ETV Bharat / state

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਪਟਿਆਲਾ ਵਿੱਚ ਲਿਖੇ ਗਏ ਖਾਲਿਸਤਾਨੀ ਨਾਅਰੇ - Khalistani slogans in Patiala

Khalistani slogans in Patiala : ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਪਟਿਆਲਾ ਵਿੱਚ ਲਿਖੇ ਗਏ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ, ਜਿਸ ਦੀ ਜ਼ਿੰਮੇਵਾਰੀ ਵੀਡੀਓ ਜਾਰੀ ਕਰ SFJ ਦੇ ਮੁੱਖ ਗੁਰਪਤਵੰਤ ਸਿੰਘ ਪੰਨੂ ਨੇ ਲਈ ਹੈ।

Khalistani slogans in Patiala
ਪਟਿਆਲਾ ਵਿੱਚ ਲਿਖੇ ਗਏ ਖਾਲਿਸਤਾਨੀ ਨਾਅਰੇ (ETV BHARAT)
author img

By ETV Bharat Punjabi Team

Published : May 22, 2024, 8:39 AM IST

Updated : May 22, 2024, 8:54 AM IST

ਪਟਿਆਲਾ ਵਿੱਚ ਲਿਖੇ ਗਏ ਖਾਲਿਸਤਾਨੀ ਨਾਅਰੇ (ETV BHARAT)

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਪਟਿਆਲਾ ਵਿੱਚ ਕਈ ਥਾਵਾਂ ਉੱਤੇ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਭਲਕੇ ਤੋਂ ਪੰਜਾਬ ਫੇਰੀ ਉੱਤੇ ਆ ਰਹੇ ਹਨ ਜਿਸ ਤਹਿਤ ਉਹਨਾਂ ਨੇ ਸਭ ਤੋਂ ਪਹਿਲਾਂ ਪਟਿਆਲਾ ਵਿੱਚ ਹੀ ਚੋਣ ਰੈਲੀ ਕਰਨੀ ਹੈ, ਪਰ ਪਹਿਲੀ ਹੀ ਚੋਣ ਰੈਲੀ ਤੋਂ ਪਹਿਲਾਂ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ ਤੇ ਉਹਨਾਂ ਦਾ ਵਿਰੋਧ ਕਰਨ ਦੀ ਵੀ ਚਿਤਾਵਨੀ ਦਿੱਤੀ ਗਈ ਹੈ।

SFJ ਦੇ ਮੁੱਖ ਗੁਰਪਤਵੰਤ ਸਿੰਘ ਪੰਨੂ ਨੇ ਵੀਡੀਓ ਜਾਰੀ ਕਰ ਲਈ ਜ਼ਿੰਮੇਵਾਰੀ: ਦੱਸ ਦਈਏ ਕਿ SFJ ਦੇ ਮੁੱਖ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਜਾਰੀ ਕਰ ਖਾਲਿਸਤਾਨੀ ਨਾਅਰੇ ਲਿਖੇ ਜਾਣ ਦੀ ਜ਼ਿੰਮੇਵਾਰੀ ਲਈ ਹੈ। ਇਸ ਦੇ ਨਾਲ ਹੀ ਪੰਨੂ ਨੇ ਕਿਹਾ ਕਿ ਉਹਨਾਂ ਦੇ ਕਾਰਕੁੰਨਾਂ ਨੇ ਪਟਿਆਲਾ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਤੋਂ ਪਹਿਲਾਂ ਕਈ ਥਾਈਂ ਖਾਲਿਸਤਾਨੀ ਝੰਡੇ ਵੀ ਲਹਿਰਾ ਦਿੱਤੇ ਹਨ ਤੇ ਉਹਨਾਂ ਦਾ ਪੰਜਾਬ ਫੇਰੀ ਦੌਰਾਨ ਜੰਮਕੇ ਵਿਰੋਧ ਵੀ ਕੀਤਾ ਜਾਵੇਗਾ।

