸ ਦੀ ਗੱਡੀ ਦਾ ਐਕਸੀਡੈਂਟ ਹੋਣ ਨਾਲ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਜੁਗਰਾਜ ਸਿੰਘ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੋਸ਼ਲ ਮੀਡੀਆ ਰਾਹੀਂ ਇਕ ਤਸਵੀਰ ਪਰਿਵਾਰ ਨੂੰ ਭੇਜੀ ਸੀ, ਜੋ ਕਿ ਉਸ ਦੀ ਆਖ਼ਰੀ ਤਸਵੀਰ ਸਾਬਤ ਹੋਈ। ਮ੍ਰਿਤਕ ਜੁਗਰਾਜ ਸਿੰਘ ਚਾਰ ਭੈਣ ਭਰਾ ਸਨ, ਉਸ ਦੀਆਂ 2 ਵੱਡੀਆਂ ਭੈਣਾਂ ਹਨ, ਜੋ ਕਿ ਵਿਆਹੀਆਂ ਹੋਈਆਂ ਹਨ ਤੇ ਜੁਗਰਾਜ ਸਿੰਘ ਸਾਰੇ ਭੈਣ ਭਰਾਵਾਂ ਤੋਂ ਛੋਟਾ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.