23 ਮਈ ਨੂੰ ਪਟਿਆਲਾ ਵਿੱਚ ਪ੍ਰਧਾਨ ਮੰਤਰੀ ਦੀ ਪਹਿਲਾ ਚੋਣ ਰੈਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪੰਜਾਬ ਵਿੱਚ ਚੋਣ ਰੈਲੀਆਂ ਕਰਨ ਲਈ ਭਲਕੇ ਤੋਂ 2 ਦਿਨਾਂ ਲਈ ਪੰਜਾਬ ਦੌਰੇ ਉੱਤੇ ਆ ਰਹੇ ਹਨ। ਆਪਣੀ ਪੰਜਾਬ ਫੇਰੀ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪਹਿਲੀ ਰੈਲੀ 23 ਮਈ ਨੂੰ ਪਟਿਆਲਾ ਵਿੱਚ ਕਰਨਗੇ, ਜਿੱਥੋਂ ਪ੍ਰਨੀਤ ਕੌਰ ਭਾਜਪਾ ਦੀ ਉਮੀਦਵਾਰ ਹੈ। ਅਗਲੇ ਦਿਨ 24 ਮਈ ਨੂੰ ਪ੍ਰਧਾਨ ਮੰਤਰੀ ਗੁਰਦਾਸਪੁਰ ਅਤੇ ਜਲੰਧਰ ਵਿੱਚ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਰੈਲੀਆਂ ਨੂੰ ਸੰਬੋਧਨ ਕਰਨਗੇ।

ਕਿਸਾਨਾਂ ਨੇ ਵਿਰੋਧ ਦਾ ਕੀਤਾ ਹੈ ਐਲਾਨ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀਆਂ ਪੰਜਾਬ ਦੌਰੇ ਦੌਰਾਨ ਕਿਸਾਨਾਂ ਨੇ ਵੱਡਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਨੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਰੇਲ ਰੋਕੋ ਅੰਦੋਲਨ ਮੁਲਤਵੀ ਕਰ ਦਿੱਤਾ ਹੈ ਤੇ ਹੁਣ ਉਹ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨਾ ਦੇਣਗੇ ਤੇ ਮੋਦੀ ਦੀ ਪੰਜਾਬ ਫੇਰੀ ਦੌਰਾਨ ਉਹਨਾਂ ਦਾ ਵਿਰੋਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਪ੍ਰਧਾਨ ਮੰਤਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਜਾਣਗੇ ਸਵਾਲ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 23 ਤਰੀਕ ਨੂੰ ਪਟਿਆਲਾ ਵਿਖੇ ਹੋਣ ਵਾਲੀ ਚੋਣ ਰੈਲੀ ਦੌਰਾਨ ਕਿਸਾਨ ਵੀ ਪ੍ਰਧਾਨ ਮੰਤਰੀ ਮੋਦੀ ਨੂੰ ਸੰਵਿਧਾਨਕ ਅਤੇ ਜਮਹੂਰੀ ਢੰਗ ਨਾਲ ਸਵਾਲ ਕਰਨਗੇ ਤੇ ਪੁੱਛਿਆ ਜਾਵੇਗਾ ਕਿ ਉਹਨਾਂ ਨੇ ਪਿਛਲੇ ਅੰਦੋਲਨ ਵਿੱਚ ਕਿਸਾਨਾਂ ਨਾਲ ਧੋਖਾ ਅਤੇ ਝੂਠ ਕਿਉਂ ਬੋਲਿਆ। ਆਖ਼ਰ ਲਿਖਤੀ ਰੂਪ ਵਿਚ ਦੇਣ ਦੇ ਬਾਵਜੂਦ ਵਾਅਦਾ ਕਿਉਂ ਨਹੀਂ ਪੂਰਾ ਕੀਤਾ ਗਿਆ?

Last Updated : May 22, 2024, 8:54 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.